Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਦੀ ਰਾਜਪਾਲ ਨਾਲ ਮੁਲਾਕਾਤ, 10 ਦਿਨ ਦੀ ਪੈਰੋਲ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ। ਮੁੱਖ ਮੰਤਰੀ ਨੇ ਰਾਜਪਾਲ ਨਾਲ ਮੁਲਾਕਾਤ ਦੌਰਾਨ ਹਵਾਰਾ ਦੀ ਪੈਰੋਲ ਨਾਲ ਜੁੜੇ ਮਾਮਲੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਬਾਰੇ ਜਾਣਕਾਰੀ ਦਿੱਤੀ।

ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਰਾਜਪਾਲ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਪੈਰੋਲ ਨਾਲ ਸਬੰਧਤ ਸਾਰੇ ਦਸਤਾਵੇਜ਼ ਅੱਜ ਹੀ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਗਤਾਰ ਸਿੰਘ ਹਵਾਰਾ ਲਈ 10 ਦਿਨ ਦੀ ਪੈਰੋਲ ਦੀ ਮੰਗ ਕੀਤੀ ਗਈ ਹੈ।

CM ਮਾਨ ਨੇ ਕਿਹਾ ਕਿ ਇਹ ਮਾਮਲਾ ਮਨੁੱਖਤਾ ਦੇ ਆਧਾਰ ’ਤੇ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮੁਤਾਬਕ ਹਵਾਰਾ ਦੀ ਮਾਂ ਪਿਛਲੇ 31 ਸਾਲਾਂ ਤੋਂ ਆਪਣੇ ਪੁੱਤ ਦੀ ਉਡੀਕ ਕਰ ਰਹੀ ਹੈ ਅਤੇ ਇਸੇ ਮਨੁੱਖੀ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਪੈਰੋਲ ਦੀ ਮੰਗ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੂਰੀ ਗਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੈਰੋਲ ਮਿਲਦੀ ਹੈ ਤਾਂ ਇਸ ਦੌਰਾਨ ਕਾਨੂੰਨ-ਵਿਵਸਥਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਖਤਰਾ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸਰਕਾਰ ਵੱਲੋਂ ਲੋੜੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣਗੇ।

CM ਭਗਵੰਤ ਮਾਨ ਨੇ ਕਿਹਾ ਕਿ ਹੁਣ ਅਗਲੀ ਕਾਰਵਾਈ ਕੇਂਦਰ ਸਰਕਾਰ ਵੱਲੋਂ ਕੀਤੀ ਜਾਣੀ ਹੈ। ਰਾਜਪਾਲ ਵੱਲੋਂ ਦਸਤਾਵੇਜ਼ ਕੇਂਦਰ ਨੂੰ ਭੇਜੇ ਜਾਣ ਤੋਂ ਬਾਅਦ ਹੀ ਇਸ ਮਾਮਲੇ ਵਿੱਚ ਅਗਲਾ ਫੈਸਲਾ ਹੋਵੇਗਾ।

ਦੱਸ ਦੇਈਏ ਕਿ ਜਗਤਾਰ ਸਿੰਘ ਹਵਾਰਾ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ। ਉਸ ਦੀ ਪੈਰੋਲ ਨੂੰ ਲੈ ਕੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਚਰਚਾ ਚੱਲ ਰਹੀ ਹੈ। ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੇਂਦਰ ਸਰਕਾਰ ਦੀ ਮਨਜ਼ੂਰੀ ’ਤੇ ਨਿਰਭਰ ਕਰੇਗੀ।

Leave a Reply

Your email address will not be published. Required fields are marked *