ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਹੋਇਆ ਦਿਹਾਂਤ, ਜਿਗਰ ਦੇ ਕੈਂਸਰ ਤੋਂ ਸਨ ਪੀੜਤ

ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ (60) ਦਾ ਅੱਜ ਸਵੇਰੇ ਲਗਭਗ 4:36 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਨੂੰ ਚੌਥੇ ਪੜਾਅ ਦਾ ਜਿਗਰ ਦਾ ਕੈਂਸਰ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਜਿਸ ਤੋਂ ਬਾਅਦ, ਉਨ੍ਹਾਂ ਨੂੰ ਅਲੀਗੜ੍ਹ ਤੋਂ ਗ੍ਰੇਟਰ ਨੋਇਡਾ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਉੱਥੇ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ। ਉਥ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਗਈ।

ਪਿਤਾ ਦੀ ਨਾਜ਼ੁਕ ਹਾਲਤ ਦੀ ਸੂਚਨਾ ਮਿਲਦੇ ਹੀ ਰਿੰਕੂ ਸਿੰਘ ਟੀਮ ਇੰਡੀਆ ਦਾ ਸਾਥ ਛੱਡ ਕੇ ਤੁਰੰਤ ਘਰ ਪਰਤ ਆਏ ਸਨ। ਟੀ-20 ਵਿਸ਼ਵ ਕੱਪ ਦੌਰਾਨ ਜਦੋਂ ਭਾਰਤੀ ਟੀਮ ਦੇ ਬਾਕੀ ਖਿਡਾਰੀ ਚੇਨਈ ਦੇ ਐੱਮ.ਏ. ਚਿਦੰਬਰਮ ਸਟੇਡੀਅਮ ਵਿੱਚ ਅਭਿਆਸ ਸੈਸ਼ਨ ਵਿੱਚ ਹਿੱਸਾ ਲੈ ਰਹੇ ਸਨ, ਉਦੋਂ ਰਿੰਕੂ ਸਿੰਘ ਉੱਥੇ ਮੌਜੂਦ ਨਹੀਂ ਸਨ। ਬਾਅਦ ਵਿੱਚ ਸਪੱਸ਼ਟ ਹੋਇਆ ਕਿ ਪਰਿਵਾਰਕ ਐਮਰਜੈਂਸੀ ਕਾਰਨ ਉਨ੍ਹਾਂ ਨੂੰ ਘਰ ਪਰਤਣਾ ਪਿਆ ਸੀ।

Leave a Reply

Your email address will not be published. Required fields are marked *