Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

BRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀ

ਬ੍ਰਿਕਸ ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ’ਤੇ ਵਧ ਰਹੇ ਤਣਾਅ ਅਤੇ ਇਸ ਦੇ ਆਮ ਲੋਕਾਂ ਦੀ ਜ਼ਿੰਦਗੀ ’ਤੇ ਪੈ ਰਹੇ ਪ੍ਰਭਾਵ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਮਹਾਂਮਾਰੀ, ਜਲਵਾਯੂ ਆਫ਼ਤਾਂ ਅਤੇ ਸਪਲਾਈ ਚੇਨ ਵਿੱਚ ਆਏ ਵਿਘਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਦੁਨੀਆ ਦੇ ਦੇਸ਼ ਇੱਕ-ਦੂਜੇ ਨਾਲ ਡੂੰਘੇ ਤੌਰ ’ਤੇ ਜੁੜੇ ਹੋਏ ਹਨ।

ਇੱਕ ਥਾਂ ਦਾ ਸੰਕਟ ਦੂਜੇ ਦੇਸ਼ਾਂ ਨੂੰ ਵੀ ਕਰ ਸਕਦਾ ਹੈ ਪ੍ਰਭਾਵਿਤ

PM ਮੋਦੀ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਕਿਸੇ ਇੱਕ ਖੇਤਰ ਵਿੱਚ ਪੈਦਾ ਹੋਇਆ ਸੰਕਟ ਹੋਰ ਦੇਸ਼ਾਂ ਨੂੰ ਵੀ ਪ੍ਰਭਾਵਿਤ ਕਰ ਸਕਦਾ ਹੈ। ਇਸ ਲਈ ਬ੍ਰਿਕਸ ਦੇਸ਼ਾਂ ਲਈ ਅਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰ ਰਹਿਣਾ ਜ਼ਰੂਰੀ ਹੈ।

ਵਿਕਾਸ ਅਤੇ ਵਾਤਾਵਰਣ ਨੂੰ ਨਾਲ ਲੈ ਕੇ ਚੱਲਣ ਦੀ ਲੋੜ

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਕੁਦਰਤ ਨੂੰ ਮਾਂ ਦੇ ਰੂਪ ਵਿੱਚ ਪੂਜਿਆ ਜਾਂਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਵਿਕਾਸ ਅਤੇ ਵਾਤਾਵਰਣ ਇੱਕ-ਦੂਜੇ ਦੇ ਵਿਰੋਧੀ ਨਹੀਂ ਹਨ, ਬਲਕਿ ਦੋਵਾਂ ਨੂੰ ਨਾਲ ਲੈ ਕੇ ਅੱਗੇ ਵਧਣਾ ਸਮੇਂ ਦੀ ਲੋੜ ਹੈ।

ਇਸੇ ਦਿਸ਼ਾ ਵਿੱਚ ਬ੍ਰਿਕਸ ਦੇਸ਼ਾਂ ਵੱਲੋਂ ਛੂਤ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਅਤੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ‘ਬ੍ਰਿਕਸ ਏਕੀਕ੍ਰਿਤ ਅਗਾਊਂ ਚੇਤਾਵਨੀ ਪ੍ਰਣਾਲੀ’ ਸਥਾਪਤ ਕਰਨ ’ਤੇ ਸਹਿਮਤੀ ਬਣੀ ਹੈ।

ਇਸ ਤੋਂ ਇਲਾਵਾ, ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਅਗਾਊਂ ਚੇਤਾਵਨੀ ਸਬੰਧੀ ਡੇਟਾ ਨੂੰ ਇਕੱਠਾ ਕਰਨ ਅਤੇ ਸਾਂਝਾ ਕਰਨ ਲਈ ਦਿਸ਼ਾ-ਨਿਰਦੇਸ਼ ਵੀ ਤਿਆਰ ਕੀਤੇ ਗਏ ਹਨ।

ਸਮੂਹਿਕ ਤਸਵੀਰ ਨਾਲ ਹੋਈ ਸੰਮੇਲਨ ਦੇ ਦੂਜੇ ਦਿਨ ਦੀ ਸ਼ੁਰੂਆਤ

ਸੰਮੇਲਨ ਦੇ ਦੂਜੇ ਦਿਨ ਦੀ ਸ਼ੁਰੂਆਤ ਭਾਰਤ ਮੰਡਪਮ ਵਿਖੇ ਮੈਂਬਰ ਦੇਸ਼ਾਂ ਦੇ ਆਗੂਆਂ ਦੀ ਸਮੂਹਿਕ ਤਸਵੀਰ ਨਾਲ ਹੋਈ। ਇਸ ਦੌਰਾਨ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਪ੍ਰਧਾਨ ਮੰਤਰੀ ਮੋਦੀ ਦੇ ਦੋਵਾਂ ਪਾਸਿਆਂ ਨਜ਼ਰ ਆਏ।

