Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਦਿੱਲੀ ਅਗਨਿਕਾਂਡ: ਮਾਲਵੀਆ ਨਗਰ ਦੇ BnB ਵਿੱਚ 21 ਮੌਤਾਂ, 6 ਕਮਰਿਆਂ ਦੀ ਮਨਜ਼ੂਰੀ ‘ਤੇ ਚੱਲ ਰਹੇ ਸਨ 25 ਕਮਰੇ

ਦੱਖਣੀ ਦਿੱਲੀ ਦੇ ਮਾਲਵੀਆ ਨਗਰ ਵਿੱਚ ਸਥਿਤ ਇੱਕ ਬੈੱਡ ਐਂਡ ਬ੍ਰੇਕਫਾਸਟ (BnB) ਵਿੱਚ ਬੁੱਧਵਾਰ ਨੂੰ ਲੱਗੀ ਭਿਆਨਕ ਅੱਗ ਕਾਰਨ 21 ਲੋਕਾਂ ਦੀ ਮੌਤ ਹੋ ਗਈ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਿਸ ਇਮਾਰਤ ਨੂੰ ਸਿਰਫ਼ 6 ਕਮਰੇ ਚਲਾਉਣ ਦੀ ਮਨਜ਼ੂਰੀ ਮਿਲੀ ਹੋਈ ਸੀ, ਉੱਥੇ 25 ਕਮਰੇ ਚਲਾਏ ਜਾ ਰਹੇ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਇਹ ਰਿਪੋਰਟ ਮੰਗੀ ਹੈ ਕਿ ਇਸ ਇਮਾਰਤ ਨੂੰ ਮਨਜ਼ੂਰੀ ਕਿਸ ਨੇ ਦਿੱਤੀ ਸੀ।

ਪੁਲਿਸ ਅਧਿਕਾਰੀਆਂ ਅਨੁਸਾਰ ਇੱਕ ਹੀ ਇਮਾਰਤ ਵਿੱਚ ਦੋ BnB — Flourish Stays ਅਤੇ Micasa Inn — ਚੱਲ ਰਹੇ ਸਨ, ਜਿਨ੍ਹਾਂ ਨੂੰ ਸਿਰਫ਼ ਇੱਕ ਕੰਧ ਵੱਖ ਕਰਦੀ ਸੀ। ਪੁਲਿਸ ਦਾ ਕਹਿਣਾ ਹੈ ਕਿ ਅੱਗ ਦੀ ਸ਼ੁਰੂਆਤ ਫਲੋਰਿਸ਼ ਸਟੇਜ਼ ਦੇ ਬੇਸਮੈਂਟ ਵਿੱਚ ਸਥਿਤ ਰਸੋਈ ਤੋਂ ਹੋਈ, ਜੋ ਬਾਅਦ ਵਿੱਚ ਦੂਜੇ ਹਿੱਸੇ ਤੱਕ ਫੈਲ ਗਈ।

ਸਰਕਾਰੀ ਸੂਤਰਾਂ ਮੁਤਾਬਕ BnB ਚਲਾਉਣ ਦੀ ਮਨਜ਼ੂਰੀ ਟੂਰਿਜ਼ਮ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਇਸ ਲਈ ਸਰਕਾਰ ਨੇ ਟੂਰਿਜ਼ਮ ਵਿਭਾਗ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਬੇਸਮੈਂਟ, ਗਰਾਊਂਡ ਫਲੋਰ ਅਤੇ ਚਾਰ ਮੰਜ਼ਿਲਾਂ ਵਾਲੀ ਇਸ ਇਮਾਰਤ ਵਿੱਚ ਸਿਰਫ਼ 6 ਕਮਰਿਆਂ ਦੀ ਮਨਜ਼ੂਰੀ ਸੀ, ਪਰ ਹਕੀਕਤ ਵਿੱਚ ਇਸ ਤੋਂ ਕਾਫ਼ੀ ਵੱਧ ਕਮਰੇ ਚਲਾਏ ਜਾ ਰਹੇ ਸਨ।

ਦਿੱਲੀ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਨਾਲ ਸੰਬੰਧਿਤ ਧਾਰਾਵਾਂ ਤਹਿਤ ਐਫਆਈਆਰ ਦਰਜ ਕਰ ਲਈ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਇਮਾਰਤ ਕੋਲ ਅੱਗ ਬੁਝਾਊ ਵਿਭਾਗ ਵੱਲੋਂ ਜਾਰੀ ਕੀਤਾ ਜਾਣ ਵਾਲਾ ਲਾਜ਼ਮੀ ਫਾਇਰ ਐਨਓਸੀ (No Objection Certificate) ਵੀ ਨਹੀਂ ਸੀ।

ਘਟਨਾ ਤੋਂ ਬਾਅਦ ਦਿੱਲੀ ਦੇ ਗ੍ਰਹਿ ਮੰਤਰੀ Ashish Sood ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਬਿਲਡਿੰਗ ਨਿਯਮਾਂ ਅਤੇ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਸਾਰੇ BnB ਨੂੰ ਸੀਲ ਕੀਤਾ ਜਾਵੇ।

ਇਸ ਦੇ ਨਾਲ ਹੀ ਦੱਖਣੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (ਡੀਐਮ) ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਇਸ ਕਮੇਟੀ ਵਿੱਚ ਫਾਇਰ ਵਿਭਾਗ, ਐਮਸੀਡੀ, ਬਿਜਲੀ, ਸਿਹਤ ਅਤੇ ਟੂਰਿਜ਼ਮ ਵਿਭਾਗ ਦੇ ਅਧਿਕਾਰੀ ਸ਼ਾਮਲ ਹੋਣਗੇ। ਕਮੇਟੀ ਮਾਲਵੀਆ ਨਗਰ ਸਮੇਤ ਪੂਰੀ ਦਿੱਲੀ ਵਿੱਚ ਚੱਲ ਰਹੇ BnB ਦੀ ਜਾਂਚ ਕਰੇਗੀ।

ਸਰਕਾਰ ਨੇ ਇਹ ਵੀ ਜਾਣਕਾਰੀ ਮੰਗੀ ਹੈ ਕਿ ਦਿੱਲੀ ਵਿੱਚ ਕੁੱਲ ਕਿੰਨੇ BnB ਚੱਲ ਰਹੇ ਹਨ, ਉਨ੍ਹਾਂ ਵਿੱਚੋਂ ਕਿੰਨੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ ਅਤੇ ਹੁਣ ਤੱਕ ਕਿੰਨੇ BnB ਨੂੰ ਸੀਲ ਕੀਤਾ ਗਿਆ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਰਾਜਧਾਨੀ ਵਿੱਚ BnB ਸੰਚਾਲਨ ਅਤੇ ਸੁਰੱਖਿਆ ਪ੍ਰਬੰਧਾਂ ਦੀ ਵਿਆਪਕ ਜਾਂਚ ਸ਼ੁਰੂ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *