Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

‘ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਓਨਾ ਹੀ ਜਵਾਬ ਦੇਵੇਗਾ’, ਅਮਰੀਕਾ ਨਾਲ ਟੈਰਿਫ ਜੰਗ ’ਤੇ ਬੋਲੇ ਕੈਨੇਡਾ PM ਮਾਰਕ ਕਾਰਨੀ

ਅਮਰੀਕਾ ਅਤੇ ਕੈਨੇਡਾ ਵਿਚਾਲੇ ਵਧਦਾ ਟੈਰਿਫ ਵਿਵਾਦ ਹੁਣ ਹੋਰ ਤਿੱਖਾ ਹੁੰਦਾ ਨਜ਼ਰ ਆ ਰਿਹਾ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕੀ ਟੈਰਿਫ ਨੂੰ ਕੈਨੇਡਾ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਦਬਾਅ ਹੇਠ ਅਜਿਹਾ ਕੋਈ ਸਮਝੌਤਾ ਸਵੀਕਾਰ ਨਹੀਂ ਕਰੇਗਾ, ਜਿਸ ਨਾਲ ਕੈਨੇਡਾ ਦੇ ਹਿੱਤਾਂ ਨੂੰ ਨੁਕਸਾਨ ਪਹੁੰਚੇ।

ਮਾਰਕ ਕਾਰਨੀ ਨੇ ਕਿਹਾ ਕਿ ਅਮਰੀਕਾ ਨੇ ਟ੍ਰੇਡ ਗੱਲਬਾਤ ਦੇ ਆਖਰੀ ਪੜਾਅ ਵਿੱਚ ਅਜਿਹੀਆਂ ਸ਼ਰਤਾਂ ਰੱਖੀਆਂ, ਜਿਨ੍ਹਾਂ ਨੂੰ ਕੈਨੇਡਾ ਲਈ ਮੰਨਣਾ ਸੰਭਵ ਨਹੀਂ ਸੀ। ਉਨ੍ਹਾਂ ਕਿਹਾ ਕਿ ਹੁਣ ਕੈਨੇਡਾ ਹੋਰ ਦੇਸ਼ਾਂ ਨਾਲ ਵਪਾਰਕ ਸਬੰਧ ਮਜ਼ਬੂਤ ਕਰੇਗਾ ਅਤੇ ਅਮਰੀਕਾ ’ਤੇ ਆਪਣੀ ਨਿਰਭਰਤਾ ਘਟਾਉਣ ਦੀ ਕੋਸ਼ਿਸ਼ ਕਰੇਗਾ।

ਦਰਅਸਲ, ਅਮਰੀਕਾ ਅਤੇ ਕੈਨੇਡਾ ਦੇ ਅਧਿਕਾਰੀਆਂ ਵਿਚਾਲੇ ਵਾਸ਼ਿੰਗਟਨ ਡੀਸੀ ਵਿੱਚ ਤਿੰਨ ਦਿਨ ਤੱਕ ਟ੍ਰੇਡ ਡੀਲ ਨੂੰ ਲੈ ਕੇ ਗੱਲਬਾਤ ਚੱਲੀ, ਪਰ ਕੋਈ ਸਮਝੌਤਾ ਨਹੀਂ ਹੋ ਸਕਿਆ। ਇਸ ਤੋਂ ਬਾਅਦ ਅਮਰੀਕਾ ਨੇ ਕੈਨੇਡਾ ਤੋਂ ਆਉਣ ਵਾਲੇ ਲਗਭਗ 20 ਅਰਬ ਡਾਲਰ ਦੇ ਸਾਮਾਨ ’ਤੇ 50 ਫੀਸਦੀ ਟੈਰਿਫ ਲਗਾ ਦਿੱਤਾ।

ਇਸ ਦੇ ਜਵਾਬ ਵਿੱਚ ਕੈਨੇਡਾ ਨੇ ਵੀ ਅਮਰੀਕੀ ਸਾਮਾਨ ’ਤੇ ਜਵਾਬੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ, ਜੋ 8 ਸਤੰਬਰ ਤੋਂ ਲਾਗੂ ਹੋਣ ਦੀ ਗੱਲ ਕਹੀ ਗਈ ਹੈ। ਕਾਰਨੀ ਨੇ ਸਪੱਸ਼ਟ ਕੀਤਾ ਕਿ ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਉਸੇ ਤਰ੍ਹਾਂ ਜਵਾਬ ਦੇਵੇਗਾ।

ਕਾਰਨੀ ਮੁਤਾਬਕ ਪਿਛਲੇ ਕੁਝ ਹਫ਼ਤਿਆਂ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਵਿੱਚ ਚੰਗੀ ਪ੍ਰਗਤੀ ਹੋਈ ਸੀ, ਪਰ ਆਖਰੀ ਸਮੇਂ ’ਤੇ ਅਮਰੀਕਾ ਵੱਲੋਂ ਡੀਲ ਦੀਆਂ ਸ਼ਰਤਾਂ ਬਦਲਣ ਕਾਰਨ ਸਮਝੌਤਾ ਸਿਰੇ ਨਹੀਂ ਚੜ੍ਹ ਸਕਿਆ।

ਉੱਧਰ, ਅਮਰੀਕੀ ਟ੍ਰੇਡ ਰਿਪ੍ਰੈਜ਼ੈਂਟੇਟਿਵ ਯਾਨੀ USTR ਨੇ ਕਿਹਾ ਕਿ ਕੈਨੇਡਾ ਨੇ ਅਮਰੀਕਾ ਨਾਲ ਭਾਈਵਾਲੀ ਦਾ ਇੱਕ ਵੱਡਾ ਮੌਕਾ ਗੁਆ ਦਿੱਤਾ ਹੈ। USTR ਮੁਤਾਬਕ ਕੈਨੇਡਾ ਦੀਆਂ ਨਵੀਆਂ ਮੰਗਾਂ ਅਤੇ ਪਹਿਲਾਂ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਕਾਰਨ ਡੀਲ ਫਾਈਨਲ ਨਹੀਂ ਹੋ ਸਕੀ।

USTR ਨੇ ਇਹ ਵੀ ਕਿਹਾ ਕਿ ਜੇਕਰ ਸਮਝੌਤਾ ਹੋ ਜਾਂਦਾ ਤਾਂ ਏਅਰੋਸਪੇਸ ਸਪਲਾਈ ਚੇਨ, ਖਣਿਜਾਂ ’ਤੇ ਸਹਿਯੋਗ ਅਤੇ ਗਲਤ ਟ੍ਰੇਡ ਪ੍ਰੈਕਟਿਸ ਨਾਲ ਨਜਿੱਠਣ ਵਰਗੇ ਕਈ ਅਹਿਮ ਮੁੱਦਿਆਂ ’ਤੇ ਦੋਵਾਂ ਦੇਸ਼ਾਂ ਵਿਚਾਲੇ ਸਹਿਯੋਗ ਵਧ ਸਕਦਾ ਸੀ।

ਹੁਣ ਟੈਰਿਫ ਦੀ ਇਸ ਜੰਗ ਵਿਚ ਦੋਵੇਂ ਦੇਸ਼ ਆਪਣੇ-ਆਪਣੇ ਰੁਖ ’ਤੇ ਕਾਇਮ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਵਪਾਰਕ ਤਣਾਅ ਹੋਰ ਵਧਦਾ ਹੈ ਜਾਂ ਗੱਲਬਾਤ ਰਾਹੀਂ ਕੋਈ ਰਾਹ ਨਿਕਲਦਾ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।

Leave a Reply

Your email address will not be published. Required fields are marked *