Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਕਾਂਗਰਸ ‘ਚ ਵਾਪਸੀ ਦੀਆਂ ਅਟਕਲਾਂ ਵਿਚਾਲੇ ਕੈਪਟਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕਾਂਗਰਸ ਵਿੱਚ ਵਾਪਸੀ ਦੀਆਂ ਅਟਕਲਾਂ ਦੇ ਦਰਮਿਆਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਭਾਜਪਾ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਵੀ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੇ ਪਾਰਟੀ ਅੰਦਰ ਆਪਣੀ ਅਣਦੇਖੀ ਅਤੇ ਵਿਚਾਰਾਂ ਨੂੰ ਮਹੱਤਵ ਨਾ ਦਿੱਤੇ ਜਾਣ ਬਾਰੇ ਨਾਰਾਜ਼ਗੀ ਜ਼ਾਹਰ ਕੀਤੀ।

ਇਸ ਦੌਰਾਨ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦਾ ਬਿਆਨ ਵੀ ਕਾਫ਼ੀ ਚਰਚਾ ਵਿੱਚ ਰਿਹਾ। ਹੁੱਡਾ ਨੇ ਕਿਹਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਹ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਪੁਰਾਣੇ ਸਾਥੀ ਰਹੇ ਹਨ। ਹੁੱਡਾ ਅਤੇ ਕੈਪਟਨ ਦੀ ਨਜ਼ਦੀਕੀ ਦੋਸਤੀ ਨੂੰ ਦੇਖਦੇ ਹੋਏ ਇਹ ਅਟਕਲਾਂ ਹੋਰ ਤੇਜ਼ ਹੋ ਗਈਆਂ ਕਿ ਕਾਂਗਰਸ ਉਨ੍ਹਾਂ ਨੂੰ ਮੁੜ ਪਾਰਟੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਸਕਦੀ ਹੈ।

ਕੈਪਟਨ ਅਮਰਿੰਦਰ ਸਿੰਘ ਦੇ ਕੁਝ ਹਾਲੀਆ ਬਿਆਨਾਂ ਨੇ ਵੀ ਇਨ੍ਹਾਂ ਚਰਚਾਵਾਂ ਨੂੰ ਹੋਰ ਹਵਾ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਕਾਂਗਰਸ ਵਿੱਚ ਉਨ੍ਹਾਂ ਦੀ ਰਾਏ ਨੂੰ ਹਮੇਸ਼ਾ ਮਹੱਤਵ ਦਿੱਤਾ ਜਾਂਦਾ ਸੀ, ਜਦਕਿ ਭਾਜਪਾ ਵਿੱਚ ਬਹੁਤੇ ਫੈਸਲੇ ਉੱਚ ਪੱਧਰ ਤੋਂ ਹੀ ਲਏ ਜਾਂਦੇ ਹਨ। ਕੈਪਟਨ ਨੇ ਇਹ ਵੀ ਕਿਹਾ ਸੀ ਕਿ ਉਹ ਅੱਜ ਵੀ ਕਾਂਗਰਸ ਨੂੰ ਮਿਸ ਕਰਦੇ ਹਨ ਕਿਉਂਕਿ ਉਹ ਪਾਰਟੀ ਉਨ੍ਹਾਂ ਲਈ ਇੱਕ ਪਰਿਵਾਰ ਵਾਂਗ ਸੀ।

ਉਨ੍ਹਾਂ ਦੱਸਿਆ ਕਿ ਕਾਂਗਰਸ ਵਿੱਚ ਜਦੋਂ ਵੀ ਉਹ ਕਿਸੇ ਸੀਨੀਅਰ ਆਗੂ ਨਾਲ ਗੱਲ ਕਰਨਾ ਚਾਹੁੰਦੇ ਸਨ ਤਾਂ ਉਨ੍ਹਾਂ ਨੂੰ ਆਸਾਨੀ ਨਾਲ ਸਮਾਂ ਮਿਲ ਜਾਂਦਾ ਸੀ। ਕੈਪਟਨ ਨੇ ਇਹ ਵੀ ਜ਼ਿਕਰ ਕੀਤਾ ਕਿ ਉਨ੍ਹਾਂ ਦੇ ਜਨਮ ਦਿਨ ‘ਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਵਧਾਈ ਸੰਦੇਸ਼ ਭੇਜਿਆ ਸੀ ਅਤੇ ਹਾਲ ਹੀ ਵਿੱਚ ਉਨ੍ਹਾਂ ਦੇ ਭਰਾ ਰਣਧੀਰ ਸਿੰਘ ਦੇ ਦਿਹਾਂਤ ਮੌਕੇ ਵੀ ਰਾਹੁਲ ਗਾਂਧੀ ਵੱਲੋਂ ਸ਼ੋਕ ਸੰਦੇਸ਼ ਭੇਜਿਆ ਗਿਆ ਸੀ। ਕੈਪਟਨ ਦਾ ਕਹਿਣਾ ਹੈ ਕਿ ਇਸ ਮੌਕੇ ਭਾਜਪਾ ਵੱਲੋਂ ਕਿਸੇ ਵੀ ਸੀਨੀਅਰ ਆਗੂ ਨੇ ਸੰਵੇਦਨਾ ਪ੍ਰਗਟ ਨਹੀਂ ਕੀਤੀ।

ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਭਵਿੱਖ ਨੂੰ ਲੈ ਕੇ ਕੋਈ ਸਪੱਸ਼ਟ ਐਲਾਨ ਨਹੀਂ ਕੀਤਾ ਹੈ, ਪਰ ਉਨ੍ਹਾਂ ਦੀਆਂ ਦਿੱਲੀ ਵਿੱਚ ਹੋਈਆਂ ਮੁਲਾਕਾਤਾਂ ਅਤੇ ਹਾਲੀਆ ਬਿਆਨਾਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ‘ਤੇ ਟਿਕੀਆਂ ਹਨ ਕਿ ਕੈਪਟਨ ਭਾਜਪਾ ਵਿੱਚ ਹੀ ਰਹਿਣਗੇ ਜਾਂ ਫਿਰ ਇੱਕ ਵਾਰ ਮੁੜ ਕਾਂਗਰਸ ਦਾ ਰੁਖ ਕਰਨਗੇ।

Leave a Reply

Your email address will not be published. Required fields are marked *