Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਬਿਕਰਮ ਮਜੀਠੀਆ ਆਪਣੇ ਰਿਕਾਰਡ ਅਤੇ ਕਥਿਤ ਨਸ਼ਾ ਤਸਕਰੀ ਸਬੰਧਾਂ ‘ਤੇ ਸਵਾਲਾਂ ਦੇ ਜਵਾਬ ਦੇਵੇ: ਕੁਲਦੀਪ ਸਿੰਘ ਧਾਲੀਵਾਲ

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਲਾਏ ਦੋਸ਼ਾਂ ਦਾ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਸਿਆਸੀ ਕੀਚੜ ਉਛਾਲਣਾ ਬੰਦ ਕਰਨਾ ਚਾਹੀਦਾ ਹੈ ਅਤੇ ਪਹਿਲਾਂ ਆਪਣੇ ਰਿਕਾਰਡ ਅਤੇ ਨਸ਼ਾ ਵਿਵਾਦ ਨਾਲ ਜੁੜੇ ਕਥਿਤ ਸਬੰਧਾਂ ਬਾਰੇ ਉੱਠ ਰਹੇ ਗੰਭੀਰ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।

 

ਇੱਕ ਬਿਆਨ ਵਿੱਚ ਆਪ‘ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਸ ਵਿਅਕਤੀ ਤੇ ਬਿਕਰਮ ਸਿੰਘ ਮਜੀਠੀਆ ਦੋਸ਼ ਲਾ ਰਹੇ ਹਨਉਸ ਨੇ ਖੁਦ ਇੱਕ ਵੀਡੀਓ ਵਿੱਚ ਸਾਫ਼ ਕਿਹਾ ਹੈ ਕਿ ਕੋਈ ਵਿੱਤੀ ਲੈਣ-ਦੇਣ ਨਹੀਂ ਹੋਇਆਨਾ ਹੀ ਉਸ ਨੇ ਕਿਸੇ ਨੂੰ ਪੈਸੇ ਦਿੱਤੇ ਹਨ ਅਤੇ ਨਾ ਹੀ ਕਿਸੇ ਤੋਂ ਪੈਸੇ ਲਏ ਹਨ। ਉਨ੍ਹਾਂ ਕਿਹਾ, “ਜੇਕਰ ਤੁਹਾਡੇ ਕੋਲ ਕੋਈ ਸਬੂਤ ਹੈ ਤਾਂ ਮਹਿਜ਼ ਦੋਸ਼ ਲਾਉਣ ਦੀ ਬਜਾਏ ਉਸ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਰੱਖੋ।”

 

ਆਪ‘ ਪੰਜਾਬ ਦੇ ਮੁੱਖ ਬੁਲਾਰੇ ਨੇ ਬਿਕਰਮ ਸਿੰਘ ਮਜੀਠੀਆ ਨੂੰ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਵਾਹਨਾਂ ਦੀ ਕਥਿਤ ਵਰਤੋਂ ਬਾਰੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ। ਉਨ੍ਹਾਂ ਕਿਹਾ, “ਜਦੋਂ ਤੁਸੀਂ ਮੰਤਰੀ ਸੀਕੀ ਤੁਹਾਡੀਆਂ ਸਰਕਾਰੀ ਗੱਡੀਆਂ ਰਾਹੀਂ ਕਥਿਤ ਨਸ਼ਿਆਂ ਦਾ ਲੈਣ-ਦੇਣ ਹੁੰਦਾ ਸੀਪੰਜਾਬ ਦੇ ਲੋਕਾਂ ਨੂੰ ਇਸ ਬਾਰੇ ਸਪੱਸ਼ਟ ਜਵਾਬ ਦਿਓ।”

 

ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਦੇ ਉਨ੍ਹਾਂ ਵਿਅਕਤੀਆਂ ਨਾਲ ਕਥਿਤ ਸਬੰਧਾਂ ਤੇ ਵੀ ਸਵਾਲ ਚੁੱਕੇ ਜਿਨ੍ਹਾਂ ਦੇ ਨਾਂ ਨਸ਼ਾ ਤਸਕਰੀ ਦੀਆਂ ਤਫ਼ਤੀਸ਼ਾਂ ਦੌਰਾਨ ਸਾਹਮਣੇ ਆਏ ਸਨ। ਉਨ੍ਹਾਂ ਕਿਹਾ, “ਤਫ਼ਤੀਸ਼ਾਂ ਵਿੱਚ ਨਸ਼ਾ ਤਸਕਰੀ ਨਾਲ ਜੁੜੇ ਲੋਕਾਂ ਦੇ ਨਾਂ ਸਾਹਮਣੇ ਆਏ ਹਨ। ਕੀ ਅਜਿਹੇ ਕਥਿਤ ਨਸ਼ਾ ਤਸਕਰ ਤੁਹਾਡੇ ਨਾਲ ਨਹੀਂ ਜੁੜੇ ਹੋਏ ਸਨ ਜਾਂ ਤੁਹਾਡੀ ਰਿਹਾਇਸ਼ ਤੇ ਨਹੀਂ ਠਹਿਰਦੇ ਸਨਜੇਕਰ ਤੁਸੀਂ ਦੂਜਿਆਂ ਤੋਂ ਜਵਾਬ ਮੰਗ ਰਹੇ ਹੋਤਾਂ ਤੁਹਾਨੂੰ ਖੁਦ ਵੀ ਇਹਨਾਂ ਸਵਾਲਾਂ ਦਾ ਜਵਾਬ ਦੇਣਾ ਪਵੇਗਾ।”

