Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਸੈਂਟਰਲ ਗ੍ਰਾਊਂਡ ਵਾਟਰ ਬੋਰਡ ਦਾ ਡਾਟਾ ਇਸ ਗੱਲ ਦਾ ਸਬੂਤ ਹੈ ਕਿ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦਹਾਕਿਆਂ ਪੁਰਾਣੇ ਭੂ-ਜਲ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਨੇ ਪੰਜਾਬ ਨੂੰ ਆਸ ਦੀ ਇੱਕ ਵੱਡੀ ਕਿਰਨ ਦਿੱਤੀ ਹੈਕਿਉਂਕਿ ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਸੂਬੇ ਨੇ ਉਸ ਸੰਕਟ ਨੂੰ ਉਲਟਾਉਣਾ ਸ਼ੁਰੂ ਕਰ ਦਿੱਤਾ ਹੈਜਿਸ ਨੂੰ ਪਿਛਲੀਆਂ ਸਰਕਾਰਾਂ ਨੇ ਦਹਾਕਿਆਂ ਤੱਕ ਗੰਭੀਰ ਹੋਣ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸੁਧਾਰ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਧਾਉਣਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਧਰਤੀ ਹੇਠਲੇ ਪਾਣੀ ਤੇ ਪੰਜਾਬ ਦੀ ਨਿਰਭਰਤਾ ਘਟਾਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਦਾ ਨਤੀਜਾ ਹੈ।

 

ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਦਹਾਕਿਆਂ ਤੋਂ ਅਸੀਂ ਪੰਜਾਬ ਦੇ ਪਾਣੀ ਬਚਾਉਣ ਦੀ ਲੋੜ ਬਾਰੇ ਸੁਣਦੇ ਆ ਰਹੇ ਹਾਂ। ਅਸੀਂ ਨੇਤਾਵਾਂ ਨੂੰ ਪੰਜਾਬ ਦੇ ਪਾਣੀਆਂ ਦੇ ਰਾਖੇ ਅਖਵਾਉਂਦੇਪ੍ਰਤੀਕਾਤਮਕ ਔਜ਼ਾਰ ਚੁੱਕਦੇ ਅਤੇ ਭਾਵੁਕ ਭਾਸ਼ਣ ਦਿੰਦੇ ਵੇਖਿਆ। ਪਰ ਸਵਾਲ ਸਧਾਰਨ ਹੈ: ਉਨ੍ਹਾਂ ਨੇ ਅਸਲ ਵਿੱਚ ਕੀਤਾ ਕੀਇਸ ਦਾ ਜਵਾਬ ਹੁਣ ਸਰਕਾਰੀ ਅੰਕੜਿਆਂ ਦੇ ਰੂਪ ਵਿੱਚ ਪੰਜਾਬ ਦੇ ਸਾਹਮਣੇ ਹੈ।”

 

ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਾਅਰਿਆਂ ਦੀ ਬਜਾਏ ਯੋਜਨਾਬੰਦੀਬੁਨਿਆਦੀ ਢਾਂਚੇ ਅਤੇ ਅਮਲ ਤੇ ਧਿਆਨ ਕੇਂਦਰਿਤ ਕਰਕੇ ਇੱਕ ਵੱਖਰਾ ਰਸਤਾ ਚੁਣਿਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਇਹ ਯਕੀਨੀ ਬਣਾਉਣ ਲਈ ਕੰਮ ਕੀਤਾ ਕਿ ਪੰਜਾਬ ਆਪਣੇ ਨਹਿਰੀ ਪਾਣੀ ਦੇ ਹਿੱਸੇ ਦੀ ਪੂਰੀ ਵਰਤੋਂ ਕਰੇਜਿਸ ਨਾਲ ਧਰਤੀ ਹੇਠਲੇ ਪਾਣੀ ਤੇ ਬੋਝ ਘਟਾਇਆ ਜਾ ਸਕੇ।

 

ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਦੀ ਵਰਤੋਂ ਹੁਣ ਲਗਭਗ 80% ਤੋਂ 82% ਤੱਕ ਪਹੁੰਚ ਗਈ ਹੈਜੋ ਕਿ 2022 ਵਿੱਚ ਮਹਿਜ਼ 21% ਦੇ ਗੇੜ ਵਿੱਚ ਸੀ। ਉਨ੍ਹਾਂ ਅੱਗੇ ਕਿਹਾ, “ਸਰਕਾਰ ਨੇ 14,100 ਖਾਲਾਂ ਨੂੰ ਚਾਲੂ ਕੀਤਾ ਹੈ, 400 ਕਿਲੋਮੀਟਰ ਤੋਂ ਵੱਧ ਬੰਦ ਪਈਆਂ ਨਹਿਰਾਂ ਨੂੰ ਬਹਾਲ ਕੀਤਾ ਹੈ ਅਤੇ 1,000 ਕਿਲੋਮੀਟਰ ਤੋਂ ਵੱਧ ਨਹਿਰਾਂ ਨੂੰ ਪੱਕਾ ਕੀਤਾ ਹੈ। ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਵਿੱਚ ਮਦਦ ਲਈ ਮੁਰੰਮਤ ਕੀਤੇ ਨਹਿਰੀ ਢਾਂਚੇ ਦੇ ਨਾਲ-ਨਾਲ ਰੀਚਾਰਜ ਪੁਆਇੰਟ ਵੀ ਵਿਕਸਤ ਕੀਤੇ ਗਏ ਹਨ।”

 

ਬਲਤੇਜ ਪੰਨੂ ਨੇ ਕਿਹਾ ਕਿ ਇਹਨਾਂ ਉਪਾਵਾਂ ਦਾ ਅਸਰ ਹੁਣ ਧਰਤੀ ਹੇਠਲੇ ਪਾਣੀ ਦੇ ਤਾਜ਼ਾ ਮੁਲਾਂਕਣ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ। “ਪੰਜਾਬ ਵਿੱਚ ਭੂ-ਜਲ ਨਿਕਾਸੀ ਦਾ ਪੱਧਰ 2021-22 ਵਿੱਚ 163.80% ਤੋਂ ਘੱਟ ਕੇ 2025 ਵਿੱਚ 156.36% ਅਤੇ 2025-26 ਵਿੱਚ ਅੱਗੇ ਘੱਟ ਕੇ 152.22% ਰਹਿ ਗਿਆ ਹੈਜੋ ਕਿ ਚਾਰ ਸਾਲਾਂ ਵਿੱਚ 11.58% ਪੁਆਇੰਟਾਂ ਦਾ ਸੁਧਾਰ ਦਰਸਾਉਂਦਾ ਹੈ। ਸਾਲਾਨਾ ਭੂ-ਜਲ ਨਿਕਾਸੀ ਵੀ ਲਗਭਗ 28.01 ਅਰਬ ਕਿਊਬਿਕ ਮੀਟਰ ਤੋਂ ਘੱਟ ਕੇ 26.32 ਅਰਬ ਕਿਊਬਿਕ ਮੀਟਰ ਰਹਿ ਗਈ ਹੈ। ਬਲਤੇਜ ਪੰਨੂ ਨੇ ਕਿਹਾ, “11.58 ਪ੍ਰਤੀਸ਼ਤ ਪੁਆਇੰਟ ਕਾਗਜ਼ ਤੇ ਸਿਰਫ਼ ਇੱਕ ਅੰਕੜਾ ਲੱਗ ਸਕਦਾ ਹੈਪਰ ਪੰਜਾਬ ਲਈ ਇਸ ਦਾ ਮਤਲਬ ਹੈ ਕਿ ਦਹਾਕਿਆਂ ਦੀ ਗਿਰਾਵਟ ਤੋਂ ਬਾਅਦ ਅਸੀਂ ਅਖੀਰ ਸਹੀ ਦਿਸ਼ਾ ਵੱਲ ਵਧ ਰਹੇ ਹਾਂ।”

 

