Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਪੰਜਾਬ ਦੀ ਵੋਟਰ ਸੂਚੀ ਨੂੰ ਲੈ ਕੇ ਵੱਡਾ ਅਪਡੇਟ, 13 ਅਗਸਤ ਦੀ ਸੂਚੀ ਅੰਤਿਮ ਨਹੀਂ ਸੀ

ਪੰਜਾਬ ਵਿੱਚ ਵੋਟਰ ਸੂਚੀਆਂ ਨੂੰ ਲੈ ਕੇ ਚੱਲ ਰਹੀ ਚਰਚਾ ਦਰਮਿਆਨ ਦਫ਼ਤਰ ਮੁੱਖ ਚੋਣ ਅਫ਼ਸਰ, ਪੰਜਾਬ ਦੇ ਸੂਤਰਾਂ ਨੇ ਸਪੱਸ਼ਟ ਕੀਤਾ ਹੈ ਕਿ 13 ਅਗਸਤ ਨੂੰ ਪ੍ਰਕਾਸ਼ਿਤ ਕੀਤੀਆਂ ਗਈਆਂ ਵੋਟਰ ਸੂਚੀਆਂ ਅੰਤਿਮ ਨਹੀਂ, ਸਗੋਂ ਖਰੜਾ (Draft) ਵੋਟਰ ਸੂਚੀਆਂ ਸਨ। ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚੱਲ ਰਹੀ Special Intensive Revision (SIR) ਪ੍ਰਕਿਰਿਆ ਤਹਿਤ ਇਹ ਖਰੜਾ ਸੂਚੀਆਂ ਜਾਰੀ ਕੀਤੀਆਂ ਗਈਆਂ ਸਨ।

ਸੂਤਰਾਂ ਮੁਤਾਬਕ ਇਸ ਮਾਮਲੇ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕੀਤੀ ਗਈ ਹੈ। ਹੁਣ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਵੋਟਰਾਂ ਦੇ ਇੰਦਰਾਜਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਇਸ ਲਈ 13 ਅਗਸਤ ਨੂੰ ਜਾਰੀ ਹੋਈ ਸੂਚੀ ਵਿੱਚ ਕਿਸੇ ਨਾਮ ਜਾਂ ਇੰਦਰਾਜ ਨਾਲ ਸਬੰਧਤ ਤਬਦੀਲੀ ਨੂੰ ਅੰਤਿਮ ਫੈਸਲਾ ਨਹੀਂ ਮੰਨਿਆ ਜਾ ਸਕਦਾ।

ਚੋਣ ਪ੍ਰਕਿਰਿਆ ਤਹਿਤ ਖਰੜਾ ਵੋਟਰ ਸੂਚੀ ਜਾਰੀ ਹੋਣ ਤੋਂ ਬਾਅਦ ਯੋਗ ਵੋਟਰਾਂ ਨੂੰ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਦਾ ਮੌਕਾ ਦਿੱਤਾ ਜਾਂਦਾ ਹੈ। ਕਿਸੇ ਨਾਮ ਦੇ ਗਲਤ ਤਰੀਕੇ ਨਾਲ ਹਟਾਏ ਜਾਣ, ਵੇਰਵਿਆਂ ਵਿੱਚ ਗਲਤੀ ਹੋਣ ਜਾਂ ਨਾਮ ਸ਼ਾਮਲ ਕਰਵਾਉਣ ਨਾਲ ਸਬੰਧਤ ਦਾਅਵੇ ਅਤੇ ਇਤਰਾਜ਼ ਨਿਰਧਾਰਤ ਪ੍ਰਕਿਰਿਆ ਰਾਹੀਂ ਦਰਜ ਕਰਵਾਏ ਜਾ ਸਕਦੇ ਹਨ।

ਪੰਜਾਬ ਵਿੱਚ SIR ਦੀ ਪ੍ਰਕਿਰਿਆ ਤਹਿਤ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ। ਇਸ ਤੋਂ ਪਹਿਲਾਂ ਦਾਅਵਿਆਂ ਅਤੇ ਇਤਰਾਜ਼ਾਂ ਦੀ ਜਾਂਚ ਅਤੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਪੂਰੀ ਪ੍ਰਕਿਰਿਆ ਦਾ ਮਕਸਦ ਵੋਟਰ ਸੂਚੀ ਨੂੰ ਹੋਰ ਸਹੀ ਅਤੇ ਅਪਡੇਟ ਬਣਾਉਣਾ ਹੈ।

ਮੁੱਖ ਚੋਣ ਅਫ਼ਸਰ, ਪੰਜਾਬ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਵੋਟਰ ਸੂਚੀਆਂ, ਵੋਟਰ ਸਰਚ ਅਤੇ SIR ਨਾਲ ਸਬੰਧਤ ਜਾਣਕਾਰੀ ਉਪਲਬਧ ਕਰਵਾਈ ਗਈ ਹੈ। ਇਸ ਲਈ ਵੋਟਰਾਂ ਨੂੰ ਆਪਣੇ ਨਾਮ ਅਤੇ ਵੇਰਵਿਆਂ ਦੀ ਜਾਂਚ ਕਰਨ ਅਤੇ ਕਿਸੇ ਵੀ ਗਲਤੀ ਦੀ ਸਥਿਤੀ ਵਿੱਚ ਨਿਰਧਾਰਤ ਪ੍ਰਕਿਰਿਆ ਅਨੁਸਾਰ ਦਾਅਵਾ ਜਾਂ ਇਤਰਾਜ਼ ਦਰਜ ਕਰਵਾਉਣ ਦੀ ਸਲਾਹ ਦਿੱਤੀ ਜਾਂਦੀ ਹੈ।

ਇਸ ਤਰ੍ਹਾਂ 13 ਅਗਸਤ ਦੀ ਵੋਟਰ ਸੂਚੀ ਨੂੰ ਅੰਤਿਮ ਸੂਚੀ ਸਮਝਣਾ ਸਹੀ ਨਹੀਂ ਹੋਵੇਗਾ। ਅੰਤਿਮ ਸੂਚੀ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਇੰਦਰਾਜ ਅਤੇ ਸੋਧਾਂ ਦਰਜ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *