Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਕਾਂਗਰਸ ਸੰਸਦ ਮੈਂਬਰ ਧਰਮਵੀਰ ਗਾਂਧੀ ਦਾ ਬਿਆਨ ਬੇਹੱਦ ਸ਼ਰਮਨਾਕ ਅਤੇ ਘਟੀਆ, ਲੋਕਾਂ ਦੀ ਧਾਰਮਿਕ ਆਸਥਾ ‘ਤੇ ਸਿੱਧਾ ਹਮਲਾ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਸਾਂਸਦ ਧਰਮਵੀਰ ਗਾਂਧੀ ਦੇ ਹਾਲੀਆ ਬਿਆਨ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਬੇਹੱਦ ਸ਼ਰਮਨਾਕਘਟੀਆ ਅਤੇ ਧਾਰਮਿਕ ਆਸਥਾ ਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਇਸ ਮੁੱਦੇ ਤੇ ਤੁਰੰਤ ਆਪਣਾ ਰੁਖ਼ ਸਪੱਸ਼ਟ ਕਰਨ ਦੀ ਮੰਗ ਕੀਤੀ ਹੈ।

 

ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸਾਡੇ ਬਜ਼ੁਰਗ ਅਤੇ ਗਰੀਬ ਲੋਕ ਸ਼੍ਰੀ ਅਨੰਦਪੁਰ ਸਾਹਿਬਸ਼੍ਰੀ ਅੰਮ੍ਰਿਤਸਰ ਸਾਹਿਬਖਾਟੂ ਸ਼ਿਆਮਮਥੁਰਾ ਅਤੇ ਹਰਿਦੁਆਰ ਵਰਗੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ। ਕੀ ਬਜ਼ੁਰਗਾਂ ਅਤੇ ਗਰੀਬਾਂ ਨੂੰ ਮੁਫ਼ਤ ਧਾਰਮਿਕ ਯਾਤਰਾ ਕਰਵਾਉਣਾ ਕੋਈ ਅਪਰਾਧ ਹੈਧਰਮਵੀਰ ਗਾਂਧੀ ਨੂੰ ਇਸ ਕਲਿਆਣਕਾਰੀ ਪਹਿਲਕਦਮੀ ਵਿੱਚ ਕੀ ਬੁਰਾਈ ਨਜ਼ਰ ਆ ਰਹੀ ਹੈ?

 

ਉਨ੍ਹਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਤੋਂ ਸਵਾਲ ਕੀਤਾ ਅਤੇ ਪੁੱਛਿਆ ਕਿ ਉਹ ਸਪੱਸ਼ਟ ਕਰਨ ਕਿ ਕੀ ਕਾਂਗਰਸ ਪਾਰਟੀ ਪੰਜਾਬ ਦੇ ਲੋਕਾਂ ਦੀ ਧਾਰਮਿਕ ਭਾਵਨਾਵਾਂ ਨੂੰ ਆਡੰਬਰ‘ ਮੰਨਦੀ ਹੈਉਨ੍ਹਾਂ ਅੱਗੇ ਕਿਹਾ ਕਿ ਹਰ ਆਮ ਨਾਗਰਿਕ ਜਾਂ ਗਰੀਬ ਪਰਿਵਾਰ ਨਿੱਜੀ ਤੌਰ ਤੇ ਇਹਨਾਂ  ਤੀਰਥ ਸਥਾਨਾਂ ਤੇ ਜਾਣ ਦਾ ਖਰਚਾ ਨਹੀ ਚੁਕ ਸਕਦਾ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਉਨ੍ਹਾਂ ਦੇ ਰਹਿਣਖਾਣ-ਪੀਣ ਅਤੇ ਆਉਣ-ਜਾਣ ਦਾ ਬਹਿਤਰੀਨ ਪ੍ਰਬੰਧ ਕੀਤਾ ਹੈ। ਪਿੰਡਾਂ ਵਿੱਚ ਬੱਸਾਂ ਲਈ ਲੰਬੀਆਂ ਲਾਈਨਾਂ ਲੱਗੀਆਂ ਹਨ ਅਤੇ ਲੋਕ ਖੁਸ਼ੀ-ਖੁਸ਼ੀ ਦਰਸ਼ਨਾਂ ਲਈ ਜਾ ਰਹੇ ਹਨ। ਕਾਂਗਰਸ ਨੂੰ ਆਮ ਲੋਕਾਂ ਦੀ ਇਸ ਖੁਸ਼ੀ ਤੋਂ ਕੀ ਤਕਲੀਫ਼ ਹੈ?

 

ਧਾਲੀਵਾਲ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਪ੍ਰਕਾਸ਼ ਪੁਰਬ ਅਤੇ ਹੋਰ ਧਾਰਮਿਕ ਆਯੋਜਨਾਂ ਦੌਰਾਨ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸ਼ਰਧਾਲੂਆਂ ਲਈ ਵਿਆਪਕ ਪੱਧਰ ਤੇ ਇੰਤਜ਼ਾਮ ਕੀਤੇ ਸਨ। ਹੁਣ ਗੁਰੂ ਰਵਿਦਾਸ ਜੀ ਦੇ 650ਵੇਂ ਗੁਰਪੁਰਬ ਦੇ ਅਵਸਰ ਤੇ ਵੀ ਸਰਕਾਰ ਸ਼ਰਧਾ ਅਤੇ ਸਤਿਕਾਰ ਨਾਲ ਪ੍ਰੋਗਰਾਮ ਆਯੋਜਿਤ ਕਰ ਰਹੀ ਹੈ। ਉਨ੍ਹਾਂ ਨੇ ਕਾਂਗਰਸੀ ਨੇਤਾਵਾਂ ਤੋਂ ਸਵਾਲ ਕੀਤਾ ਕਿ ਕੀ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਵੀ ਕਾਂਗਰਸ ਨੇਤਾਵਾਂ ਦੀ ਨਜ਼ਰ ਵਿੱਚ ਗਲਤ ਕੰਮ ਹੈ?

 

ਆਪ‘ ਨੇਤਾ ਨੇ ਕਿਹਾ ਕਿ ਧਰਮਵੀਰ ਗਾਂਧੀ ਦੇ ਬਿਆਨ ਤੇ ਹੁਣ ਰਾਜਾ ਵੜਿੰਗਪ੍ਰਤਾਪ ਬਾਜਵਾ ਅਤੇ ਕਾਂਗਰਸ ਹਾਈਕਮਾਨ ਨੂੰ ਚੁੱਪੀ ਤੋੜਨੀ ਚਾਹੀਦੀ ਹੈ। ਉਨ੍ਹਾਂ ਨੂੰ ਪੰਜਾਬ ਦੀ ਜਨਤਾ ਦੇ ਸਾਹਮਣੇ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਕਾਂਗਰਸ ਇਸ ਬਿਆਨ ਨਾਲ ਸਹਿਮਤ ਹੈ। ਜੇਕਰ ਉਹ ਸਹਿਮਤ ਨਹੀਂ ਹਨ ਤਾਂ ਕਾਂਗਰਸ ਲੀਡਰਸ਼ਿਪ ਨੂੰ ਜਨਤਕ ਤੌਰ ਤੇ ਧਰਮਵੀਰ ਗਾਂਧੀ ਦੇ ਬਿਆਨ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।

 

ਧਾਲੀਵਾਲ ਨੇ ਕਿਹਾ ਕਿ ਰਾਜਨੀਤਿਕ ਵਿਰੋਧ ਆਪਣੀ ਜਗ੍ਹਾ ਹੈਪਰ ਪੰਜਾਬ ਦੀ ਜਨਤਾ ਦੀ ਧਾਰਮਿਕ ਆਸਥਾ ਨੂੰ ਰਾਜਨੀਤੀ ਦੇ ਨਿਸ਼ਾਨੇ ਤੇ ਲਿਆਉਣਾ ਕਿਸੇ ਵੀ ਕੀਮਤ ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਉਦੇਸ਼ ਗਰੀਬਬਜ਼ੁਰਗ ਅਤੇ ਆਮ ਲੋਕਾਂ ਨੂੰ ਸਹੂਲਤਾਂ ਦੇਣਾ ਹੈਨਾ ਕਿ ਕਿਸੇ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਸਭ ਦੇਖ ਰਹੀ ਹੈ ਅਤੇ ਧਾਰਮਿਕ ਆਸਥਾ ਦਾ ਅਪਮਾਨ ਕਰਨ ਵਾਲੀ ਰਾਜਨੀਤੀ ਦਾ ਜਵਾਬ ਜਨਤਾ ਆਪਣੇ ਤਰੀਕੇ ਨਾਲ ਦੇਵੇਗੀ।

Leave a Reply

Your email address will not be published. Required fields are marked *