Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਤੁਰੰਤ ਬਰਖ਼ਾਸਤ ਕਰੇ ਕਾਂਗਰਸ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਦੇ ਬੇਟੇ ਅਤੇ ਕਾਂਗਰਸ ਤੋਂ ਸਾਂਸਦ ਦੀਪੇਂਦਰ ਹੁੱਡਾ ਦੇ ਉਸ ਹਾਲੀਆ ਬਿਆਨ ਤੇ ਸਖ਼ਤ ਇਤਰਾਜ਼ ਜਤਾਇਆ ਹੈਜਿਸ ਵਿੱਚ ਉਨ੍ਹਾਂ  ਨੇ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਅਤੇ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ ਆਪਣਾ ਰੋਲ ਮਾਡਲ ਦੱਸਿਆ ਅਤੇ ਉਨ੍ਹਾਂ ਨੂੰ ਇੱਕ ਵਧੀਆ ਇਨਸਾਨ ਕਰਾਰ ਦਿੱਤਾ। ਧਾਲੀਵਾਲ ਨੇ ਕਿਹਾ ਕਿ ਦੀਪੇਂਦਰ ਹੁੱਡਾ ਦੇ ਇਸ ਘਿਨਾਉਣੇ ਅਤੇ ਸੰਵੇਦਨਹੀਣ ਬਿਆਨ ਨਾਲ ਪੂਰਾ ਸਿੱਖ ਭਾਈਚਾਰਾ ਬੇਹੱਦ ਦੁਖੀ ਅਤੇ ਆਹਤ ਹੋਇਆ ਹੈ।

 

ਕੁਲਦੀਪ ਸਿੰਘ ਧਾਲੀਵਾਲ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇਸੀਨੀਅਰ ਆਗੂ ਸੋਨੀਆ ਗਾਂਧੀਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਤੋਂ ਮੰਗ ਕੀਤੀ ਹੈ ਕਿ ਸਿੱਖਾਂ ਦੇ ਕਾਤਲਾਂ ਦੀ ਪੈਰਵੀ ਕਰਨ ਵਾਲੇ ਦੀਪੇਂਦਰ ਹੁੱਡਾ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਪਾਰਟੀ ਚੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 1984 ਦੇ ਪੀੜਤਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਣ ਵਾਲੇ ਅਜਿਹੇ ਨੇਤਾਵਾਂ ਲਈ ਕਿਸੇ ਵੀ ਸਿਆਸੀ ਪਾਰਟੀ ਵਿੱਚ ਕੋਈ ਥਾਂ ਨਹੀਂ ਹੋਣੀ ਚਾਹੀਦੀ।

 

ਇਸ ਦੇ ਨਾਲ ਹੀ ਧਾਲੀਵਾਲ ਨੇ ਪੰਜਾਬ ਕਾਂਗਰਸ ਦੇ ਨੇਤਾਵਾਂ ਦੀ ਚੁੱਪੀ ਤੇ ਸਵਾਲ ਚੁੱਕਦਿਆਂ ਉਨ੍ਹਾਂ ਨੂੰ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਨੇਤਾਵਾਂ ਨੂੰ ਆਪਣੀ ਨੈਤਿਕਤਾ ਦਾ ਸਬੂਤ ਦਿੰਦਿਆਂ ਦੀਪੇਂਦਰ ਹੁੱਡਾ ਦੇ ਇਸ ਬਿਆਨ ਖ਼ਿਲਾਫ਼ ਸੜਕਾਂ ਤੇ ਉੱਤਰਨਾ ਚਾਹੀਦਾ ਹੈ ਅਤੇ ਕੇਂਦਰੀ ਲੀਡਰਸ਼ਿਪ ਤੋਂ ਹੁੱਡਾ ਦੀ ਬਰਖ਼ਾਸਤਗੀ ਦੀ ਮੰਗ ਕਰਨੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਕਾਂਗਰਸ ਦੇ ਨੇਤਾ ਇਸ ਮੁੱਦੇ ਤੇ ਖ਼ਾਮੋਸ਼ ਰਹਿੰਦੇ ਹਨ ਜਾਂ ਹੁੱਡਾ ਦਾ ਵਿਰੋਧ ਨਹੀਂ ਕਰਦੇਤਾਂ ਇਹ ਮੰਨ ਲਿਆ ਜਾਵੇਗਾ ਕਿ ਉਹ ਵੀ ਦੀਪੇਂਦਰ ਹੁੱਡਾ ਦੀ ਇਸ ਸਿੱਖ ਵਿਰੋਧੀ ਮਾਨਸਿਕਤਾ ਦਾ ਸਮਰਥਨ ਕਰ ਰਹੇ ਹਨ।

 

ਧਾਲੀਵਾਲ ਨੇ ਅੱਗੇ ਕਿਹਾ ਕਿ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਜਦੋਂ ਕਾਂਗਰਸ ਦਾ ਸਿੱਖ ਵਿਰੋਧੀ ਚਿਹਰਾ ਸਾਹਮਣੇ ਆਇਆ ਹੋਵੇ। ਇਸ ਤੋਂ ਪਹਿਲਾਂ ਵੀ ਕਾਂਗਰਸ ਦੇ ਕਈ ਸੀਨੀਅਰ ਨੇਤਾਵਾਂ ਦੀਆਂ ਤਸਵੀਰਾਂ ਸਿੱਖਾਂ ਦੇ ਕਤਲੇਆਮ ਦੇ ਇੱਕ ਹੋਰ ਦੋਸ਼ੀ ਜਗਦੀਸ਼ ਟਾਈਟਲਰ ਨਾਲ ਵਾਇਰਲ ਹੁੰਦੀਆਂ ਰਹੀਆਂ ਹਨ। ਇਹ ਸਾਫ਼ ਦਰਸਾਉਂਦਾ ਹੈ ਕਿ ਕਾਂਗਰਸ ਪਾਰਟੀ ਵਿੱਚ ਸਿੱਖਾਂ ਦੇ ਕਾਤਲਾਂ ਦੀ ਹਮੇਸ਼ਾ ਪੁਸ਼ਤਪਨਾਹੀ ਅਤੇ ਸਨਮਾਨ ਹੁੰਦਾ ਆਇਆ ਹੈ। ਉਨ੍ਹਾਂ ਦੁਹਰਾਇਆ ਕਿ ਸੱਜਣ ਕੁਮਾਰ ਵਰਗੇ ਵਿਅਕਤੀ ਨੂੰ ਆਪਣਾ ਆਦਰਸ਼ ਦੱਸਣ ਵਾਲੇ ਦੀਪੇਂਦਰ ਹੁੱਡਾ ਨੂੰ ਪਾਰਟੀ ਚੋਂ ਤੁਰੰਤ ਬਰਖ਼ਾਸਤ ਕਰਨਾ ਹੀ ਇੱਕੋ-ਇੱਕ ਯੋਗ ਕਦਮ ਹੋਵੇਗਾ।

Leave a Reply

Your email address will not be published. Required fields are marked *