Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

CM ਭਗਵੰਤ ਮਾਨ ਨੇ ਧੁੱਸੀ ਬੰਨ੍ਹ ਲਿੰਕ ਸੜਕ ਦਾ ਰੱਖਿਆ ਨੀਂਹ ਪੱਥਰ, 15 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲੇਗੀ ਰਾਹਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੌਰੇ ਦੌਰਾਨ ਸ਼ਾਹਕੋਟ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ‘ਤੇ ਬਣਨ ਵਾਲੀ 35 ਕਿਲੋਮੀਟਰ ਲੰਬੀ ਪੱਕੀ ਸੜਕ ਦਾ ਨੀਂਹ ਪੱਥਰ ਰੱਖਿਆ। ਗਿੱਦੜਪਿੰਡੀ ਤੋਂ ਫਿਲੌਰ ਤੱਕ ਬਣਨ ਵਾਲਾ ਇਹ ਮਹੱਤਵਪੂਰਨ ਪ੍ਰਾਜੈਕਟ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਆਪਸ ਵਿੱਚ ਜੋੜੇਗਾ ਅਤੇ ਹਜ਼ਾਰਾਂ ਲੋਕਾਂ ਦੀ ਆਵਾਜਾਈ ਨੂੰ ਸੁਗਮ ਬਣਾਏਗਾ।

ਨੀਂਹ ਪੱਥਰ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਕਰੀਬ 15 ਤੋਂ 16 ਹਜ਼ਾਰ ਲੋਕਾਂ ਨੂੰ ਸਿੱਧਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ‘ਤੇ ਲਗਭਗ 61 ਕਰੋੜ 82 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਇਹ ਸੜਕ 15 ਮੁੱਖ ਪਿੰਡਾਂ ਨੂੰ ਜੋੜਨ ਦਾ ਕੰਮ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੜਕ ਨਾ ਸਿਰਫ਼ ਆਵਾਜਾਈ ਨੂੰ ਆਸਾਨ ਬਣਾਏਗੀ, ਸਗੋਂ ਖੇਤਰ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਦੇਵੇਗੀ।

ਇਸ ਮੌਕੇ ‘ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸੰਤ ਸੀਚੇਵਾਲ ਲੰਬੇ ਸਮੇਂ ਤੋਂ ਇਸ ਪ੍ਰਾਜੈਕਟ ਲਈ ਯਤਨਸ਼ੀਲ ਸਨ ਅਤੇ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਇਸ ਮੰਗ ਨੂੰ ਸਰਕਾਰ ਤੱਕ ਪਹੁੰਚਾਉਂਦੇ ਰਹੇ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਬਣਨ ਵਾਲੀ ਇਹ ਪੱਕੀ ਸੜਕ ਇਲਾਕੇ ਦੇ ਦਰਜਨਾਂ ਪਿੰਡਾਂ ਨੂੰ ਸਿੱਧਾ ਜੋੜੇਗੀ, ਜਿਸ ਨਾਲ ਲੋਕਾਂ ਦੀ ਯਾਤਰਾ ਕਾਫ਼ੀ ਸੌਖੀ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ ਦੇ ਨਾਲ-ਨਾਲ ਧੁੱਸੀ ਬੰਨ੍ਹ ਵੀ ਹੋਰ ਮਜ਼ਬੂਤ ਹੋਵੇਗਾ, ਜਿਸ ਨਾਲ ਹੜ੍ਹਾਂ ਦੇ ਖਤਰੇ ਨੂੰ ਘਟਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਹ ਮੰਗ ਕਈ ਸਾਲਾਂ ਤੋਂ ਲੰਬਿਤ ਸੀ ਅਤੇ ਹੁਣ ਭਗਵੰਤ ਮਾਨ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਕੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਉਡੀਕ ਖਤਮ ਕਰ ਦਿੱਤੀ ਹੈ।

ਸਥਾਨਕ ਲੋਕਾਂ ਨੇ ਵੀ ਇਸ ਪ੍ਰਾਜੈਕਟ ਦਾ ਸਵਾਗਤ ਕਰਦਿਆਂ ਕਿਹਾ ਕਿ ਸੜਕ ਬਣਨ ਨਾਲ ਖੇਤਰ ਦੀ ਕਨੈਕਟੀਵਿਟੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਰੋਜ਼ਾਨਾ ਆਵਾਜਾਈ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

ਗੌਰਤਲਬ ਹੈ ਕਿ 35 ਕਿਲੋਮੀਟਰ ਲੰਬੀ ਇਹ ਸੜਕ ਪਿੰਡਾਂ ਦੀ ਕਨੈਕਟੀਵਿਟੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਵਿਕਾਸ ਲਈ ਵੀ ਇੱਕ ਮਹੱਤਵਪੂਰਨ ਕਦਮ ਮੰਨੀ ਜਾ ਰਹੀ ਹੈ।

Leave a Reply

Your email address will not be published. Required fields are marked *