Live Updates
ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਆਸੀ ਨੌਟੰਕੀ ਹੈ, ਉਨ੍ਹਾਂ ਨੂੰ ਪਹਿਲਾਂ 2007-17 ਦੌਰਾਨ ਆਪਣੀ ਭੂਮਿਕਾ ਦਾ ਜਵਾਬ ਦੇਣਾ ਚਾਹੀਦਾ ਹੈ: ਬਲਤੇਜ ਪੰਨੂਵੈਸਟਇੰਡੀਜ਼ ਸੀਰੀਜ਼ ਲਈ ਭਾਰਤੀ ਵਨਡੇ ਤੇ ਟੀ-20 ਟੀਮ ਦਾ ਐਲਾਨ, ਸ਼ੁਭਮਨ ਗਿੱਲ ਤੇ ਸ਼੍ਰੇਅਸ ਅਈਅਰ ਕਰਨਗੇ ਕਪਤਾਨੀ‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ ਦਾ ਮਿਜਾਜ਼, ਠੰਡੀਆਂ ਹਵਾਵਾਂ ਨੇ ਗਰਮੀ ਤੋਂ ਦਿਵਾਈ ਰਾਹਤCM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
1 min read

CM ਭਗਵੰਤ ਮਾਨ ਨੇ ਟਰਾਂਸਪੋਰਟ ਵਿਭਾਗ ਨਾਲ ਕੀਤੀ ਅਹਿਮ ਮੀਟਿੰਗ, ਸਰਕਾਰੀ ਬੱਸ ਸੇਵਾਵਾਂ ਨੂੰ ਲੈ ਕੇ ਦਿੱਤੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਰਕਾਰੀ ਬੱਸ ਸੇਵਾਵਾਂ ਨੂੰ ਹੋਰ ਲੋਕ-ਪੱਖੀ ਅਤੇ ਸੁਵਿਧਾਜਨਕ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਯਾਤਰੀਆਂ ਦੀਆਂ ਸਹੂਲਤਾਂ ਦਾ ਵੀ ਖਾਸ ਧਿਆਨ ਰੱਖਿਆ ਜਾਣਾ ਚਾਹੀਦਾ ਹੈ।

ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੀ ਕਾਰਜ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਭਾਗ ਨਾਲ ਸਬੰਧਤ ਸੇਵਾਵਾਂ ਅਤੇ ਪ੍ਰਕਿਰਿਆਵਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ।

ਇਸ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਬੱਸ ਸੇਵਾਵਾਂ ਦੀ ਕਾਰਗੁਜ਼ਾਰੀ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ ਅਤੇ ਜਨਤਕ ਆਵਾਜਾਈ ਵਿੱਚ ਸੁਧਾਰ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। ਸਰਕਾਰ ਦਾ ਮੁੱਖ ਫੋਕਸ ਜਨਤਕ ਆਵਾਜਾਈ ਨੂੰ ਬਿਹਤਰ, ਪਾਰਦਰਸ਼ੀ ਅਤੇ ਆਮ ਲੋਕਾਂ ਲਈ ਹੋਰ ਲਾਹੇਵੰਦ ਬਣਾਉਣ ’ਤੇ ਹੈ।

Leave a Reply

Your email address will not be published. Required fields are marked *