 

ਦੋਸ਼ੀ ਨਸ਼ਾ ਤਸਕਰ ਜਗਦੀਸ਼ ਭੋਲਾ ਦਾ ਹਵਾਲਾ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਜਗਦੀਸ਼ ਭੋਲਾ ਨੇ ਜਨਤਕ ਤੌਰ ਤੇ ਤੁਹਾਡਾ ਨਾਂ ਲਿਆ ਸੀ ਅਤੇ ਤੁਹਾਡੇ ਤੇ ਗੰਭੀਰ ਦੋਸ਼ ਲਾਏ ਸਨ। ਕੀ ਉਸ ਨੇ ਤੁਹਾਡਾ ਨਾਂ ਲਿਆ ਸੀ ਜਾਂ ਨਹੀਂਉਨ੍ਹਾਂ ਦੋਸ਼ਾਂ ਤੇ ਤੁਹਾਡੀ ਕੀ ਪ੍ਰਤੀਕਿਰਿਆ ਸੀਅਤੇ ਅੱਜ ਤੁਹਾਡਾ ਸਪੱਸ਼ਟ ਜਵਾਬ ਕੀ ਹੈ?”

 

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਨਸ਼ਿਆਂ ਦੀ ਅਲਾਮਤ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਜਿਨ੍ਹਾਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਬਰਬਾਦ ਕਰਨ ਵਿੱਚ ਯੋਗਦਾਨ ਪਾਇਆਉਹ ਮਹਿਜ਼ ਦੂਜਿਆਂ ਤੇ ਉਂਗਲਾਂ ਉਠਾ ਕੇ ਜਵਾਬਦੇਹੀ ਤੋਂ ਨਹੀਂ ਬਚ ਸਕਦੇ। ਨਸ਼ਿਆਂ ਨਾਲ ਜੁੜੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਰ ਵਿਅਕਤੀ ਨੂੰ ਜਵਾਬ ਦੇਣਾ ਪਵੇਗਾਚਾਹੇ ਉਸ ਦੀ ਪਾਰਟੀ ਜਾਂ ਅਹੁਦਾ ਕੋਈ ਵੀ ਹੋਵੇ।”

 

ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਤੋਂ ਉਨ੍ਹਾਂ ਦੀ ਵਿੱਤੀ ਸਥਿਤੀ ਅਤੇ ਪੰਜਾਬ ਦੇ ਵਧ ਰਹੇ ਕਰਜ਼ੇ ਬਾਰੇ ਸਵਾਲ ਕਰਦਿਆਂ ਕਿਹਾ ਕਿ ਉਹ ਜਨਤਕ ਜੀਵਨ ਵਿੱਚ ਆਉਣ ਤੋਂ ਬਾਅਦ ਦੀ ਆਪਣੀ ਨਿੱਜੀ ਜਾਇਦਾਦ ਅਤੇ ਦੇਣਦਾਰੀਆਂ ਦਾ ਪਾਰਦਰਸ਼ੀ ਲੇਖਾ-ਜੋਖਾ ਦੇਣ। “ਜਦੋਂ ਤੁਸੀਂ ਸੱਤਾ ਵਿੱਚ ਆਏ ਸੀਉਦੋਂ ਤੁਹਾਡਾ ਨਿੱਜੀ ਕਰਜ਼ਾ ਅਤੇ ਜਾਇਦਾਦ ਕਿੰਨੀ ਸੀਅੱਜ ਉਹ ਕਿੱਥੇ ਖੜ੍ਹੀ ਹੈਅਤੇ ਉਸੇ ਅਰਸੇ ਦੌਰਾਨ ਪੰਜਾਬ ਦਾ ਕਰਜ਼ਾ ਕਿੰਨਾ ਵਧਿਆਇਹ ਜਾਇਜ਼ ਸਵਾਲ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਤੱਥ ਜਾਣਨ ਦਾ ਪੂਰਾ ਹੱਕ ਹੈ।”

 

ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਪੰਜਾਬ ਬਿਨਾਂ ਸਬੂਤਾਂ ਤੋਂ ਰਾਜਨੀਤਿਕ ਦੋਸ਼ ਨਹੀਂ ਚਾਹੁੰਦਾ। ਪੰਜਾਬ ਤੱਥਦਸਤਾਵੇਜ਼ ਅਤੇ ਲੇਖਾ-ਜੋਖਾ ਚਾਹੁੰਦਾ ਹੈ। ਜੇਕਰ ਬਿਕਰਮ ਸਿੰਘ ਮਜੀਠੀਆ ਦੂਜਿਆਂ ਤੋਂ ਜਵਾਬ ਚਾਹੁੰਦੇ ਹਨਤਾਂ ਉਨ੍ਹਾਂ ਨੂੰ ਪਹਿਲਾਂ ਆਪਣੇ ਰਿਕਾਰਡ ਬਾਰੇ ਉਠਾਏ ਜਾ ਰਹੇ ਸਵਾਲਾਂ ਦੇ ਜਵਾਬ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ।”

Leave a Reply

Your email address will not be published. Required fields are marked *