ਸੀਐਮ ਭਗਵੰਤ ਮਾਨ ਅੱਜ ਕਰਨਗੇ ਕੈਬਿਨੇਟ ਮੀਟਿੰਗ, ਬਜਟ ਸੈਸ਼ਨ ਤੋਂ ਪਹਿਲਾਂ ਉਦਯੋਗਿਕ ਨੀਤੀ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1:30 ਵਜੇ ਆਪਣੇ ਨਿਵਾਸ ‘ਤੇ ਕੈਬਿਨੇਟ ਮੀਟਿੰਗ ਕਰਨਗੇ। ਇਸ ਸਬੰਧੀ ਮੁੱਖ ਸਕੱਤਰ ਕੇਏਪੀ ਸਿੰਹਾ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਰਾਜ ਦੀ ਨਵੀਂ ਉਦਯੋਗਿਕ ਨੀਤੀ ਨੂੰ ਮਨਜ਼ੂਰੀ ਮਿਲ ਸਕਦੀ ਹੈ।

ਸਰਕਾਰ 13 ਤੋਂ 15 ਮਾਰਚ ਤੱਕ ਮੋਹਾਲੀ ਵਿੱਚ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ’ ਤੋਂ ਪਹਿਲਾਂ ਇਸ ਨੀਤੀ ਨੂੰ ਜਾਰੀ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਰਾਜ ਵਿੱਚ ਨਿਵੇਸ਼ ਨੂੰ ਵਧਾਇਆ ਜਾ ਸਕੇ ਅਤੇ ਉਦਯੋਗਾਂ ਲਈ ਅਨੁਕੂਲ ਮਾਹੌਲ ਤਿਆਰ ਕੀਤਾ ਜਾ ਸਕੇ।

ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਬਜਟ ਤੋਂ ਪਹਿਲਾਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦੀ ਗਾਰੰਟੀ ‘ਤੇ ਵੀ ਚਰਚਾ ਹੋ ਸਕਦੀ ਹੈ ਅਤੇ ਇਸ ਬਾਰੇ ਕੋਈ ਮਹੱਤਵਪੂਰਨ ਫੈਸਲਾ ਲਿਆ ਜਾ ਸਕਦਾ ਹੈ। ਸਰਕਾਰ ਦਾ ਮੰਨਣਾ ਹੈ ਕਿ ਨਵੀਂ ਉਦਯੋਗਿਕ ਨੀਤੀ ਅਤੇ ਨਿਵੇਸ਼ਕ ਸੰਮੇਲਨ ਰਾਹੀਂ ਪੰਜਾਬ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਆਰਥਿਕ ਗਤੀਵਿਧੀਆਂ ਨੂੰ ਮਜ਼ਬੂਤੀ ਮਿਲੇਗੀ।

Leave a Reply

Your email address will not be published. Required fields are marked *