Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਡਾ. ਸੁਹਾਨੀ ਡੋਡਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਮੰਗਲਵਾਰ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਅਮਰੀਕਾ ਤੋਂ ਪਰਤੇ ਐਮਬੀਬੀਐਸ-ਯੋਗਤਾ ਪ੍ਰਾਪਤ ਸਰਜਨ ਅਤੇ ਸਮਾਜ ਸੇਵਿਕਾ ਡਾ. ਸੁਹਾਨੀ ਡੋਡਾ ਪਾਰਟੀ ਵਿੱਚ ਸ਼ਾਮਲ ਹੋ ਗਏ। ਆਪ‘ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਆਪ‘ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਡਾ. ਡੋਡਾ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਭਰੋਸਾ ਪ੍ਰਗਟਾਇਆ ਕਿ ਸਿਹਤ ਸੰਭਾਲ ਖੇਤਰ ਵਿੱਚ ਉਹਨਾਂ ਦਾ ਤਜਰਬਾ ਅਤੇ ਜਨਸੇਵਾ ਪ੍ਰਤੀ ਵਚਨਬੱਧਤਾ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੇ ਆਪ‘ ਦੇ ਮਿਸ਼ਨ ਨੂੰ ਹੋਰ ਮਜ਼ਬੂਤ ​​ਕਰੇਗੀ।

 

ਅਬੋਹਰ ਵਿਧਾਨ ਸਭਾ ਹਲਕੇ ਦੇ ਰਹਿਣ ਵਾਲੀ ਡਾ. ਸੁਹਾਨੀ ਡੋਡਾ ਅਮਰੀਕਾ ਤੋਂ ਪਰਤੇ ਇੱਕ ਐਮਬੀਬੀਐਸ ਯੋਗਤਾ ਪ੍ਰਾਪਤ ਸਰਜਨ ਹਨ ਜੋ ਪਿਛਲੇ ਕਈ ਸਾਲਾਂ ਤੋਂ ਸਮਾਜਿਕ ਸੇਵਾ ਦੇ ਕੰਮਾਂ ਵਿੱਚ ਸਰਗਰਮੀ ਨਾਲ ਜੁੜੀ ਹੋਈ ਹਨ।

 

ਡਾ. ਡੋਡਾ ਸਿਹਤ ਜਾਗਰੂਕਤਾ ਮੁਹਿੰਮਾਂਮੈਡੀਕਲ ਕੈਂਪਾਂ ਦੇ ਆਯੋਜਨ ਅਤੇ ਸਮਾਜ ਦੇ ਪਛੜੇ ਤੇ ਲੋੜਵੰਦ ਵਰਗਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲੈਂਦੇ ਰਹੇ ਹਨ। ਆਪਣੇ ਕੰਮਾਂ ਸਦਕਾਉਹਨਾਂ ਨੇ ਸਿਹਤ ਸੇਵਾਵਾਂ ਵਿੱਚ ਸੁਧਾਰ ਅਤੇ ਭਾਈਚਾਰਕ ਭਲਾਈ ਲਈ ਆਪਣੀ ਹਮਦਰਦੀ ਭਰੀ ਪਹੁੰਚ ਅਤੇ ਵਚਨਬੱਧਤਾ ਸਦਕਾ ਪੂਰੇ ਖੇਤਰ ਦੇ ਲੋਕਾਂ ਵਿੱਚ ਸਤਿਕਾਰ ਹਾਸਲ ਕੀਤਾ ਹੈ।

 

ਉਹਨਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਪਾਰਟੀ ਇਮਾਨਦਾਰਪੜ੍ਹੇ-ਲਿਖੇ ਅਤੇ ਸੇਵਾ ਭਾਵਨਾ ਵਾਲੇ ਲੋਕਾਂ ਨੂੰ ਇੱਕ ਮੰਚ ਤੇ ਲਿਆ ਰਹੀ ਹੈ ਜੋ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦੇ ਹਨ। ਉਹਨਾਂ ਨੇ ਕਿਹਾ ਕਿ ਮੈਡੀਕਲ ਖੇਤਰ ਵਿੱਚ ਡਾ. ਡੋਡਾ ਦਾ ਤਜਰਬਾ ਅਤੇ ਲੋਕ ਭਲਾਈ ਪ੍ਰਤੀ ਉਹਨਾਂ ਦਾ ਸਮਰਪਣ ਪਾਰਟੀ ਲਈ ਇੱਕ ਵੱਡਾ ਸਰਮਾਇਆ ਸਾਬਤ ਹੋਵੇਗਾ।

 

ਡਾ. ਸੁਹਾਨੀ ਡੋਡਾ ਨੇ ਪਾਰਟੀ ਵਿੱਚ ਸਵਾਗਤ ਕਰਨ ਲਈ ਆਪ‘ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਮਾਨਦਾਰ ਸ਼ਾਸਨ ਖਾਸ ਕਰਕੇ ਸਿਹਤ ਸੰਭਾਲ ਖੇਤਰ ਵਿੱਚ ਕੀਤੇ ਗਏ ਕੰਮਾਂ ਨੇ ਉਹਨਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਹੈ। ਉਹਨਾਂ ਕਿਹਾ ਕਿ ਉਹ ਪਾਰਟੀ ਨਾਲ ਮਿਲ ਕੇ ਬਿਹਤਰ ਸਿਹਤ ਸੇਵਾਵਾਂ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਦੀ ਉਮੀਦ ਰੱਖਦੇ ਹਨ।

Leave a Reply

Your email address will not be published. Required fields are marked *