Live Updates
ਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ
1 min read

CM ਮਾਨ ਭਲਕੇ ਵੰਡਣਗੇ ਨਿਯੁਕਤੀ ਪੱਤਰ, ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ ਦੀ ਸੌਗਾਤ

ਪੰਜਾਬ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮਿਸ਼ਨ ਨੂੰ ਅੱਗੇ ਵਧਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਕ ਵਾਰ ਫਿਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਸੌਗਾਤ ਦੇਣ ਜਾ ਰਹੇ ਹਨ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਭਲਕੇ ਚੰਡੀਗੜ੍ਹ ਵਿੱਚ ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।

ਇਹ ਵਿਸ਼ੇਸ਼ ਸਮਾਗਮ ਮਿਉਂਸਪਲ ਭਵਨ, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਜਾਵੇਗਾ, ਜਿੱਥੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਚੁਣੇ ਗਏ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਦਿੱਤੇ ਜਾਣਗੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੌਜਵਾਨਾਂ ਨੂੰ ਸੰਬੋਧਨ ਵੀ ਕਰਨਗੇ ਅਤੇ ਉਨ੍ਹਾਂ ਨੂੰ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰਨਗੇ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ। ਇਸੇ ਨੀਤੀ ਤਹਿਤ ਵੱਖ-ਵੱਖ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਲਗਾਤਾਰ ਜਾਰੀ ਹੈ।

ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤੱਕ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਰਕਾਰ ਦਾ ਦਾਅਵਾ ਹੈ ਕਿ ਇਹ ਸਾਰੀਆਂ ਭਰਤੀਆਂ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤ ਦੇ, ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ।

ਮੁੱਖ ਮੰਤਰੀ ਭਗਵੰਤ ਮਾਨ ਕਈ ਮੌਕਿਆਂ ‘ਤੇ ਕਹਿ ਚੁੱਕੇ ਹਨ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਸਰਕਾਰ ਦਾ ਮੰਨਣਾ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਨਾ ਸਿਰਫ਼ ਬੇਰੁਜ਼ਗਾਰੀ ਘਟਾਈ ਜਾ ਸਕਦੀ ਹੈ, ਸਗੋਂ ਪੰਜਾਬ ਦੇ ਵਿਕਾਸ ਨੂੰ ਵੀ ਨਵੀਂ ਰਫ਼ਤਾਰ ਦਿੱਤੀ ਜਾ ਸਕਦੀ ਹੈ।

ਭਲਕੇ ਹੋਣ ਵਾਲੇ ਇਸ ਸਮਾਗਮ ਨਾਲ ਇੱਕ ਵਾਰ ਫਿਰ ਸੈਂਕੜੇ ਨੌਜਵਾਨਾਂ ਦੇ ਸਰਕਾਰੀ ਨੌਕਰੀ ਦੇ ਸੁਪਨੇ ਸਾਕਾਰ ਹੋਣ ਜਾ ਰਹੇ ਹਨ, ਜਿਸ ਨੂੰ ਮਾਨ ਸਰਕਾਰ ਆਪਣੇ ‘ਮਿਸ਼ਨ ਰੁਜ਼ਗਾਰ’ ਦੀ ਇੱਕ ਹੋਰ ਵੱਡੀ ਉਪਲਬਧੀ ਵਜੋਂ ਦੇਖ ਰਹੀ ਹੈ।

Leave a Reply

Your email address will not be published. Required fields are marked *