Live Updates
AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲAAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲਭਗਵੰਤ ਮਾਨ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦਾ ਮਹੀਨਾਵਾਰ ਮਿਹਨਤਾਨਾ ਵਧਾ ਕੇ 20,500 ਰੁਪਏ ਕੀਤਾ: ਹਰਜੋਤ ਸਿੰਘ ਬੈਂਸਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, ₹37.30 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਕਵਰਪਲਾਂਟ ਵਿੱਚ ਤਿਆਰ ਕੀਤੇ ਜਾਣ ਵਾਲੇ ਆਟੋਮੋਬਾਈਲ ਪਾਰਟਸ ਭਾਰਤ ਅਤੇ ਹੋਰਨਾਂ ਦੇਸ਼ਾਂ ਵਿੱਚ ਬਰਾਮਦ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਮਾਵਾਂ-ਧੀਆਂ ਸਤਿਕਾਰ ਯੋਜਨਾ ਪੰਜਾਬ ਦੀ ਸਮਾਜਿਕ ਤਬਦੀਲੀ ਵੱਲ ਇੱਕ ਇਤਿਹਾਸਕ ਕਦਮਇੱਕ ਅਗਸਤ ਨੂੰ ਦਿੱਲੀ ਵਿੱਚ ‘ਨੈਸ਼ਨਲ ਟਾਊਨਹਾਲ ਅਗੇਂਸਟ ਈ-20’ ਦਾ ਆਯੋਜਨ ਕਰੇਗੀ ਆਮ ਆਦਮੀ ਪਾਰਟੀ- ਕੇਜਰੀਵਾਲ
1 min read

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ NEET ਟਾਪਰ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

ਪੰਜਾਬ ਦੇ ਲੁਧਿਆਣਾ ਦੇ 17 ਸਾਲਾ ਆਰੀਅਨ ਗੁਪਤਾ ਨੇ NEET-UG 2026 ਵਿੱਚ ਇਤਿਹਾਸ ਰਚ ਦਿੱਤਾ ਹੈ। ਦੇਸ਼ ਦੀਆਂ ਸਭ ਤੋਂ ਔਖੀਆਂ ਪ੍ਰਵੇਸ਼ ਪ੍ਰੀਖਿਆਵਾਂ ਵਿੱਚੋਂ ਇੱਕ NEET-UG 2026 ਵਿੱਚ ਆਰੀਅਨ ਨੇ 720 ਵਿੱਚੋਂ 715 ਅੰਕ ਹਾਸਲ ਕਰਕੇ ਆਲ ਇੰਡੀਆ ਰੈਂਕ-1 (AIR-1) ਪ੍ਰਾਪਤ ਕੀਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸ਼ਾਨਦਾਰ ਪ੍ਰਾਪਤੀ ‘ਤੇ ਆਰੀਅਨ ਗੁਪਤਾ ਨੂੰ ਵਧਾਈ ਦਿੱਤੀ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਲੁਧਿਆਣਾ ਦੇ 17 ਸਾਲਾ ਆਰੀਅਨ ਗੁਪਤਾ ਨੂੰ NEET-UG ਪ੍ਰੀਖਿਆ ਵਿੱਚ ਆਲ ਇੰਡੀਆ ਰੈਂਕ-1 ਹਾਸਲ ਕਰਨ ‘ਤੇ ਬਹੁਤ-ਬਹੁਤ ਮੁਬਾਰਕਾਂ। ਉਨ੍ਹਾਂ ਕਿਹਾ ਕਿ ਪ੍ਰੀਖਿਆ ਰੱਦ ਹੋਣ ਦੀ ਨਿਰਾਸ਼ਾ ਨੂੰ ਆਪਣੀ ਤਾਕਤ ਬਣਾ ਕੇ ਆਰੀਅਨ ਨੇ ਸਾਬਤ ਕਰ ਦਿੱਤਾ ਕਿ ਮਿਹਨਤ ਅਤੇ ਲਗਨ ਅੱਗੇ ਕੋਈ ਵੀ ਮੰਜ਼ਿਲ ਦੂਰ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਆਰੀਅਨ ਦੀ ਇਹ ਕਾਮਯਾਬੀ ਹਰ ਨੌਜਵਾਨ ਲਈ ਪ੍ਰੇਰਣਾ ਹੈ ਅਤੇ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਆਰੀਅਨ ਨੂੰ ਵਧਾਈ ਦਿੰਦਿਆਂ ਕਿਹਾ ਕਿ “ਤੁਸੀਂ ਪੰਜਾਬ ਦਾ ਮਾਣ ਵਧਾਇਆ ਹੈ। ਤੁਸੀਂ ਪੂਰੇ ਭਾਰਤ ਦੇ ਲੱਖਾਂ ਵਿਦਿਆਰਥੀਆਂ ਲਈ ਇੱਕ ਸੱਚੀ ਪ੍ਰੇਰਣਾ ਹੋ। ਚੰਗਾ ਪ੍ਰਦਰਸ਼ਨ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ। ਆਪਣੇ ਮਾਪਿਆਂ, ਅਧਿਆਪਕਾਂ ਅਤੇ ਦੇਸ਼ ਦਾ ਮਾਣ ਇੰਝ ਹੀ ਵਧਾਉਂਦੇ ਰਹੋ।”

