Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਚੈੱਕ ਬਾਊਂਸ ਮਾਮਲੇ ‘ਚ ਰਾਜਪਾਲ ਯਾਦਵ ਨੂੰ ਵੱਡਾ ਝਟਕਾ, ਹਾਈ ਕੋਰਟ ਨੇ ਬਰਕਰਾਰ ਰੱਖੀ ਸਜ਼ਾ

ਬਾਲੀਵੁੱਡ ਦੇ ਮਸ਼ਹੂਰ ਕਾਮੇਡੀ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ। ਦਿੱਲੀ ਹਾਈ ਕੋਰਟ ਨੇ ਚੈੱਕ ਬਾਊਂਸ ਮਾਮਲੇ ਵਿੱਚ ਉਨ੍ਹਾਂ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਅਧਿਕਾਰੀਆਂ ਨੂੰ ਰਾਜਪਾਲ ਯਾਦਵ ਨੂੰ ਮੁੜ ਜੇਲ੍ਹ ਭੇਜਣ ਦੇ ਹੁਕਮ ਵੀ ਦਿੱਤੇ ਹਨ।

ਜਸਟਿਸ ਸਵਰਨ ਕਾਂਤਾ ਸ਼ਰਮਾ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਰਾਜਪਾਲ ਯਾਦਵ ਨੂੰ ਆਪਣਾ ਵਾਅਦਾ ਨਿਭਾਉਣ ਅਤੇ ਬਕਾਇਆ ਰਕਮ ਵਾਪਸ ਕਰਨ ਲਈ ਕਈ ਮੌਕੇ ਦਿੱਤੇ ਗਏ, ਪਰ ਉਹ ਹਰ ਵਾਰ ਅਸਫਲ ਰਹੇ। ਇਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਖ਼ਿਲਾਫ਼ ਦਰਜ ਸੱਤ ਚੈੱਕ ਬਾਊਂਸ ਮਾਮਲਿਆਂ ਵਿੱਚੋਂ ਹਰੇਕ ਵਿੱਚ ਤਿੰਨ ਮਹੀਨੇ ਦੀ ਸਾਧਾਰਣ ਕੈਦ ਦੀ ਸਜ਼ਾ ਬਰਕਰਾਰ ਰੱਖੀ। ਨਾਲ ਹੀ ਹਰ ਮਾਮਲੇ ਵਿੱਚ 1.05 ਕਰੋੜ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ। ਹਾਲਾਂਕਿ, ਇਹ ਸਾਰੀਆਂ ਸਜ਼ਾਵਾਂ ਇੱਕੋ ਸਮੇਂ ਚੱਲਣਗੀਆਂ।

ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਕਿਹਾ ਕਿ ਅਦਾਲਤ ਨੇ ਰਾਜਪਾਲ ਯਾਦਵ ਨੂੰ ਕਰਜ਼ਾ ਵਾਪਸ ਕਰਨ ਅਤੇ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਕਈ ਮੌਕੇ ਦਿੱਤੇ, ਪਰ ਉਹ ਲਗਾਤਾਰ ਅਦਾਲਤ ਦੇ ਭਰੋਸੇ ‘ਤੇ ਖਰੇ ਨਹੀਂ ਉਤਰੇ। ਅਦਾਲਤ ਨੇ ਉਨ੍ਹਾਂ ਦੇ ਰਵੱਈਏ ‘ਤੇ ਵੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਹੋਰ ਕੋਈ ਰਾਹਤ ਨਹੀਂ ਦਿੱਤੀ ਜਾ ਸਕਦੀ।

