Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ED ਦੀਆਂ ਰੇਡਾਂ ‘ਤੇ CM ਮਾਨ ਦਾ ਵੱਡਾ ਹਮਲਾ, ਵਪਾਰੀਆਂ ਦੇ ਹੱਕ ‘ਚ ਡਟੇ

ਪੰਜਾਬ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਕਾਰਵਾਈਆਂ ਨੂੰ ਲੈ ਕੇ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ। ਸੂਬੇ ਵਿੱਚ ED ਵੱਲੋਂ ਕੀਤੀਆਂ ਜਾ ਰਹੀਆਂ ਰੇਡਾਂ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਘੇਰਦਿਆਂ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।

ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੋਸ਼ ਲਗਾਇਆ ਕਿ ਕੇਂਦਰੀ ਏਜੰਸੀਆਂ ਦਾ ਦੁਰਵਰਤੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀਆਂ ਨੂੰ ਬੇਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ‘ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਪਾਰੀ, ਖਾਸ ਕਰਕੇ ਛੋਟੇ ਅਤੇ ਦਰਮਿਆਨੇ ਕਾਰੋਬਾਰੀ, ਸੂਬੇ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।

ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ED ਦੀਆਂ ਕਾਰਵਾਈਆਂ ‘ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਛੋਟੇ ਵਪਾਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਨਾਲ ਕਾਰੋਬਾਰੀ ਵਰਗ ਵਿੱਚ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ। ਕੇਜਰੀਵਾਲ ਨੇ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਉਣ, ਕਿਉਂਕਿ ਪੰਜਾਬ ਸਰਕਾਰ ਅਤੇ ਪੂਰਾ ਪੰਜਾਬ ਉਨ੍ਹਾਂ ਦੇ ਨਾਲ ਖੜ੍ਹਾ ਹੈ।

ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਆਵਾਜ਼ ਨੂੰ ਦਬਾਉਣ ਦੀ ਹਰ ਕੋਸ਼ਿਸ਼ ਦਾ ਲੋਕਤੰਤਰੀ ਢੰਗ ਨਾਲ ਜਵਾਬ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਕਾਰੋਬਾਰੀ ਹਿੱਤਾਂ ਦੀ ਰੱਖਿਆ ਲਈ ਪਾਰਟੀ ਡਟ ਕੇ ਖੜ੍ਹੀ ਰਹੇਗੀ।

ED ਦੀਆਂ ਇਨ੍ਹਾਂ ਕਾਰਵਾਈਆਂ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਪੰਜਾਬ ਦੀ ਸਿਆਸਤ ਦਾ ਇੱਕ ਵੱਡਾ ਮੁੱਦਾ ਬਣ ਸਕਦਾ ਹੈ।

Leave a Reply

Your email address will not be published. Required fields are marked *