Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਡੀਜ਼ਲ ਖਰੀਦ ‘ਤੇ ਕੇਂਦਰ ਸਰਕਾਰ ਦੀ ਸਖ਼ਤੀ, ਇੱਕ ਦਿਨ ‘ਚ ਵੱਧ ਤੋਂ ਵੱਧ 200 ਲੀਟਰ ਹੀ ਮਿਲੇਗਾ ਡੀਜ਼ਲ

ਦੇਸ਼ ਵਿੱਚ ਡੀਜ਼ਲ ਦੀ ਵਧਦੀ ਮੰਗ ਅਤੇ ਸੰਭਾਵਿਤ ਕਾਲਾਬਾਜ਼ਾਰੀ ਨੂੰ ਰੋਕਣ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਹੁਣ ਉਦਯੋਗਿਕ ਅਤੇ ਵੱਡੇ ਵਪਾਰਕ ਗਾਹਕ ਪੈਟਰੋਲ ਪੰਪਾਂ ਤੋਂ ਬੇਹਿਸਾਬ ਡੀਜ਼ਲ ਨਹੀਂ ਖਰੀਦ ਸਕਣਗੇ। ਸਰਕਾਰ ਨੇ ਪੈਟਰੋਲ ਪੰਪਾਂ ‘ਤੇ ਇੱਕ ਗਾਹਕ ਜਾਂ ਵਾਹਨ ਲਈ ਡੀਜ਼ਲ ਦੀ ਖਰੀਦ ਸੀਮਾ 200 ਲੀਟਰ ਤੱਕ ਨਿਰਧਾਰਤ ਕਰ ਦਿੱਤੀ ਹੈ, ਜਦਕਿ ਵੱਡੇ ਉਦਯੋਗਾਂ ਨੂੰ ਆਪਣੀ ਲੋੜ ਲਈ ਥੋਕ ਕੇਂਦਰਾਂ ਤੋਂ ਹੀ ਤੇਲ ਖਰੀਦਣਾ ਪਵੇਗਾ।

ਇਹ ਨਵੀਂ ਪਾਬੰਦੀ ਅਗਲੇ 90 ਦਿਨਾਂ ਤੱਕ ਲਾਗੂ ਰਹੇਗੀ। ਸਰਕਾਰ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਤੇਲ ਦੀ ਸਪਲਾਈ ਨੂੰ ਸੰਤੁਲਿਤ ਰੱਖਣਾ ਅਤੇ ਆਮ ਲੋਕਾਂ ਲਈ ਡੀਜ਼ਲ ਦੀ ਉਪਲਬਧਤਾ ਯਕੀਨੀ ਬਣਾਉਣਾ ਹੈ।

ਦਰਅਸਲ, ਪੈਟਰੋਲ ਪੰਪਾਂ ਅਤੇ ਥੋਕ ਬਾਜ਼ਾਰ ਵਿੱਚ ਡੀਜ਼ਲ ਦੀਆਂ ਕੀਮਤਾਂ ਵਿਚ ਵੱਡਾ ਅੰਤਰ ਬਣ ਗਿਆ ਹੈ। ਦਿੱਲੀ ਵਿੱਚ ਜਿੱਥੇ ਪੈਟਰੋਲ ਪੰਪਾਂ ‘ਤੇ ਡੀਜ਼ਲ ਲਗਭਗ 95.20 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ, ਉੱਥੇ ਹੀ ਥੋਕ ਗਾਹਕਾਂ ਲਈ ਇਸ ਦੀ ਕੀਮਤ ਕਰੀਬ 134.50 ਰੁਪਏ ਪ੍ਰਤੀ ਲੀਟਰ ਹੈ। ਇਸ ਕੀਮਤੀ ਫਰਕ ਦਾ ਫਾਇਦਾ ਚੁੱਕਦੇ ਹੋਏ ਕਈ ਵੱਡੇ ਗਾਹਕ ਪੈਟਰੋਲ ਪੰਪਾਂ ਤੋਂ ਹੀ ਡੀਜ਼ਲ ਖਰੀਦ ਰਹੇ ਸਨ, ਜਿਸ ਕਾਰਨ ਕਈ ਇਲਾਕਿਆਂ ਵਿੱਚ ਮੰਗ ਅਚਾਨਕ ਵਧ ਗਈ ਸੀ।

ਸਰਕਾਰੀ ਤੇਲ ਕੰਪਨੀਆਂ ਵੱਲੋਂ ਆਮ ਖਪਤਕਾਰਾਂ ਨੂੰ ਮਹਿੰਗਾਈ ਤੋਂ ਬਚਾਉਣ ਲਈ ਰਿਟੇਲ ਕੀਮਤਾਂ ਨੂੰ ਸਥਿਰ ਰੱਖਿਆ ਗਿਆ ਹੈ, ਪਰ ਇਸ ਦਾ ਲਾਭ ਵੱਡੇ ਉਦਯੋਗਿਕ ਗਾਹਕ ਵੀ ਲੈਣ ਲੱਗ ਪਏ ਸਨ।

ਉੱਧਰ, ਪੱਛਮੀ ਏਸ਼ੀਆ ਵਿੱਚ ਚੱਲ ਰਹੇ ਤਣਾਅ ਕਾਰਨ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਤੇਲ ਦੀ ਸਪਲਾਈ ਅਤੇ ਜਹਾਜ਼ੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਟੈਲੀਕਾਮ ਟਾਵਰ, ਬਿਜਲੀ ਉਤਪਾਦਨ ਅਤੇ ਹੋਰ ਵੱਡੇ ਉਦਯੋਗਾਂ ਨੂੰ ਬਾਜ਼ਾਰ ਮੁਤਾਬਕ ਉੱਚੀਆਂ ਕੀਮਤਾਂ ‘ਤੇ ਤੇਲ ਖਰੀਦਣਾ ਪੈਂਦਾ ਹੈ, ਜਿਸ ਕਰਕੇ ਉਹ ਸਸਤੇ ਰਿਟੇਲ ਪੰਪਾਂ ਵੱਲ ਰੁਖ ਕਰ ਰਹੇ ਸਨ।

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਕਦਮ ਤੇਲ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਸਪਲਾਈ ਚੇਨ ਨੂੰ ਸੁਚਾਰੂ ਰੱਖਣ ਲਈ ਚੁੱਕਿਆ ਗਿਆ ਹੈ। ਇਸ ਨਾਲ ਆਮ ਲੋਕਾਂ ਨੂੰ ਡੀਜ਼ਲ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬਾਜ਼ਾਰ ਵਿੱਚ ਸੰਤੁਲਨ ਬਣਿਆ ਰਹੇ।

Leave a Reply

Your email address will not be published. Required fields are marked *