ਉਨ੍ਹਾਂ ਕਿਹਾ ਕਿ ਤਾਜ਼ਾ ਮੁਲਾਂਕਣ ਦਾ ਸਭ ਤੋਂ ਉਤਸ਼ਾਹਜਨਕ ਪਹਿਲੂ ਭੂ-ਜਲ ਮੁਲਾਂਕਣ ਬਲਾਕਾਂ ਵਿੱਚ ਦਰਜ ਕੀਤਾ ਗਿਆ ਸੁਧਾਰ ਹੈ। “ਪੰਜਾਬ ਦੇ 153 ਡਾਰਕ-ਜ਼ੋਨ ਬਲਾਕਾਂ ਵਿੱਚੋਂ 95 ਵਿੱਚ ਸੁਧਾਰ ਦੇਖਣ ਨੂੰ ਮਿਲਿਆ ਹੈਜਦੋਂ ਕਿ ਗੰਭੀਰ ਬਲਾਕਾਂ ਦੀ ਗਿਣਤੀ 10 ਤੋਂ ਘੱਟ ਕੇ 6 ਰਹਿ ਗਈ ਹੈ। ਚਾਰ ਬਲਾਕ ਸੁਰੱਖਿਅਤ ਸ਼੍ਰੇਣੀ ਵਿੱਚ ਆ ਗਏ ਹਨਜਿਨ੍ਹਾਂ ਵਿੱਚ ਫਾਜ਼ਿਲਕਾ ਵਿੱਚ ਅਰਨੀਵਾਲਾਫਿਰੋਜ਼ਪੁਰ ਵਿੱਚ ਮੱਖੂਹੁਸ਼ਿਆਰਪੁਰ ਵਿੱਚ ਹਾਜੀਪੁਰ ਅਤੇ ਪਠਾਨਕੋਟ ਵਿੱਚ ਨਰੋਟ ਜੈਮਲ ਸਿੰਘ ਸ਼ਾਮਲ ਹਨ। ਹੋਰ 14 ਬਲਾਕਾਂ ਵਿੱਚ ਜ਼ਿਕਰਯੋਗ ਸੁਧਾਰ ਦਰਜ ਕੀਤਾ ਗਿਆ ਹੈ,” ਉਨ੍ਹਾਂ ਅੱਗੇ ਕਿਹਾ।

 

ਬਲਤੇਜ ਪੰਨੂ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਰੀਚਾਰਜ ਵੀ ਵਧਿਆ ਹੈਜਿਸ ਵਿੱਚ ਕੁੱਲ ਸਾਲਾਨਾ ਰੀਚਾਰਜ 19.14 ਅਰਬ ਕਿਊਬਿਕ ਮੀਟਰ ਅੰਕਿਆ ਗਿਆ ਹੈ। ਉਨ੍ਹਾਂ ਦੱਸਿਆ “ਇਸ ਵਿੱਚ ਮੀਂਹ ਰਾਹੀਂ 5.53 ਅਰਬ ਕਿਊਬਿਕ ਮੀਟਰ ਅਤੇ ਨਹਿਰੀ ਪਾਣੀ ਰਾਹੀਂ 5.5 ਅਰਬ ਕਿਊਬਿਕ ਮੀਟਰ ਸ਼ਾਮਲ ਹੈ। ਨਹਿਰੀ ਪਾਣੀ ਦਾ ਰੀਚਾਰਜ ਪਿਛਲੇ ਸਾਲ ਦੇ 4.5 ਅਰਬ ਕਿਊਬਿਕ ਮੀਟਰ ਤੋਂ ਵਧ ਕੇ ਇਸ ਸਾਲ 5.5 ਅਰਬ ਕਿਊਬਿਕ ਮੀਟਰ ਹੋ ਗਿਆ ਹੈ,”

 

