Live Updates
ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ
1 min read

ਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲ

ਆਮ ਆਦਮੀ ਪਾਰਟੀ  ਆਪ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 4-5 ਦਿਨਾਂ ਦਰਮਿਆਨ ਪੰਜਾਬ ਨੂੰ ਜਿਸ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ, ਉਹ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਅਤੇ ਸੂਬੇ ਦਾ ਹੱਕ ਮਾਰਨ ਦੀ ਨੀਤੀ ਦਾ ਨਤੀਜਾ ਸੀ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਵਰਕੌਮ ਅਧਿਕਾਰੀਆਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਪੰਜਾਬ ਹੁਣ ਇਸ ਸੰਕਟ ਵਿੱਚੋਂ ਪੂਰੀ ਤਰ੍ਹਾਂ ਬਾਹਰ ਨਿਕਲ ਆਇਆ ਹੈ।

 

ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਤਲਵੰਡੀ ਸਾਬੋ ਅਤੇ ਨਾਭਾ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਦੇ ਯੂਨਿਟਾਂ ਵਿੱਚ ਆਈ ਤਕਨੀਕੀ ਖਰਾਬੀ ਕਾਰਨ ਸਮੱਸਿਆ ਆਈ ਸੀ, ਜਿਸ ਨੂੰ ਹੁਣ ਪੂਰੀ ਤਰ੍ਹਾਂ ਠੀਕ ਕਰ ਲਿਆ ਗਿਆ ਹੈ। ਐਤਵਾਰ ਸਵੇਰੇ 6 ਵਜੇ ਤੋਂ ਪੂਰੇ ਪੰਜਾਬ ਵਿੱਚ ਖੇਤੀਬਾੜੀ, ਇੰਡਸਟਰੀ ਅਤੇ ਘਰੇਲੂ ਖਪਤਕਾਰਾਂ ਨੂੰ ਬਿਨਾ ਕਿਸੇ ਕੱਟ ਤੋਂ ਨਿਰੰਤਰ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਦਾ ਆਪਣਾ ਅੰਦਰੂਨੀ ਉਤਪਾਦਨ 5300-5400 ਮੈਗਾਵਾਟ ਤੱਕ ਪਹੁੰਚ ਗਿਆ ਹੈ ਅਤੇ ਸੂਬੇ ਦੇ ਸਾਰੇ 10 ਥਰਮਲ ਯੂਨਿਟ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ। 15,700 ਮੈਗਾਵਾਟ ਦੀ ਕੁੱਲ ਮੰਗ ਨੂੰ ਸਫ਼ਲਤਾਪੂਰਵਕ ਪੂਰਾ ਕੀਤਾ ਜਾ ਰਹਾ ਹੈ।

 

ਕੇਂਦਰ ਸਰਕਾਰ ਦੀ ਨੀਅਤ ‘ਤੇ ਸਵਾਲ ਚੁੱਕਦਿਆਂ ਆਪ ਆਗੂ ਨੇ ਕਿਹਾ ਕਿ ਜਦੋਂ ਕਿਸੇ ਵੀ ਰਾਜ ‘ਤੇ ਕੋਈ ਤਕਨੀਕੀ ਸੰਕਟ ਆਉਂਦਾ ਹੈ, ਤਾਂ ਕੇਂਦਰ ਦਾ ਫਰਜ਼ ਬਣਦਾ ਹੈ ਕਿ ਉਹ ਉਸ ਦੀ ਬਾਂਹ ਫੜੇ। ਅਜਿਹੇ ਔਖੇ ਸਮੇਂ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੀ ਬਾਂਹ ਛੱਡ ਦਿੱਤੀ। ਕੇਂਦਰੀ ਪੂਲ ਤੋਂ ਪੰਜਾਬ ਨੂੰ ਮਿਲਣ ਵਾਲੀ 1051 ਮੈਗਾਵਾਟ ਬਿਜਲੀ ਬੰਦ ਕਰ ਦਿੱਤੀ ਗਈ। ਪੰਜਾਬ ਦੇ ਬਿਜਲੀ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਵਾਰ-ਵਾਰ ਕੇਂਦਰ ਨਾਲ ਰਾਬਤਾ ਕਾਇਮ ਕਰਨ ਅਤੇ ਚਿੱਠੀਆਂ ਲਿਖਣ ਦੇ ਬਾਵਜੂਦ ਕੇਂਦਰ ਨੇ ਕੋਈ ਮਦਦ ਨਹੀਂ ਕੀਤੀ।

