Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਕਥਿਤ ਵਾਇਰਲ ਵੀਡੀਓ ਮਾਮਲੇ ‘ਤੇ CM ਮਾਨ ਦਾ ਵੱਡਾ ਬਿਆਨ, ਕਿਹਾ- ਮੈਨੂੰ ਬਦਨਾਮ ਕਰਨ ਲਈ ਰਚੀ ਗਈ ਸਾਜ਼ਿਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੋੜੀ ਜਾ ਰਹੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਵਾਰ ਖੁੱਲ੍ਹ ਕੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਪ੍ਰਸਾਰਿਤ ਹੋ ਰਹੀ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ।

ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਸੋਚੀ-ਸਮਝੀ ਸਾਜ਼ਿਸ਼ ਤਹਿਤ ਇੱਕ ਜਾਅਲੀ ਵੀਡੀਓ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਵਿੱਚ ਇੱਕ ਐਕਟਰ ਦੀ ਵਰਤੋਂ ਕੀਤੀ ਗਈ ਹੈ ਅਤੇ ਇਸ ਨੂੰ ਉਨ੍ਹਾਂ ਨਾਲ ਜੋੜ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਭਗਵੰਤ ਮਾਨ ਨੇ ਇਸ ਮੌਕੇ ਦੋ ਫੋਰੈਂਸਿਕ ਜਾਂਚ ਰਿਪੋਰਟਾਂ ਵੀ ਜਨਤਕ ਕੀਤੀਆਂ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਰਿਪੋਰਟਾਂ ਪੰਜਾਬ ਤੋਂ ਬਾਹਰ ਸਥਿਤ ਅਤੇ ਮਾਨਤਾ ਪ੍ਰਾਪਤ ਲੈਬਾਰਟਰੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਹਨ। ਰਿਪੋਰਟਾਂ ਅਨੁਸਾਰ ਕਥਿਤ ਵਾਇਰਲ ਵੀਡੀਓ ਦੇ 1191 ਫ੍ਰੇਮਾਂ ਦਾ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ ਗਿਆ, ਪਰ ਇੱਕ ਵੀ ਫ੍ਰੇਮ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੇਲ ਨਹੀਂ ਖਾਂਦਾ।

ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਚਿਹਰੇ ਦੀ ਬਣਤਰ, ਕੱਦ, ਸਰੀਰਕ ਢਾਂਚੇ, ਹਾਵ-ਭਾਵ ਅਤੇ ਹੋਰ ਕਈ ਤਕਨੀਕੀ ਪੱਖਾਂ ਦਾ ਅਧਿਐਨ ਕੀਤਾ ਗਿਆ, ਜਿਸ ਤੋਂ ਬਾਅਦ ਲੈਬਾਂ ਨੇ ਸਪੱਸ਼ਟ ਕੀਤਾ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਭਗਵੰਤ ਮਾਨ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਸਪੱਸ਼ਟ ਨਹੀਂ ਹੈ ਕਿ ਕਥਿਤ ਵੀਡੀਓ ਕਿੱਥੋਂ ਦੀ ਹੈ ਅਤੇ ਕਦੋਂ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਸਬੰਧੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਨਾਲ ਵੀ ਗੱਲਬਾਤ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਅਸਲ ਵਿਅਕਤੀ ਦੀ ਪਛਾਣ ਕੀਤੀ ਜਾਵੇ ਅਤੇ ਇਸ ਵੀਡੀਓ ਨੂੰ ਤਿਆਰ ਕਰਨ ਅਤੇ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਭਗਵੰਤ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਸਿੱਖ ਭਾਈਚਾਰੇ ਅਤੇ ਸਿੱਖ ਮੁੱਦਿਆਂ ਨਾਲ ਜੁੜੇ ਮਸਲਿਆਂ ਲਈ ਵਚਨਬੱਧ ਰਹੇ ਹਨ, ਚਾਹੇ ਉਹ ਸੰਸਦ ਮੈਂਬਰ ਦੇ ਤੌਰ ‘ਤੇ ਹੋਣ ਜਾਂ ਮੁੱਖ ਮੰਤਰੀ ਦੇ ਤੌਰ ‘ਤੇ। ਉਨ੍ਹਾਂ ਕਿਹਾ ਕਿ ਉਹ ਅਜਿਹੀ ਹਰਕਤ ਬਾਰੇ ਸੋਚ ਵੀ ਨਹੀਂ ਸਕਦੇ, ਜਿਵੇਂ ਦਾਅਵੇ ਕੀਤੇ ਜਾ ਰਹੇ ਹਨ।

ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਇੱਕ ਵਫ਼ਦ ਨੇ ਵੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ DGP ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੀਤੀ, ਜਦਕਿ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਵੀ ਇਸ ਵਿੱਚ ਸ਼ਾਮਲ ਸਨ।

ਵਫ਼ਦ ਨੇ DGP ਨੂੰ ਦੋ ਫੋਰੈਂਸਿਕ ਰਿਪੋਰਟਾਂ ਸੌਂਪਦਿਆਂ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕਥਿਤ ਜਾਅਲੀ ਵੀਡੀਓ ਤਿਆਰ ਕਰਨ ਅਤੇ ਸੋਸ਼ਲ ਮੀਡੀਆ ‘ਤੇ ਫੈਲਾਉਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਜਾਂਚ ਰਿਪੋਰਟਾਂ ਸਪੱਸ਼ਟ ਤੌਰ ‘ਤੇ ਦਰਸਾਉਂਦੀਆਂ ਹਨ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਭਗਵੰਤ ਮਾਨ ਨਹੀਂ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ।

Leave a Reply

Your email address will not be published. Required fields are marked *