Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਦਿੱਲੀ ’ਚ ਇਮਾਰਤ ਡਿੱਗਣ ਦਾ ਮਾਮਲਾ: ਮਲਬੇ ’ਚ ਅਜੇ ਵੀ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ

ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ਵਿੱਚ ਐਤਵਾਰ ਦੁਪਹਿਰ ਡਿੱਗੀ ਇਮਾਰਤ ਦੇ ਮਲਬੇ ਨੂੰ ਹਟਾਉਣ ਦਾ ਕੰਮ ਅਜੇ ਵੀ ਜਾਰੀ ਹੈ। ਇਸ ਹਾਦਸੇ ਵਿੱਚ ਹੁਣ ਤੱਕ 6 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 12 ਲੋਕਾਂ ਨੂੰ ਰੈਸਕਿਊ ਕੀਤਾ ਗਿਆ ਹੈ। ਹਾਦਸੇ ਵਿੱਚ ਗੰਭੀਰ ਰੂਪ ਨਾਲ ਜ਼ਖਮੀ 5 ਲੋਕਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਲਬੇ ਹੇਠਾਂ ਅਜੇ ਵੀ ਕੁਝ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ, ਜਿਸ ਕਾਰਨ ਰੈਸਕਿਊ ਟੀਮਾਂ ਵੱਲੋਂ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਲੋਕਾਂ ਦੀ ਭਾਲ ਲਈ ਰੈਸਕਿਊ ਡੌਗਜ਼ ਅਤੇ ਕੈਮਰਿਆਂ ਦੀ ਮਦਦ ਲਈ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਇਹ ਹਾਦਸਾ ਦਿੱਲੀ ਯੂਨੀਵਰਸਿਟੀ ਦੇ ਸਾਊਥ ਕੈਂਪਸ ਨੇੜੇ ਸਤਿਆ ਨਿਕੇਤਨ ਵਿੱਚ ਐਤਵਾਰ ਕਰੀਬ 1:30 ਵਜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਇਮਾਰਤ ਲਗਭਗ 40 ਸਾਲ ਪੁਰਾਣੀ ਦੱਸੀ ਜਾ ਰਹੀ ਹੈ। ਹਾਲਾਂਕਿ ਦਿੱਲੀ ਨਗਰ ਨਿਗਮ ਦੇ ਰਿਕਾਰਡ ਮੁਤਾਬਕ ਇਸ ਇਮਾਰਤ ਨੂੰ ਖਤਰਨਾਕ ਐਲਾਨਿਆ ਨਹੀਂ ਗਿਆ ਸੀ।

ਸਥਾਨਕ ਲੋਕਾਂ ਦੇ ਮੁਤਾਬਕ ਇਮਾਰਤ ਦੀ ਬੇਸਮੈਂਟ ਵਿੱਚ ਪਿਛਲੇ ਕਰੀਬ 7 ਦਿਨਾਂ ਤੋਂ ਤੋੜ-ਫੋੜ ਅਤੇ ਨਿਰਮਾਣ ਨਾਲ ਸਬੰਧਤ ਕੰਮ ਚੱਲ ਰਿਹਾ ਸੀ। ਬੇਸਮੈਂਟ ਪਹਿਲਾਂ ਹੀ ਕਮਜ਼ੋਰ ਹੋਣ ਦੇ ਨਾਲ-ਨਾਲ ਪਾਣੀ ਨਾਲ ਭਰੀ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਖੁਦਾਈ ਦੌਰਾਨ ਇੱਕ ਪਿਲਰ ਖਿਸਕਣ ਕਾਰਨ ਇਮਾਰਤ ਦਾ ਢਾਂਚਾ ਡਿੱਗ ਗਿਆ ਅਤੇ ਹਾਦਸੇ ਸਮੇਂ ਉੱਥੇ ਕੰਮ ਕਰ ਰਹੇ ਮਜ਼ਦੂਰ ਵੀ ਮਲਬੇ ਹੇਠਾਂ ਆ ਗਏ।

ਹਾਦਸੇ ਤੋਂ ਬਾਅਦ ਇਮਾਰਤ ਦੇ ਨਾਲ ਲੱਗਦੀ ਦੂਜੀ ਬਿਲਡਿੰਗ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਇਸ ਇਮਾਰਤ ਵਿੱਚ ਵੀ ਦਰਾਰਾਂ ਸਾਹਮਣੇ ਆਈਆਂ ਹਨ। ਰੈਸਕਿਊ ਟੀਮਾਂ ਮੁਤਾਬਕ ਮਲਬਾ ਹਟਾਉਣ ਦੌਰਾਨ ਇਸ ਇਮਾਰਤ ਨੂੰ ਵੀ ਨੁਕਸਾਨ ਪਹੁੰਚਣ ਦਾ ਖਤਰਾ ਹੈ। ਸੁਰੱਖਿਆ ਦੇ ਮੱਦੇਨਜ਼ਰ ਇਸ ਨੂੰ ਸਹਾਰਾ ਦੇਣ ਲਈ ਸਪੋਰਟਿੰਗ ਪਿਲਰ ਲਗਾਏ ਜਾ ਰਹੇ ਹਨ।

ਉੱਥੇ ਹੀ ਪੁਲਿਸ ਨੇ ਇਮਾਰਤ ਦੇ ਮਾਲਕ ਖ਼ਿਲਾਫ਼ ਗੈਰ-ਇਰਾਦਤਨ ਕਤਲ ਅਤੇ ਲਾਪਰਵਾਹੀ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਦਿੱਲੀ ਦੀ ਮੇਅਰ ਪ੍ਰਵੇਸ਼ ਵਾਹੀ ਨੇ ਕਿਹਾ ਹੈ ਕਿ ਚਾਰ ਮੰਜ਼ਿਲ ਤੋਂ ਵੱਧ ਉੱਚੀਆਂ ਸਾਰੀਆਂ ਗੈਰ-ਕਾਨੂੰਨੀ ਉਸਾਰੀਆਂ ਨੂੰ ਤੁਰੰਤ ਸੀਲ ਕੀਤਾ ਜਾਵੇਗਾ ਅਤੇ ਲਾਪਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸਤਿਆ ਨਿਕੇਤਨ ਵਿੱਚ ਇਮਾਰਤ ਡਿੱਗਣ ਦੀ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਉੱਥੇ ਹੀ 6 ਸਤੰਬਰ ਨੂੰ ਜਾਰੀ ਕੀਤੇ ਗਏ MCD ਦੇ ਹੁਕਮ ਤਹਿਤ ਸਤਿਆ ਨਿਕੇਤਨ ਇਲਾਕੇ ਵਿੱਚ ਕਮਜ਼ੋਰ ਅਤੇ ਖਤਰਨਾਕ ਇਮਾਰਤਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਡੇਗਣ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ।

Leave a Reply

Your email address will not be published. Required fields are marked *