2027 ਚੋਣਾਂ ਲਈ ਕਾਂਗਰਸ ਦੀ ਤਿਆਰੀ ਤੇਜ਼, ਹੁਣ ਪੰਜਾਬ ਆਵੇਗੀ ਪ੍ਰਿਯੰਕਾ ਗਾਂਧੀ!

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਰਾਹੁਲ ਗਾਂਧੀ ਦੀ ਸੰਗਰੂਰ ਦੇ ਫਾਗੂਵਾਲਾ ਪਿੰਡ ਵਿੱਚ ਹੋਈ ਇਨਸਾਫ਼ ਰੈਲੀ ਤੋਂ ਬਾਅਦ ਹੁਣ ਪਾਰਟੀ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਵੀ ਪੰਜਾਬ ਲਿਆਉਣ ਦੀ ਤਿਆਰੀ ਕਰ ਰਹੀ ਹੈ।
ਜਾਣਕਾਰੀ ਮੁਤਾਬਕ, ਪ੍ਰਿਯੰਕਾ ਗਾਂਧੀ ਦੀ ਲੁਧਿਆਣਾ ਵਿੱਚ ਇੱਕ ਵੱਡੀ ਰੈਲੀ ਕਰਵਾਈ ਜਾ ਸਕਦੀ ਹੈ। ਹਾਲਾਂਕਿ, ਉਨ੍ਹਾਂ ਦੇ ਦੌਰੇ ਦੀ ਤਰੀਕ ਅਤੇ ਪ੍ਰੋਗਰਾਮ ਨੂੰ ਦੀਵਾਲੀ ਤੋਂ ਬਾਅਦ ਅੰਤਿਮ ਰੂਪ ਦਿੱਤਾ ਜਾਵੇਗਾ।
ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਦੀ ਰੈਲੀ ਨੂੰ ਮਿਲੇ ਹਾਂ-ਪੱਖੀ ਹੁੰਗਾਰੇ ਤੋਂ ਬਾਅਦ ਕਾਂਗਰਸ ਹਾਈਕਮਾਨ ਪੰਜਾਬ ਵਿੱਚ ਆਪਣੀ ਰਾਸ਼ਟਰੀ ਲੀਡਰਸ਼ਿਪ ਦੀ ਸਰਗਰਮੀ ਬਣਾਈ ਰੱਖਣਾ ਚਾਹੁੰਦੀ ਹੈ। ਪਾਰਟੀ ਦੀ ਰਣਨੀਤੀ ਹੈ ਕਿ 2027 ਦੀਆਂ ਚੋਣਾਂ ਤੱਕ ਕੌਮੀ ਆਗੂਆਂ ਦੇ ਪੰਜਾਬ ਦੌਰੇ ਲਗਾਤਾਰ ਜਾਰੀ ਰਹਿਣ, ਤਾਂ ਜੋ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਪਾਰਟੀ ਦੇ ਸੰਗਠਨ ਨੂੰ ਵੀ ਮਜ਼ਬੂਤ ਕੀਤਾ ਜਾ ਸਕੇ।