 

ਪੰਜਾਬ ਦੇ ਬੀਜੇਪੀ ਲੀਡਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਇਹ ਲੀਡਰ ਸਿਰਫ਼ ਸਿਆਸੀ ਰੋਟੀਆਂ ਸੇਕਣ ਅਤੇ ‘ਲਾਸ਼ਾਂ ‘ਤੇ ਰਾਜਨੀਤੀ‘ ਕਰਨ ਤੱਕ ਸੀਮਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬੀਜੇਪੀ ਲੀਡਰਸ਼ਿਪ ਕਿਸ ਮੂੰਹ ਨਾਲ ਲੋਕਾਂ ਵਿੱਚ ਵੋਟਾਂ ਮੰਗਣ ਜਾਵੇਗੀ? ਜਿਹੜੇ ਲੀਡਰ ਪੰਜਾਬ ਦੀ ਧਰਤੀ ਦਾ ਅੰਨ ਖਾਂਦੇ ਹਨ, ਇੱਥੋਂ ਦਾ ਪਾਣੀ ਪੀਂਦੇ ਹਨ, ਉਹ ਕੇਂਦਰ ਅੱਗੇ ਗੂੰਗੇ-ਬੋਲੇ ਬਣ ਕੇ ਬੈਠੇ ਹਨ। ਜੇਕਰ ਉਨ੍ਹਾਂ ਵਿੱਚ ਥੋੜ੍ਹੀ ਵੀ ਗੈਰਤ ਹੈ ਤਾਂ ਉਹ ਮੋਦੀ ਸਰਕਾਰ ਕੋਲ ਆਵਾਜ਼ ਬੁਲੰਦ ਕਰਨ ਅਤੇ ਪੰਜਾਬ ਦੇ ਰੋਕੇ ਗਏ ਆਰਡੀਐਫ ਅਤੇ ਲਿੰਕ ਰੋਡਜ਼ ਦੇ ਫੰਡਾਂ ਦੇ ਨਾਲ-ਨਾਲ ਬਿਜਲੀ ਦਾ ਬਣਦਾ ਹਿੱਸਾ ਦਿਵਾਉਣ।

 

ਪੰਜਾਬ ਦੇ ਨਿਵਾਸੀਆਂ, ਕਿਸਾਨ ਭਰਾਵਾਂ ਅਤੇ ਉਦਯੋਗਪਤੀਆਂ ਨੂੰ ਭਰੋਸਾ ਦਿਵਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ। ਸੂਬੇ ਕੋਲ ਆਪਣੀ ‘ਪਛਵਾੜਾ ਕੋਲ ਮਾਈਨ‘ ਤੋਂ ਕੋਲੇ ਦੀ ਨਿਰੰਤਰ ਸਪਲਾਈ ਆ ਰਹੀ ਹੈ। ਰੋਪੜ ਪਲਾਂਟ ਕੋਲ 30 ਦਿਨ, ਲਹਿਰਾ ਮੁਹੱਬਤ ਕੋਲ 11 ਦਿਨ, ਗੋਇੰਦਵਾਲ ਸਾਹਿਬ ਕੋਲ 16 ਦਿਨ, ਨਾਭਾ ਕੋਲ 8 ਦਿਨ ਅਤੇ ਤਲਵੰਡੀ ਸਾਬੋ ਕੋਲ 4 ਦਿਨ ਦਾ ਕੋਲਾ ਉਪਲਬਧ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਪਰਿਸਥਿਤੀ ਵਿੱਚ ਆਪਣੇ ਕਿਸਾਨਾਂ ਅਤੇ ਇੰਡਸਟਰੀ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

Leave a Reply

Your email address will not be published. Required fields are marked *