Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਤਰਨਤਾਰਨ ‘ਚ ਵੱਡੀ ਕਾਮਯਾਬੀ, BSF-ਪੰਜਾਬ ਪੁਲਿਸ ਨੇ ਹਥਿਆਰਾਂ ਦੀ ਵੱਡੀ ਖੇਪ ਕੀਤੀ ਬਰਾਮਦ

ਪੰਜਾਬ ਵਿੱਚ ਸਰਹੱਦ ਪਾਰ ਤੋਂ ਹੋ ਰਹੀ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਤਰਨਤਾਰਨ ਪੁਲਿਸ ਨੇ ਸੀਮਾ ਸੁਰੱਖਿਆ ਬਲ (BSF) ਦੇ ਸਹਿਯੋਗ ਨਾਲ ਸਾਂਝੇ ਆਪਰੇਸ਼ਨ ਦੌਰਾਨ ਹਥਿਆਰਾਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ।

ਇਸ ਕਾਰਵਾਈ ਦੌਰਾਨ ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ MP-09 ਰਾਈਫਲ ਅਤੇ ਸੱਤ ਆਧੁਨਿਕ ਪਿਸਤੌਲ ਸ਼ਾਮਲ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਥਿਆਰ ਪਾਕਿਸਤਾਨ ਵਿੱਚ ਬੈਠੇ ਰਾਸ਼ਟਰ ਵਿਰੋਧੀ ਤੱਤਾਂ ਵੱਲੋਂ ਪੰਜਾਬ ਵਿੱਚ ਸਰਗਰਮ ਗੈਂਗਸਟਰ ਨੈੱਟਵਰਕ ਦੀ ਮਦਦ ਨਾਲ ਭੇਜੇ ਗਏ ਸਨ।

ਜਾਂਚ ਏਜੰਸੀਆਂ ਅਨੁਸਾਰ ਇਸ ਖੇਪ ਦਾ ਮਕਸਦ ਸੂਬੇ ਵਿੱਚ ਟਾਰਗੇਟ ਕਿਲਿੰਗ ਵਰਗੀਆਂ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣਾ, ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਅਤੇ ਪੰਜਾਬ ਦੀ ਅਮਨ-ਕਾਨੂੰਨ ਵਿਵਸਥਾ ਤੇ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣਾ ਸੀ।

ਪੁਲਿਸ ਦਾ ਮੰਨਣਾ ਹੈ ਕਿ ਇਹ ਨੈੱਟਵਰਕ ਲੰਬੇ ਸਮੇਂ ਤੋਂ ਸਰਹੱਦ ਪਾਰ ਬੈਠੇ ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਏਜੰਸੀਆਂ ਪੂਰੇ ਮਾਡਿਊਲ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਕਾਰਵਾਈ ਕਰ ਰਹੀਆਂ ਹਨ।

Leave a Reply

Your email address will not be published. Required fields are marked *