Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

CM ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਕੀਤੀ ਵੀਡੀਓ ਕਾਲ, ਆਉਣ ਵਾਲੇ ਮੈਚਾਂ ਲਈ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕਰਕੇ ਟੀਮ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਹਰਮਨਪ੍ਰੀਤ ਸਿੰਘ ਇਸ ਸਮੇਂ ਭਾਰਤੀ ਪੁਰਸ਼ ਹਾਕੀ ਟੀਮ ਦੀ ਕਪਤਾਨੀ ਕਰ ਰਹੇ ਹਨ।

CM ਮਾਨ ਨੇ ਕਿਹਾ ਕਿ ਭਾਰਤੀ ਹਾਕੀ ਟੀਮ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਸ਼ਮੂਲੀਅਤ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਸ਼ਾਨਦਾਰ ਹਾਕੀ ਖਿਡਾਰੀ ਦਿੱਤੇ ਹਨ ਅਤੇ ਅੱਜ ਵੀ ਪੰਜਾਬ ਦੇ ਨੌਜਵਾਨ ਭਾਰਤੀ ਟੀਮ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।

ਹਰਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਭਾਰਤੀ ਟੀਮ ਨੇ ਹਾਕੀ ਵਿਸ਼ਵ ਕੱਪ 2026 ਵਿੱਚ ਸ਼ਾਨਦਾਰ ਸ਼ੁਰੂਆਤ ਕਰਦਿਆਂ ਵੇਲਜ਼ ਨੂੰ 3-1 ਨਾਲ ਹਰਾਇਆ। ਇਸ ਮੈਚ ਵਿੱਚ ਹਰਮਨਪ੍ਰੀਤ ਸਿੰਘ ਨੇ ਦੋ ਗੋਲ ਕਰਕੇ ਟੀਮ ਦੀ ਜਿੱਤ ਵਿੱਚ ਅਹਿਮ ਯੋਗਦਾਨ ਪਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਵਧੀਆ ਮੌਕੇ ਅਤੇ ਸਹੂਲਤਾਂ ਮਿਲਣ, ਤਾਂ ਜੋ ਉਹ ਖੇਡਾਂ ਦੇ ਮੈਦਾਨ ਵਿੱਚ ਦੇਸ਼ ਦਾ ਝੰਡਾ ਹੋਰ ਉੱਚਾ ਰੱਖ ਸਕਣ।

ਉਨ੍ਹਾਂ ਨੇ ਭਾਰਤੀ ਟੀਮ ਅਤੇ ਖਾਸ ਕਰਕੇ ਪੰਜਾਬ ਦੇ ਖਿਡਾਰੀਆਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ—“ਚੱਕਦੇ ਇੰਡੀਆ!”

Leave a Reply

Your email address will not be published. Required fields are marked *