Live Updates
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨਗੈਂਗਸਟਰਵਾਦ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਵਿੱਚ ਗਰਜੇ ਵਿਧਾਇਕ ਹਰਮੀਤ ਸਿੰਘ ਸੰਧੂ, ਅਪਰਾਧੀਆਂ ਨੂੰ ਸਿਆਸੀ ਸਰਪ੍ਰਸਤੀ ਦੇਣ ‘ਤੇ ਅਕਾਲੀ ਦਲ ਨੂੰ ਘੇਰਿਆਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਉੱਚ ਪੱਧਰੀ ਟੀਮ ਵੱਲੋਂ ਸੁਰੱਖਿਆ ਅਤੇ ਚੋਣ ਪ੍ਰਬੰਧਾਂ ਦੀ ਸਮੀਖਿਆ
1 min read

ਪੰਜਾਬ ਵਿੱਚ ਭਾਜਪਾ ਦਾ ਕੋਈ ਜਨ ਆਧਾਰ ਨਹੀਂ, ਈਡੀ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕੀਤੀ ਜਾ ਰਹੀ ਹੈ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ‘ਤੇ ਕਰਾਰਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਆਪਣਾ ਕੋਈ ਜਨਾਧਾਰ ਨਹੀਂ ਬਚਿਆ, ਇਸ ਲਈ ਉਹ ਈਡੀ ਦਾ ਸਹਾਰਾ ਲੈ ਰਹੀ ਹੈ। ਈਡੀ ਹੁਣ ਨਿਰਪੱਖ ਏਜੰਸੀ ਨਾ ਰਹਿ ਕੇ ਪੂਰੀ ਤਰ੍ਹਾਂ ਨਾਲ ਭਾਜਪਾ ਦੀ ਸਹਿਯੋਗੀ ਪਾਰਟੀ ਬਣ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਅਤੇ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਤੇ ਹੋਰ ਸੀਨੀਅਰ ਆਗੂਆਂ ਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਲਈ ਕੇਂਦਰ ਸਰਕਾਰ ਲਗਾਤਾਰ ਗੰਦੀਆਂ ਰਾਜਨੀਤਿਕ ਸਾਜ਼ਿਸ਼ਾਂ ਰਚ ਰਹੀ ਹੈ। ਪੰਜਾਬ ਸਰਕਾਰ ਦਾ ਅਕਸ ਖਰਾਬ ਕਰਨ ਦੇ ਉਦੇਸ਼ ਨਾਲ ਵਾਰ-ਵਾਰ ਪੱਤਰ ਭੇਜਣ ਦਾ ਨਾਟਕ ਕੀਤਾ ਜਾ ਰਹਾ ਹੈ।

 

ਬੁੱਧਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੁਲਦੀਪ ਧਾਲੀਵਾਲ ਨੇ ਹਾਲੀਆ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਲੰਘੀ 28 ਤਾਰੀਖ਼ ਨੂੰ ਪੰਜਾਬ ਦੇ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਨੇ ਈਡੀ ਨੂੰ ਸਪੱਸ਼ਟ ਰੂਪ ਵਿੱਚ ਪੱਤਰ ਲਿਖ ਕੇ ਸੂਚਿਤ ਕੀਤਾ ਸੀ ਕਿ ਉਨ੍ਹਾਂ ਵੱਲੋਂ ਭੇਜੇ ਗਏ ਦਸਤਾਵੇਜ਼ ਪੜ੍ਹਨਯੋਗ ਨਹੀਂ ਹਨ। ਪੁਲਿਸ ਪ੍ਰਸ਼ਾਸਨ ਨੇ ਈਡੀ ਤੋਂ ਬੇਨਤੀ ਕੀਤੀ ਸੀ ਕਿ 1 ਤਾਰੀਖ਼ ਨੂੰ ਉਹ ਆਪਣਾ ਕੋਈ ਜ਼ਿੰਮੇਵਾਰ ਅਧਿਕਾਰੀ ਪੁਲਿਸ ਮੁੱਖ ਦਫ਼ਤਰ (ਹੈੱਡਕੁਆਰਟਰ) ਭੇਜੇ ਜੋ ਇਹਨਾਂ ਦਸਤਾਵੇਜ਼ਾਂ ਦੀ ਸਹੀ ਜਾਣਕਾਰੀ ਦੇ ਸਕੇ। ਪਰ ਮਿਥੀ ਤਾਰੀਖ਼ ‘ਤੇ ਈਡੀ ਦਾ ਕੋਈ ਵੀ ਅਧਿਕਾਰੀ ਦਸਤਾਵੇਜ਼ ਲੈ ਕੇ ਪੁਲਿਸ ਕੋਲ ਨਹੀਂ ਪਹੁੰਚਿਆ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਈਡੀ ਦਾ ਮਕਸਦ ਜਾਂਚ ਕਰਨਾ ਨਹੀਂ, ਬਲਕਿ ਕੇਵਲ ਅਤੇ ਕੇਵਲ ਮੀਡੀਆ ਵਿੱਚ ਪੰਜਾਬ ਸਰਕਾਰ ਅਤੇ ਸਾਡੇ ਆਗੂਆਂ ਨੂੰ ਬਦਨਾਮ ਕਰਨਾ ਹੈ।

