Live Updates
ਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਲਈ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਫਾਈਲਾਂਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ
1 min read

CM ਭਗਵੰਤ ਮਾਨ ਵੱਲੋਂ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ, ਕਿਹਾ- ਹੁਣ ਤੱਕ ਸਾਢੇ 6 ਕਰੋੜ ਤੋਂ ਵੱਧ OPD ਸੇਵਾਵਾਂ

ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ ਸਾਢੇ 6 ਕਰੋੜ ਦੇ ਕਰੀਬ OPD ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਜਦਕਿ ਲਗਭਗ 2 ਕਰੋੜ ਲੋਕ ਇੱਥੋਂ ਦਵਾਈਆਂ ਲੈ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪੁਰਾਣੇ ਪੇਂਡੂ ਸਿਹਤ ਕੇਂਦਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਤਾਂ ਜੋ ਪਿੰਡਾਂ ਅਤੇ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਇਲਾਜ ਲਈ ਦੂਰ ਨਾ ਜਾਣਾ ਪਵੇ। ਇਨ੍ਹਾਂ ਕਲੀਨਿਕਾਂ ਵਿੱਚ ਡਾਕਟਰਾਂ, ਦਵਾਈਆਂ ਅਤੇ ਮੈਡੀਕਲ ਟੈਸਟਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਉਦਘਾਟਨ ਦੌਰਾਨ ਮੁੱਖ ਮੰਤਰੀ ਨੇ ਕਲੀਨਿਕਾਂ ਦਾ ਦੌਰਾ ਕਰਕੇ ਡਾਕਟਰਾਂ, ਫਾਰਮੇਸੀ, ਟੈਸਟਿੰਗ ਲੈਬ ਅਤੇ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

CM ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਦਾ ਮਕਸਦ ਪੰਜਾਬ ਦੇ ਹਰ ਆਮ ਨਾਗਰਿਕ ਨੂੰ ਉਸ ਦੇ ਘਰ ਦੇ ਨੇੜੇ ਮਿਆਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਦੇਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਿਹਤ ਅਤੇ ਤੰਦਰੁਸਤੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਇਲਾਜ ਅਤੇ ਦਵਾਈਆਂ ਦਾ ਖਰਚਾ ਆਮ ਪਰਿਵਾਰਾਂ ਉੱਤੇ ਬੋਝ ਨਹੀਂ ਬਣਨਾ ਚਾਹੀਦਾ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਤੋਂ ਬਾਅਦ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਿੱਖਿਆ, ਸਿਹਤ ਅਤੇ ਰੁਜ਼ਗਾਰ ਦੇ ਮੁੱਦਿਆਂ ’ਤੇ ਵੀ ਸਰਕਾਰ ਦੇ ਕੰਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਪੜ੍ਹਾਈ, ਦਵਾਈ ਅਤੇ ਰੁਜ਼ਗਾਰ ਨਾਲ ਜੁੜੀਆਂ ਲੋੜਾਂ ਵੱਲ ਧਿਆਨ ਦੇ ਰਹੀ ਹੈ। ਦੋਆਬਾ ਖੇਤਰ ਅਤੇ ਹੁਸ਼ਿਆਰਪੁਰ ਦੇ ਵਿਕਾਸ ਲਈ ਵੀ ਸਰਕਾਰ ਵੱਲੋਂ ਕਦਮ ਚੁੱਕੇ ਜਾ ਰਹੇ ਹਨ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

ਰੁਜ਼ਗਾਰ ਦੇ ਮੁੱਦੇ ’ਤੇ ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਦੀ ਰੁਜ਼ਗਾਰ ਕ੍ਰਾਂਤੀ ਤਹਿਤ ਹੁਣ ਤੱਕ 70,685 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਰਕਾਰ ਦੀਆਂ ਅਹਿਮ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਤੋਂ ਇਲਾਵਾ, ਕੰਢੀ ਖੇਤਰ ਦੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਲਿਫ਼ਟ ਪੰਪਾਂ ਰਾਹੀਂ ਪਾਣੀ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਖੇਤੀਬਾੜੀ ਲਈ ਸਿੰਚਾਈ ਦੀ ਸਹੂਲਤ ਬਿਹਤਰ ਬਣਾਉਣ ਵਿੱਚ ਮਦਦ ਮਿਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਸਿਹਤ, ਸਿੱਖਿਆ, ਰੁਜ਼ਗਾਰ ਅਤੇ ਖੇਤੀਬਾੜੀ ਵਰਗੇ ਅਹਿਮ ਖੇਤਰਾਂ ਵਿੱਚ ਸਹੂਲਤਾਂ ਦਾ ਵਿਸਥਾਰ ਕਰਨ ਲਈ ਕੰਮ ਕਰ ਰਹੀ ਹੈ। ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਨਾਲ ਸੂਬੇ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦਾ ਦਾਇਰਾ ਵਧਣ ਅਤੇ ਲੋਕਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸਹੂਲਤ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *