Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਲਗਾਉਣ ‘ਤੇ ਭਾਜਪਾ ਦੀ ਰੇਖਾ ਗੁਪਤਾ ਸਰਕਾਰ ਨੂੰ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸਿੱਖਣਾ ਚਾਹੀਦਾ ਹੈ। ਆਪ ਸਰਕਾਰ ਨੇ ਪੰਜਾਬ ਵਿੱਚ ਕੋਈ ਸ਼ਰਤ ਨਹੀਂ ਲਗਾਈ ਹੈ। ਜੇਕਰ ਘਰ ਵਿੱਚ ਚਾਰ ਔਰਤਾਂ ਹਨ ਤਾਂ ਸਾਰੀਆਂ ਨੂੰ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਮਿਲ ਰਿਹਾ ਹੈ। ਜਦਕਿ ਦਿੱਲੀ ਸਰਕਾਰ ਨੇ 10 ਸਾਲ ਤੋਂ ਰਹਿਣ ਦਾ ਸਬੂਤ ਅਤੇ ਐਮਪੀ-ਐਮਐਲਏ ਦੀ ਮਨਜ਼ੂਰੀ ਦੀ ਸਖ਼ਤ ਸ਼ਰਤ ਲਗਾ ਰੱਖੀ ਹੈ। ਇਸ ਤੋਂ ਸਾਫ਼ ਹੈ ਕਿ ਇਹ ਬਹੁਤ ਘੱਟ ਔਰਤਾਂ ਨੂੰ ਯੋਜਨਾ ਦਾ ਲਾਭ ਦੇਣਾ ਚਾਹੁੰਦੇ ਹਨ। ਜੇਕਰ ਭਾਜਪਾ ਸਰਕਾਰ ਦੀ ਨੀਅਤ ਸਾਫ਼ ਹੁੰਦੀ ਤਾਂ ਯੋਜਨਾ ਵਿੱਚ ਇੰਨੀਆਂ ਸ਼ਰਤਾਂ ਨਾ ਲਗਾਉਂਦੀ ਅਤੇ ਸਾਰੀਆਂ ਔਰਤਾਂ ਨੂੰ ਲਾਭ ਦਿੰਦੀ।

 

ਲਕਸ਼ਮੀ ਯੋਜਨਾ ਵਿੱਚ ਸਖ਼ਤ ਸ਼ਰਤਾਂ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਲਾਜ਼ਮੀ ਹੋਣ ਦੇ ਸਵਾਲ ‘ਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਉਹ ਕੇਵਲ ਭਾਜਪਾ ਦੇ ਲੋਕਾਂ ਨੂੰ ਹੀ ਇਹ ਲਾਭ ਦੇਣਾ ਚਾਹੁੰਦੇ ਹਨ, ਦੂਜੇ ਲੋਕਾਂ ਨੂੰ ਦੇਣਾ ਹੀ ਨਹੀਂ ਚਾਹੁੰਦੇ। ਜੋ ਇਹ ਸ਼ਰਤ ਲਗਾਈ ਗਈ ਹੈ ਕਿ 10 ਸਾਲ ਰਹਿਣ ਵਾਲਾ ਹੋਣਾ ਚਾਹੀਦਾ ਹੈ ਅਤੇ ਸੰਸਦ-ਵਿਧਾਇਕ ਦੀ ਮਨਜ਼ੂਰੀ ਚਾਹੀਦੀ ਹੈ, ਇਸ ਤੋਂ ਪਤਾ ਲੱਗਦਾ ਹੈ ਕਿ ਇਹ ਲਾਭ ਦੇਣਾ ਹੀ ਨਹੀਂ ਚਾਹੁੰਦੇ, ਕੇਵਲ ਰਾਜਨੀਤੀ ਕਰਨੀ ਹੈ। ਜਿੰਨੀਆਂ ਸ਼ਰਤਾਂ ਇਨ੍ਹਾਂ ਨੇ ਲਗਾਈਆਂ ਹਨ, ਉਸ ਹਿਸਾਬ ਨਾਲ ਦਿੱਲੀ ਦੀਆਂ 10 ਫੀਸਦੀ ਔਰਤਾਂ ਨੂੰ ਵੀ ਇਸ ਦਾ ਲਾਭ ਨਹੀਂ ਮਿਲੇਗਾ। ਪੰਜਾਬ ਵਿੱਚ ਅਸੀਂ ਕੋਈ ਸ਼ਰਤ ਨਹੀਂ ਲਗਾਈ, ਇੱਕ ਘਰ ਵਿੱਚ ਜੇਕਰ ਚਾਰ ਔਰਤਾਂ ਹਨ ਤਾਂ ਚਾਰੇ ਔਰਤਾਂ ਨੂੰ ਮਿਲੇਗਾ। ਅਸੀਂ ਅਮੀਰ, ਗਰੀਬ, ਜਾਤ-ਪਾਤ ਦਾ ਕੋਈ ਭੇਦਭਾਵ ਨਹੀਂ ਕੀਤਾ। ਜਿਵੇਂ ਆਪ ਸਰਕਾਰ ਪੰਜਾਬ ਵਿੱਚ ਸਾਫ਼ ਨੀਅਤ ਨਾਲ ਸਭ ਨੂੰ ਲਾਭ ਦੇ ਰਹੀ ਹੈ, ਉਸੇ ਤਰ੍ਹਾਂ ਹੀ ਜੇਕਰ ਨੀਅਤ ਸਾਫ਼ ਹੈ ਤਾਂ ਭਾਜਪਾ ਦਿੱਲੀ ਵਿੱਚ ਵੀ ਦੇਵੇ।

Leave a Reply

Your email address will not be published. Required fields are marked *