Live Updates
ਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਭਾਜਪਾ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ‘ਤੇ ਰਾਜਨੀਤੀ ਕਰਨ ਤੋਂ ਪਹਿਲਾਂ ਸੱਤਾ ਵਿੱਚ ਆਪਣੇ ਦਹਾਕੇ ਦਾ ਹਿਸਾਬ ਦੇਵੇ: ਬਲਤੇਜ ਪੰਨੂਪੰਜਾਬ ਨੇ ਨਸ਼ਿਆਂ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੇਂਦਰ ਨੂੰ ਤਿੰਨ ਪੱਤਰ ਲਿਖੇ, ਪਰ ਭਾਜਪਾ ਦੀ ਕੇਂਦਰ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ: ਹਰਪਾਲ ਸਿੰਘ ਚੀਮਾਕੈਨੇਡਾ ’ਚ ਭਿਆਨਕ ਸੜਕ ਹਾਦਸਾ, ਹਰਿਆਣਾ ਦੇ ਨੌਜਵਾਨ ਦੀ ਮੌਤ, ਪੰਜਾਬ ਦੇ 3 ਨੌਜਵਾਨ ਜ਼ਖ਼ਮੀ
1 min read

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਜਾਂਚ ਤੇਜ਼ ਹੋ ਗਈ ਹੈ। ਇਸ ਕੇਸ ਦੀ ਜਾਂਚ ਲਈ ਸੀਬੀਆਈ ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਟੀਮ ਨੇ ਮਾਨਸਾ ਪੁਲਿਸ ਨਾਲ ਸੰਪਰਕ ਕਰਕੇ ਕੇਸ ਨਾਲ ਸਬੰਧਤ ਦਸਤਾਵੇਜ਼ ਹਾਸਲ ਕੀਤੇ ਹਨ। ਹੁਣ ਸੀਬੀਆਈ ਵੱਲੋਂ ਮਾਮਲੇ ਦੀ ਜਾਂਚ ਅੱਗੇ ਵਧਾਈ ਜਾਵੇਗੀ।

ਦਰਅਸਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਕਤਲ ਮਾਮਲੇ ਦੀ ਪੂਰੀ ਜਾਂਚ ਕਰਵਾਈ ਜਾਵੇਗੀ ਅਤੇ ਸੀਬੀਆਈ ਦੀ ਟੀਮ ਬੁੱਧਵਾਰ ਨੂੰ ਮਾਨਸਾ ਪਹੁੰਚੇਗੀ। ਹਾਲਾਂਕਿ, ਟੀਮ ਗ੍ਰਹਿ ਮੰਤਰੀ ਦੇ ਪੰਜਾਬ ਤੋਂ ਰਵਾਨਾ ਹੋਣ ਤੋਂ ਲਗਭਗ ਛੇ ਘੰਟੇ ਬਾਅਦ ਹੀ ਮਾਨਸਾ ਪਹੁੰਚ ਗਈ।

ਮਾਨਸਾ ਦੇ ਡੀਐੱਸਪੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਸੀਬੀਆਈ ਦੀ ਟੀਮ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਪਹੁੰਚੀ ਹੈ। ਮਾਨਸਾ ਪੁਲਿਸ ਵੱਲੋਂ ਕੇਸ ਨਾਲ ਸਬੰਧਤ ਫਾਈਲਾਂ ਟੀਮ ਨੂੰ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਸੀਬੀਆਈ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਜਾਣਕਾਰੀ ਮੁਤਾਬਕ, ਸੀਬੀਆਈ ਦੀ ਟੀਮ ਬੁੱਧਵਾਰ ਨੂੰ ਝੋਟਾ ਦੇ ਪਰਿਵਾਰ ਨਾਲ ਵੀ ਮੁਲਾਕਾਤ ਕਰੇਗੀ।

ਦੱਸ ਦੇਈਏ ਕਿ ਪਰਿਵਾਰ ਦੀ ਮੰਗ ’ਤੇ ਪੰਜਾਬ ਸਰਕਾਰ ਨੇ ਇਹ ਮਾਮਲਾ ਪੰਜਾਬ ਪੁਲਿਸ ਤੋਂ ਸੀਬੀਆਈ ਨੂੰ ਸੌਂਪਣ ਦਾ ਫ਼ੈਸਲਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਇਸ ਦਾ ਐਲਾਨ ਕੀਤਾ ਸੀ। ਪਰਵਿੰਦਰ ਸਿੰਘ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਵਿੱਚ ਕੈਮਿਸਟ ਅਸ਼ਵਨੀ ਕੁਮਾਰ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਉੱਧਰ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵੀ ਇਸ ਮਾਮਲੇ ਵਿੱਚ ਵੱਡੀ ਮੰਗ ਰੱਖੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਮੁਲਜ਼ਮ ਅਸ਼ਵਨੀ ਕੁਮਾਰ ਦੀ ਲਗਭਗ 34 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾਵੇ ਜਾਂ ਇਸ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਨੂੰ ਦੇਣ ਬਾਰੇ ਵਿਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਆਪਣਾ ਹੋਣਹਾਰ ਪੁੱਤਰ ਗੁਆ ਦਿੱਤਾ ਹੈ।

ਹੁਣ ਸਾਰਿਆਂ ਦੀਆਂ ਨਜ਼ਰਾਂ ਸੀਬੀਆਈ ਦੀ ਜਾਂਚ ’ਤੇ ਟਿਕੀਆਂ ਹੋਈਆਂ ਹਨ। ਜਾਂਚ ਦੌਰਾਨ ਇਸ ਮਾਮਲੇ ਵਿੱਚ ਕਿਹੜੇ ਤੱਥ ਸਾਹਮਣੇ ਆਉਂਦੇ ਹਨ, ਇਹ ਆਉਣ ਵਾਲੇ ਸਮੇਂ ਵਿੱਚ ਸਪੱਸ਼ਟ ਹੋਵੇਗਾ।

Leave a Reply

Your email address will not be published. Required fields are marked *