PM ਮੋਦੀ ਕਰਨਗੇ ਕਈ ਦੁਵੱਲੀਆਂ ਮੀਟਿੰਗਾਂ

ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਸੱਤ ਦੇਸ਼ਾਂ ਦੇ ਆਗੂਆਂ ਨਾਲ ਵੱਖ-ਵੱਖ ਦੁਵੱਲੀਆਂ ਮੀਟਿੰਗਾਂ ਕਰਨਗੇ। ਇਸ ਤੋਂ ਪਹਿਲਾਂ ਸੰਮੇਲਨ ਦੇ ਪਹਿਲੇ ਦਿਨ ਰਾਤ ਦੇ ਖਾਣੇ ਦਾ ਵੀ ਆਯੋਜਨ ਕੀਤਾ ਗਿਆ ਸੀ।

ਇਸ ਦੌਰਾਨ ਚੀਨੀ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਤੋਂ ਇਲਾਵਾ ਬਾਕੀ ਵਿਸ਼ਵ ਆਗੂ ਡਿਨਰ ਵਿੱਚ ਸ਼ਾਮਲ ਹੋਏ। ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਸੰਮੇਲਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਦੇਸ਼ ਪਰਤ ਗਏ। ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਵੀ ਸੰਮੇਲਨ ਤੋਂ ਬਾਅਦ ਕ੍ਰਮਵਾਰ ਦਿੱਲੀ ਅਤੇ ਭਾਰਤ ਤੋਂ ਰਵਾਨਾ ਹੋ ਚੁੱਕੇ ਹਨ।

ਬ੍ਰਿਕਸ ਵਿੱਚ 11 ਦੇਸ਼ ਸ਼ਾਮਲ

ਬ੍ਰਿਕਸ ਦੁਨੀਆ ਦੀਆਂ ਪ੍ਰਮੁੱਖ ਉੱਭਰ ਰਹੀਆਂ ਅਰਥ-ਵਿਵਸਥਾਵਾਂ ਵਾਲੇ ਦੇਸ਼ਾਂ ਦਾ ਸਮੂਹ ਹੈ। ਮੌਜੂਦਾ ਸਮੇਂ ਇਸ ਵਿੱਚ ਬ੍ਰਾਜ਼ੀਲ, ਰੂਸ, ਭਾਰਤ, ਚੀਨ, ਦੱਖਣੀ ਅਫਰੀਕਾ, ਮਿਸਰ, ਇਥੋਪੀਆ, ਈਰਾਨ, ਸੰਯੁਕਤ ਅਰਬ ਅਮੀਰਾਤ, ਸਾਊਦੀ ਅਰਬ ਅਤੇ ਇੰਡੋਨੇਸ਼ੀਆ ਸ਼ਾਮਲ ਹਨ।

ਬ੍ਰਿਕਸ ਦਾ ਮੁੱਖ ਉਦੇਸ਼ ਮੈਂਬਰ ਦੇਸ਼ਾਂ ਵਿਚਕਾਰ ਆਰਥਿਕ, ਰਾਜਨੀਤਿਕ ਅਤੇ ਸਮਾਜਿਕ ਸਹਿਯੋਗ ਨੂੰ ਮਜ਼ਬੂਤ ਕਰਨਾ ਹੈ। ਸ਼ੁਰੂਆਤ ਵਿੱਚ ਇਸ ਵਿੱਚ ਬ੍ਰਾਜ਼ੀਲ, ਰੂਸ, ਭਾਰਤ ਅਤੇ ਚੀਨ ਸ਼ਾਮਲ ਸਨ ਅਤੇ ਇਸ ਨੂੰ ‘BRIC’ ਕਿਹਾ ਜਾਂਦਾ ਸੀ। ਬਾਅਦ ਵਿੱਚ ਦੱਖਣੀ ਅਫਰੀਕਾ ਦੇ ਸ਼ਾਮਲ ਹੋਣ ਤੋਂ ਬਾਅਦ ਇਹ ‘BRICS’ ਬਣਿਆ।

‘ਗਲੋਬਲ ਸਾਊਥ’ ਦੀ ਆਵਾਜ਼ ਨੂੰ ਮਿਲ ਰਹੀ ਅਹਿਮੀਅਤ

ਸੰਮੇਲਨ ਦੌਰਾਨ PM ਮੋਦੀ ਨੇ ਕਿਹਾ ਕਿ ‘ਗਲੋਬਲ ਸਾਊਥ’ ਦੇ ਦੇਸ਼ਾਂ ਦਾ ਬ੍ਰਿਕਸ ਵਿੱਚ ਭਰੋਸਾ ਵਧਿਆ ਹੈ, ਕਿਉਂਕਿ ਇਸ ਮੰਚ ’ਤੇ ਉਨ੍ਹਾਂ ਦੀ ਆਵਾਜ਼ ਸੁਣੀ ਜਾਂਦੀ ਹੈ ਅਤੇ ਉਨ੍ਹਾਂ ਦੇ ਤਜ਼ਰਬਿਆਂ ਨੂੰ ਅਹਿਮੀਅਤ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਬ੍ਰਿਕਸ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਮੈਂਬਰ ਦੇਸ਼ਾਂ ਦੀ ਵਿਭਿੰਨਤਾ ਅਤੇ ਆਪਸੀ ਸਹਿਯੋਗ ਵਿੱਚ ਹੈ।

Leave a Reply

Your email address will not be published. Required fields are marked *