ਭਾਜਪਾ ਦੀ ਸਾਜ਼ਿਸ਼ ਬੇਨਕਾਬ! PM ਮੋਦੀ ਤੇ ਅਮਿਤ ਸ਼ਾਹ ਨੇ ਕਿਹਾ ਸੀ ਕਿ ਮੈਂ 100 ਕਰੋੜ ਰੁਪਏ ਖਾ ਗਿਆ : ਕੇਜਰੀਵਾਲ

ਸ਼ਰਾਬ ਘੋਟਾਲੇ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਦੇ ਬਰੀ ਹੋਣ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਇੱਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ।

ਰੈਲੀ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਸੱਚ ਦੀ ਜਿੱਤ ਹੋਈ ਹੈ। ਕੇਜਰੀਵਾਲ ਖਿਲਾਫ ਭਾਜਪਾ ਨੇ ਸਾਜ਼ਿਸ਼ ਰਚੀ ਸੀ, ਚੰਗਾ ਕੰਮ ਕਰਨ ਵਾਲੇ ਨੂੰ ਜੇਲ੍ਹ ਭੇਜਿਆ। ਅਸੀਂ ਦੇਸ਼ ਦੀ ਰਾਜਨੀਤੀ ਬਦਲਣ ਆਏ ਹਾਂ ਅਤੇ 2027 ਵਿੱਚ ਪੰਜਾਬ ਵਿਚ ਵੀ ਪੂਰਨ ਬਹੁਮਤ ਨਾਲ ਸਰਕਾਰ ਬਣਾਵਾਂਗੇ।”

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਨਿੰਦ ਕੀਤੀ। ਉਨ੍ਹਾਂ ਕਿਹਾ ਕਿ ਮੋਦੀ-ਸ਼ਾਹ ਨੇ ਦਿੱਲੀ ਦੇ ਲੋਕਾਂ ਨੂੰ ਬਹੁਤ ਪ੍ਰੇਸ਼ਾਨ ਕੀਤਾ ਅਤੇ ਮੈਨੂੰ 100 ਕਰੋੜ ਰੁਪਏ ਖਾ ਜਾਣ ਦਾ ਦੋਸ਼ ਲਾਇਆ। ਪਰ ਅਦਾਲਤ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਕੇਜਰੀਵਾਲ ਕੱਟੜ ਇਮਾਨਦਾਰ ਹਨ। ਉਨ੍ਹਾਂ ਮੋਦੀ ਸਰਕਾਰ ਦੇ 12 ਸਾਲਾਂ ਦੀ ਨੀਤੀਆਂ ਦੀ ਨਿੰਦ ਕੀਤੀ ਅਤੇ ਕਿਹਾ ਕਿ ਮੋਦੀ ਨੂੰ ਦੇਸ਼ ਨਾਲ ਪਿਆਰ ਨਹੀਂ, ਸਿਰਫ਼ ਸੱਤਾ ਚਾਹੀਦੀ ਹੈ। ਕੇਜਰੀਵਾਲ ਨੇ ਜ਼ੋਰ ਦਿੰਦਾ ਕਿਹਾ, “ਮੋਦੀ ਜੀ ਸੱਤਾ ਲਈ ਕੰਮ ਕਰੋ, ਅਸੀਂ ਦੇਸ਼ ਲਈ ਕੰਮ ਕਰਾਂਗੇ।”

ਸਾਬਕਾ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜਨਤਾ ਨੂੰ ਅਪੀਲ ਕੀਤੀ ਕਿ ਹੁਣ ਰਾਸ਼ਟਰੀ ਪੱਧਰ ‘ਤੇ ਕੇਜਰੀਵਾਲ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਸੰਘਰਸ਼ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਈਡੀ ਅਤੇ ਸੀਬੀਆਈ ਵਰਗੀਆਂ ਏਜੰਸੀਆਂ ਨਾਲ ਟਕਰਾਉਣ ਦੀ ਤਿਆਰੀ ਰਹੇਗੀ।

ਰੈਲੀ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ, ਗੋਪਾਲ ਰਾਏ, ਸੰਜੇ ਸਿੰਘ ਅਤੇ ਹੋਰ ਆਗੂਆਂ ਵੱਲੋਂ ਵੀ ਸੰਬੋਧਨ ਮਿਲਿਆ। ਸਾਰੇ ਆਗੂਆਂ ਨੇ ਭਾਜਪਾ ਦੇ ਸਿਆਸੀ ਦਾਅਵਿਆਂ ਤੇ ਪ੍ਰਹਾਰ ਕੀਤੇ ਅਤੇ ਸ਼ਰਾਬ ਘੋਟਾਲੇ ਵਿੱਚ ਬਰੀ ਹੋਏ ਕੇਜਰੀਵਾਲ, ਸਿਸੋਦੀਆ ਅਤੇ ਸਤਿੰਦਰ ਜੈਨ ਨੂੰ ਸੱਚ ਦੀ ਜਿੱਤ ਦੇ ਤੌਰ ਤੇ ਮਨਾਇਆ।

Leave a Reply

Your email address will not be published. Required fields are marked *