ਇਹ ਪੂਰਾ ਮਾਮਲਾ ਸਾਲ 2010 ਦਾ ਹੈ। ਰਾਜਪਾਲ ਯਾਦਵ ਨੇ ਆਪਣੀ ਫ਼ਿਲਮ ‘ਅਤਾ ਪਤਾ ਲਾਪਤਾ’ ਦੇ ਨਿਰਮਾਣ ਲਈ ਮੁਰਲੀ ਪ੍ਰੋਜੈਕਟਸ ਪ੍ਰਾਈਵੇਟ ਲਿਮਿਟਡ ਤੋਂ ਕਰੀਬ 5 ਕਰੋੜ ਰੁਪਏ ਦਾ ਕਰਜ਼ਾ ਲਿਆ ਸੀ। ਫ਼ਿਲਮ ਬਾਕਸ ਆਫਿਸ ‘ਤੇ ਅਸਫਲ ਰਹੀ, ਜਿਸ ਕਾਰਨ ਉਹ ਕਰਜ਼ਾ ਵਾਪਸ ਨਹੀਂ ਕਰ ਸਕੇ। ਸਮੇਂ ਦੇ ਨਾਲ ਵਿਆਜ ਸਮੇਤ ਇਹ ਰਕਮ ਲਗਭਗ 9 ਕਰੋੜ ਰੁਪਏ ਤੱਕ ਪਹੁੰਚ ਗਈ।

ਕਰਜ਼ਾ ਚੁਕਾਉਣ ਲਈ ਰਾਜਪਾਲ ਯਾਦਵ ਨੇ ਕੰਪਨੀ ਨੂੰ ਕਈ ਚੈੱਕ ਦਿੱਤੇ, ਪਰ ਉਹ ਸਾਰੇ ਬਾਊਂਸ ਹੋ ਗਏ। ਇਸ ਤੋਂ ਬਾਅਦ ਕੰਪਨੀ ਨੇ ਅਦਾਲਤ ਦਾ ਰੁਖ ਕੀਤਾ ਅਤੇ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਉਨ੍ਹਾਂ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਸਜ਼ਾ ਸੁਣਾਈ ਸੀ।

ਬਾਅਦ ਵਿੱਚ ਰਾਜਪਾਲ ਯਾਦਵ ਨੇ ਇਸ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ, ਜਿੱਥੇ ਉਨ੍ਹਾਂ ਨੂੰ ਅੰਤਰਿਮ ਰਾਹਤ ਮਿਲੀ। ਪਰ ਫਰਵਰੀ 2026 ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਬਕਾਇਆ ਰਕਮ ਅਦਾ ਕਰਨ ਦੇ ਹੁਕਮ ਦਿੱਤੇ। ਇਸ ਦੌਰਾਨ ਬਾਲੀਵੁੱਡ ਦੇ ਕੁਝ ਕਲਾਕਾਰਾਂ ਵੱਲੋਂ ਵੀ ਉਨ੍ਹਾਂ ਨੂੰ ਸਹਿਯੋਗ ਮਿਲਣ ਦੀਆਂ ਖ਼ਬਰਾਂ ਸਾਹਮਣੇ ਆਈਆਂ, ਪਰ ਇਸ ਦੇ ਬਾਵਜੂਦ ਉਹ ਅਦਾਲਤ ਦੇ ਹੁਕਮਾਂ ਅਨੁਸਾਰ ਭੁਗਤਾਨ ਨਹੀਂ ਕਰ ਸਕੇ।

ਰਾਜਪਾਲ ਯਾਦਵ ਇਸ ਮਾਮਲੇ ਵਿੱਚ ਪਹਿਲਾਂ 12 ਦਿਨ ਜੇਲ੍ਹ ਵੀ ਕੱਟ ਚੁੱਕੇ ਹਨ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਅੰਤਰਿਮ ਜ਼ਮਾਨਤ ‘ਤੇ ਸਨ। ਹੁਣ ਦਿੱਲੀ ਹਾਈ ਕੋਰਟ ਦੇ ਤਾਜ਼ਾ ਫ਼ੈਸਲੇ ਤੋਂ ਬਾਅਦ ਉਨ੍ਹਾਂ ਦੀਆਂ ਕਾਨੂੰਨੀ ਮੁਸ਼ਕਲਾਂ ਇੱਕ ਵਾਰ ਫਿਰ ਵੱਧ ਗਈਆਂ ਹਨ।

Leave a Reply

Your email address will not be published. Required fields are marked *