ਉਨ੍ਹਾਂ ਕਿਹਾ ਕਿ ਇਹ ਅੰਕੜੇ ਦਰਸਾਉਂਦੇ ਹਨ ਕਿ ਖੇਤੀਬਾੜੀ ਲਈ ਟਿਊਬਵੈੱਲਾਂ ਤੇ ਨਿਰਭਰਤਾ ਘਟਾਉਣਾ ਪੰਜਾਬ ਲਈ ਕਿਉਂ ਜ਼ਰੂਰੀ ਹੈ। ਉਨ੍ਹਾਂ ਅੱਗੇ ਦੱਸਿਆ “ਕੱਢੇ ਗਏ 26.32 ਅਰਬ ਕਿਊਬਿਕ ਮੀਟਰ ਧਰਤੀ ਹੇਠਲੇ ਪਾਣੀ ਵਿੱਚੋਂ ਲਗਭਗ 24.95 ਅਰਬ ਕਿਊਬਿਕ ਮੀਟਰ ਖੇਤੀਬਾੜੀ ਲਈ ਵਰਤਿਆ ਜਾਂਦਾ ਹੈਜਦੋਂ ਕਿ ਲਗਭਗ 1.38 ਅਰਬ ਕਿਊਬਿਕ ਮੀਟਰ ਘਰੇਲੂ ਅਤੇ ਉਦਯੋਗਿਕ ਉਦੇਸ਼ਾਂ ਲਈ ਵਰਤਿਆ ਜਾਂਦਾ ਹੈ,”

 

ਬਲਤੇਜ ਪੰਨੂ ਨੇ ਮੰਨਿਆ ਕਿ ਪੰਜਾਬ ਅਜੇ ਵੀ ਧਰਤੀ ਹੇਠਲੇ ਪਾਣੀ ਦੀ ਗੰਭੀਰ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਹਾਲਾਂਕਿਉਨ੍ਹਾਂ ਕਿਹਾ ਕਿ ਬਦਲਾਅ ਦੀ ਦਿਸ਼ਾ ਮਹੱਤਵਪੂਰਨ ਹੈਕਿਉਂਕਿ ਤਾਜ਼ਾ ਮੁਲਾਂਕਣ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਵਿੱਚ ਗਿਰਾਵਟ ਅਤੇ ਕਈ ਮੁਲਾਂਕਣ ਬਲਾਕਾਂ ਵਿੱਚ ਸੁਧਾਰ ਦਰਸਾਉਂਦਾ ਹੈ।  ਉਨ੍ਹਾਂ ਕਿਹਾ “ਇਹ ਉਹਨਾਂ ਸਰਕਾਰਾਂ ਵਿਚਕਾਰ ਅੰਤਰ ਹੈ ਜਿਨ੍ਹਾਂ ਨੇ ਸਿਰਫ਼ ਪੰਜਾਬ ਦੇ ਜਲ ਸੰਕਟ ਬਾਰੇ ਗੱਲਾਂ ਕੀਤੀਆਂ ਅਤੇ ਉਸ ਸਰਕਾਰ ਵਿਚਕਾਰ ਜਿਸ ਨੇ ਇਸ ਨੂੰ ਹੱਲ ਕਰਨ ਦਾ ਫੈਸਲਾ ਕੀਤਾ। ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਿੱਸੇ ਦਾ ਪਾਣੀ ਕਿਸੇ ਹੋਰ ਰਾਜ ਨੂੰ ਨਹੀਂ ਘਟਾਇਆਇਸ ਨੇ ਪੰਜਾਬ ਦੇ ਆਪਣੇ ਨਹਿਰੀ ਪਾਣੀ ਦੇ ਹਿੱਸੇ ਦੀ ਵਰਤੋਂ ਵਧਾਈ ਹੈ। ਵਿਰੋਧੀ ਧਿਰ ਨੂੰ ਜਿਸ ਸਵਾਲ ਦਾ ਜਵਾਬ ਦੇਣਾ ਚਾਹੀਦਾ ਹੈ ਉਹ ਇਹ ਹੈ: ਜਦੋਂ ਉਹ ਸੱਤਾ ਵਿੱਚ ਸਨ ਤਾਂ ਇਹ ਪਾਣੀ ਕਿੱਥੇ ਜਾ ਰਿਹਾ ਸੀ?”