 

ਆਪ ਆਗੂ ਨੇ ਕਿਹਾ ਕਿ ਈਡੀ ਅਤੇ ਭਾਜਪਾ ਦਾ ਇੱਕੋ-ਇੱਕ ਮੁੱਖ ਮਕਸਦ ਪਜਾਬ ਵਿੱਚ ਹੋ ਰਹੇ ਅਭੂਤਪੂਰਵ ਵਿਕਾਸ ਕਾਰਜਾਂ ਨੂੰ ਰੋਕਣਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਜੀ ਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਕੇ ਬਦਨਾਮ ਕਰਨਾ ਹੈ। ਧਾਲੀਵਾਲ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਇਹ ਨਾ ਭੁੱਲੇ ਕਿ ਉਸਨੇ ਸਾਡੇ ਸੀਨੀਅਰ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕਰਕੇ ਦੇਖ ਲਿਆ ਹੈ, ਪਰ ਆਮ ਆਦਮੀ ਪਾਰਟੀ ਚੱਟਾਨ ਵਾਂਗ ਇੱਕਜੁੱਟ ਹੋ ਕੇ ਖੜ੍ਹੀ ਰਹੀ। ਈਡੀ ਅਤੇ ਸੀਬੀਆਈ ਚਾਹੇ ਜਿੰਨੀਆਂ ਵੀ ਕੋਸ਼ਿਸ਼ਾਂ ਕਰ ਲੈਣ, 2027 ਦੀਆਂ ਚੋਣਾਂ ਵਿੱਚ ਪੰਜਾਬ ਦੀ ਜਨਤਾ ਫਿਰ ਤੋਂ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣਾਏਗੀ। ਸਾਡੇ ਆਗੂਆਂ ਨੇ ਜੇਲ੍ਹ ਜਾਣਾ ਸਵੀਕਾਰ ਕੀਤਾ, ਪਰ ਭਾਜਪਾ ਦੀ ਤਾਨਾਸ਼ਾਹੀ ਅੱਗੇ ਝੁਕਣਾ ਪਸੰਦ ਨਹੀਂ ਕੀਤਾ।

 

ਭਾਜਪਾ ਨੂੰ ਪੰਜਾਬ ਦਾ “ਦੁਸ਼ਮਣ ਨੰਬਰ-1″ ਕਰਾਰ ਦਿੰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਸ ਪਾਰਟੀ ਨੇ ਕਿਸਾਨ ਅੰਦੋਲਨ ਦੌਰਾਨ ਪੰਜਾਬ ਦੇ 750 ਤੋਂ ਵੱਧ ਕਿਸਾਨਾਂ ਨੂੰ ਸ਼ਹੀਦ ਕੀਤਾ, ਪੰਜਾਬ ਦੇ ਵਿਕਾਸ ਫੰਡ ਰੋਕ ਦਿੱਤੇ ਅਤੇ ਰਾਜ ਦੇ ਵਿਕਾਸ ਵਿੱਚ ਹਰ ਕਦਮ ‘ਤੇ ਰੋੜੇ ਅਟਕਾਏ। ਉਨ੍ਹਾਂ ਸਪੱਸ਼ਟ ਕੀਤਾ ਕਿ ਈਡੀ ਦੀਆਂ ਵਿਸਾਖੀਆਂ ਦੇ ਸਹਾਰੇ ਭਾਜਪਾ ਆਮ ਆਦਮੀ ਪਾਰਟੀ ਦੇ ਯੋਧਿਆਂ ਨੂੰ ਡਰਾ ਨਹੀਂ ਸਕਦੀ। ਅਸੀਂ ਇਹਨਾਂ ਝੂਠੇ ਮੁਕੱਦਮਿਆਂ ਤੋਂ ਡਰਨ ਵਾਲੇ ਨਹੀਂ ਹਾਂ। ਜਿਸ ਤਰ੍ਹਾਂ ਦਿੱਲੀ ਵਿੱਚ ਸੱਚ ਦੀ ਜਿੱਤ ਹੋਈ ਅਤੇ ਫਰਜ਼ੀ ਮਾਮਲੇ ਬੇਨਕਾਬ ਹੋਏ, ਉਸੇ ਤਰ੍ਹਾਂ ਪੰਜਾਬ ਵਿੱਚ ਵੀ ਸੱਚ ਦੀ ਹੀ ਜਿੱਤ ਹੋਵੇਗੀ ਅਤੇ ਭਾਜਪਾ ਦਾ ਸਾਜਿਸ਼ਾਂ ਪੂਰੀ ਤਰ੍ਹਾਂ ਬੇਨਕਾਬ ਹੋਣਗੀਆਂ।

Leave a Reply

Your email address will not be published. Required fields are marked *