ਆਰੀਅਨ ਦੀ ਇਸ ਇਤਿਹਾਸਕ ਸਫਲਤਾ ਨਾਲ ਉਸਦਾ ਪਰਿਵਾਰ ਅਤੇ ਅਧਿਆਪਕ ਬੇਹੱਦ ਖੁਸ਼ ਹਨ। ਉਸਦੇ ਪਿਤਾ ਡਾ. ਸਚਿਨ ਗੁਪਤਾ ਅਨੱਸਥੀਸੀਓਲੋਜਿਸਟ ਹਨ, ਜਦਕਿ ਮਾਤਾ ਡਾ. ਰੀਨੂ ਗੁਪਤਾ ਗਾਇਨੀਕੋਲੋਜਿਸਟ ਹਨ। ਆਰੀਅਨ ਆਪਣੀ ਇਸ ਕਾਮਯਾਬੀ ਦਾ ਸਿਹਰਾ ਆਪਣੀ ਸਵਰਗੀ ਦਾਦੀ ਦੀ ਪ੍ਰੇਰਨਾ ਅਤੇ ਆਪਣੇ ਵੱਡੇ ਭਰਾ ਦੀ ਰਹਿਨੁਮਾਈ ਨੂੰ ਦਿੰਦਾ ਹੈ।

ਆਰੀਅਨ ਨੇ ਦੱਸਿਆ ਕਿ ਜਦੋਂ ਉਹ ਤੀਜੀ ਜਮਾਤ ਵਿੱਚ ਸੀ ਤਾਂ ਉਸਦੀ ਦਾਦੀ ਦਾ ਕੈਂਸਰ ਕਾਰਨ ਦਿਹਾਂਤ ਹੋ ਗਿਆ ਸੀ। ਇਹ ਘਟਨਾ ਉਸਦੀ ਜ਼ਿੰਦਗੀ ਦਾ ਸਭ ਤੋਂ ਵੱਡਾ ਮੋੜ ਬਣੀ। ਉਸ ਨੇ ਕਿਹਾ ਕਿ ਉਸਦੇ ਪਰਿਵਾਰ ਵਿੱਚ ਜ਼ਿਆਦਾਤਰ ਲੋਕ ਡਾਕਟਰ ਹਨ ਅਤੇ ਉਸਦੇ ਮਾਤਾ-ਪਿਤਾ ਵੀ ਡਾਕਟਰ ਹਨ, ਪਰ ਉਹ ਉਸਦੀ ਦਾਦੀ ਨੂੰ ਨਹੀਂ ਬਚਾ ਸਕੇ। ਦਾਦੀ ਨਾਲ ਡੂੰਘੇ ਜਜ਼ਬਾਤੀ ਰਿਸ਼ਤੇ ਕਾਰਨ ਉਸ ਨੇ ਉਸੇ ਸਮੇਂ ਫ਼ੈਸਲਾ ਕਰ ਲਿਆ ਸੀ ਕਿ ਉਹ ਵੱਡਾ ਹੋ ਕੇ ਕੈਂਸਰ ਮਾਹਿਰ (ਓਨਕੋਲੋਜਿਸਟ) ਬਣੇਗਾ। ਹੁਣ NEET-UG 2026 ਵਿੱਚ AIR-1 ਹਾਸਲ ਕਰਨ ਤੋਂ ਬਾਅਦ ਉਸਦਾ ਇਹ ਸੁਪਨਾ ਸਾਕਾਰ ਹੋਣ ਦੇ ਹੋਰ ਨੇੜੇ ਪਹੁੰਚ ਗਿਆ ਹੈ।

Leave a Reply

Your email address will not be published. Required fields are marked *