 

ਬਲਤੇਜ ਪੰਨੂ ਨੇ ਕਿਹਾ ਕਿ ਇਹ ਘਟਨਾਕ੍ਰਮ ਪੰਜਾਬ ਦੀ ਅਗਲੀ ਪੀੜ੍ਹੀ ਲਈ ਖਾਸ ਤੌਰ ਤੇ ਮਹੱਤਵਪੂਰਨ ਹੈਕਿਉਂਕਿ ਸੂਬੇ ਦਾ ਜਲ ਸੰਕਟ ਆਖਰਕਾਰ ਇਹ ਸਵਾਲ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਕੀ ਮਿਲੇਗਾ। ਉਨ੍ਹਾਂ ਕਿਹਾ”ਜਦੋਂ ਇਤਿਹਾਸ ਲਿਖਿਆ ਜਾਵੇਗਾਸਾਡੇ ਬੱਚਿਆਂ ਨੂੰ ਸਾਨੂੰ ਇਹ ਨਹੀਂ ਪੁੱਛਣਾ ਚਾਹੀਦਾ ਕਿ ਅਸੀਂ ਉਨ੍ਹਾਂ ਲਈ ਰੇਗਿਸਤਾਨ ਕਿਉਂ ਛੱਡਿਆ। ਉਹ ਇਹ ਕਹਿਣ ਦੇ ਯੋਗ ਹੋਣੇ ਚਾਹੀਦੇ ਹਨ ਕਿ ਉਨ੍ਹਾਂ ਦੇ ਮਾਪਿਆਂ ਦੀ ਪੀੜ੍ਹੀ ਨੇ ਅਖੀਰ ਸਮੇਂ ਸਿਰ ਕਦਮ ਚੁੱਕਿਆ। ਧਰਤੀ ਹੇਠਲੇ ਪਾਣੀ ਦਾ ਤਾਜ਼ਾ ਡਾਟਾ ਪੰਜਾਬ ਨੂੰ ਇਹ ਉਮੀਦ ਦਿੰਦਾ ਹੈ,”

 

ਉਨ੍ਹਾਂ ਕਿਹਾ ਕਿ ਨਾਅਰਿਆਂ ਤੋਂ ਅੱਗੇ ਵਧ ਕੇ ਠੋਸ ਨਤੀਜੇ ਦੇਣ ਦਾ ਸ਼ਾਸਨ ਦਾ ਇਹੋ ਤਰੀਕਾ ਹੋਰ ਖੇਤਰਾਂ ਵਿੱਚ ਵੀ ਦਿਖਾਈ ਦੇ ਰਿਹਾ ਹੈਜਿਸ ਵਿੱਚ ਸੜਕ ਸੁਰੱਖਿਆ ਫੋਰਸ  ਨੂੰ ਮਜ਼ਬੂਤ ਕਰਨਾਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਅਤੇ ਜਨਤਕ ਸਿਹਤ ਸੰਭਾਲ ਪ੍ਰਣਾਲੀ ਸ਼ਾਮਲ ਹੈ।ਬਲਤੇਜ ਪੰਨੂ ਨੇ ਕਿਹਾ “ਇਨ੍ਹਾਂ ਅੰਕੜਿਆਂ ਤੋਂ ਮਿਲਣ ਵਾਲਾ ਸੁਨੇਹਾ ਸਪੱਸ਼ਟ ਹੈ: ਜੇਕਰ ਸਰਕਾਰ ਕੋਲ ਰਾਜਨੀਤਿਕ ਇੱਛਾ ਸ਼ਕਤੀ ਹੈਤਾਂ ਪੰਜਾਬ ਦੀਆਂ ਸਮੱਸਿਆਵਾਂ ਹੱਲ ਹੋ ਸਕਦੀਆਂ ਹਨ। ਭਗਵੰਤ ਮਾਨ ਸਰਕਾਰ ਨੇ ਉਹ ਵਚਨਬੱਧਤਾ ਦਿਖਾਈ ਹੈਹੁਣ ਨਤੀਜੇ ਖੁਦ ਬੋਲਣੇ ਸ਼ੁਰੂ ਹੋ ਗਏ ਹਨ,”

Leave a Reply

Your email address will not be published. Required fields are marked *