Live Updates
ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡਾ ਪ੍ਰਸ਼ਾਸਨਿਕ ਫ਼ੈਸਲਾ, NDPS ਐਕਟ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡਾ ਪ੍ਰਸ਼ਾਸਨਿਕ ਫ਼ੈਸਲਾ, NDPS ਐਕਟ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ
1 min read

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ ਸਿੰਘ ਮੁੰਡੀਆਂ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ ਬਿੱਟੂ ਦੇ ਉਨ੍ਹਾਂ ਦਾਅਵਿਆਂ ‘ਤੇ ਪਲਟਵਾਰ ਕੀਤਾ, ਜਿਨ੍ਹਾਂ ‘ਚ ਕਿਹਾ ਗਿਆ ਸੀ ਕਿ ਉਹ ਪੰਜਾਬ ਛੱਡ ਕੇ ਅਮਰੀਕਾ ਚਲੇ ਗਏ ਹਨ। ਮੁੰਡੀਆਂ ਨੇ ਤਨਜ਼ ਕੱਸਦਿਆਂ ਕਿਹਾ ਕਿ ਬਿੱਟੂ ਨੇ ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ ਸ਼ਾਇਦ ਕੋਈ “ਟ੍ਰੈਵਲ ਏਜੰਸੀ” ਖੋਲ੍ਹ ਲਈ ਹੈ ਅਤੇ ਹੁਣ ਉਹ ਪੰਜਾਬ ਦੇ ਨੇਤਾਵਾਂ ਨੂੰ ਅਮਰੀਕਾ ਭੇਜ ਰਹੇ ਹਨ। ਆਪਣੇ ਭਤੀਜੇ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ ਈਡੀ ਦੀ ਹਾਲੀਆ ਛਾਪੇਮਾਰੀ ਨੂੰ ਲੈ ਕੇ ਭਾਜਪਾ ਨੂੰ ਆੜੇ ਹੱਥੀਂ ਲੈਂਦਿਆਂ ਮੁੰਡੀਆਂ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਇੱਕ ਵਿਧਵਾ, ਬੱਚਿਆਂ ਅਤੇ ਇੱਕ ਗਰਭਵਤੀ ਔਰਤ ਨੂੰ ਖੱਜਲ-ਖੁਆਰ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਜਨਤਾ ਵਿੱਚ ਉਤਸ਼ਾਹ ਪੈਦਾ ਕਰਨ ਵਿੱਚ ਨਾਕਾਮ ਰਹਿਣ ਤੋਂ ਬਾਅਦ ਭਾਜਪਾ ਹੁਣ ਡਰ ਦਾ ਮਾਹੌਲ ਬਣਾ ਕੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਈ.ਡੀ. ਦੇ ਛਾਪਿਆਂ ਜਾਂ ਧਮਕੀਆਂ ਨਾਲ ਨਹੀਂ ਡਰਾਇਆ ਜਾ ਸਕਦਾ। ਉਨ੍ਹਾਂ ਐਲਾਨ ਕੀਤਾ, “ਅਸੀਂ ਪੰਜਾਬੀ ਹਾਂ ਅਤੇ ਅਸੀਂ ਡਰਨ ਵਾਲੇ ਨਹੀਂ ਹਾਂ।”

 

ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਤੇ ਆਪ ਪੰਜਾਬ ਦੇ ਆਗੂ ਹਰਦੀਪ ਸਿੰਘ ਮੁੰਡੀਆਂ ਨੇ ਰਵਨੀਤ ਸਿੰਘ ਬਿੱਟੂ ਦੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ, “ਮੈਂ ਇਹ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਵਿੱਚ ਕਰ ਰਿਹਾ ਹਾਂ, ਅਮਰੀਕਾ ਵਿੱਚ ਨਹੀਂ।” ਉਨ੍ਹਾਂ ਕਿਹਾ ਕਿ ਬਿੱਟੂ ਬੁੱਧਵਾਰ ਤੋਂ ਦਾਅਵਾ ਕਰ ਰਹੇ ਸਨ ਕਿ ਉਹ ਅਮਰੀਕਾ ਚਲੇ ਗਏ ਹਨ। ਉਨ੍ਹਾਂ ਕਿਹਾ, “ਆਪਣੀ ਟਿਕਟ ਕੱਟੇ ਜਾਣ ਤੋਂ ਬਾਅਦ, ਅਜਿਹਾ ਲੱਗਦਾ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਸਮਰਾਲਾ ਰੋਡ ‘ਤੇ ਇੱਕ ਟ੍ਰੈਵਲ ਏਜੰਸੀ ਸ਼ੁਰੂ ਕਰ ਦਿੱਤੀ ਹੈ ਅਤੇ ਮੇਰੀ ਅਤੇ ਮੇਰੇ ਭਤੀਜੇ ਦੀ ਅਮਰੀਕਾ ਦੀ ਟਿਕਟ ਬੁੱਕ ਕਰ ਦਿੱਤੀ ਹੈ।”

 

ਕੈਬਨਿਟ ਮੰਤਰੀ ਨੇ ਈਡੀ ਵੱਲੋਂ ਉਨ੍ਹਾਂ ਦੇ ਭਤੀਜੇ ਦੀ ਰਿਹਾਇਸ਼ ‘ਤੇ ਕੀਤੀ ਗਈ ਛਾਪੇਮਾਰੀ ਦੇ ਤਰੀਕੇ ‘ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪਰਿਵਾਰ ਪਹਿਲਾਂ ਹੀ ਇੱਕ ਦੁਖਾਂਤ ਦਾ ਸਾਹਮਣਾ ਕਰ ਚੁੱਕਾ ਹੈ। ਉਨ੍ਹਾਂ ਦੇ ਭਤੀਜੇ ਦੇ ਭਰਾ ਦਾ ਦਿਹਾਂਤ ਹੋ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਭਤੀਜਾ ਆਪਣੇ ਬੱਚਿਆਂ ਸਮੇਤ ਲੁਧਿਆਣਾ ਆ ਗਿਆ ਸੀ ਅਤੇ ਪਰਿਵਾਰ ਦੇ ਪਾਲਣ-ਪੋਸ਼ਣ ਲਈ ਕਾਰੋਬਾਰ ਸ਼ੁਰੂ ਕੀਤਾ ਸੀ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ, “ਈਡੀ ਦੀ ਤਲਾਸ਼ੀ ਦੌਰਾਨ ਇੱਕ ਵਿਧਵਾ ਅਤੇ ਉਸ ਦੀ ਛੋਟੀ ਧੀ ਨੂੰ ਪਰੇਸ਼ਾਨ ਕੀਤਾ ਗਿਆ ਅਤੇ ਧਮਕਾਇਆ ਗਿਆ।”

 

ਉਨ੍ਹਾਂ ਦੱਸਿਆ ਕਿ ਇਹ ਤਲਾਸ਼ੀ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਰੀ ਰਹੀ ਅਤੇ ਬੱਚਿਆਂ ਤੋਂ ਪੁੱਛਗਿੱਛ ਕੀਤੀ ਗਈ ਕਿ ਉਹ ਉਨ੍ਹਾਂ ਨਾਲ ਕਿਉਂ ਰਹਿੰਦੇ ਹਨ। ਉਨ੍ਹਾਂ ਕਿਹਾ, “ਅਧਿਕਾਰੀਆਂ ਨੇ ਪਰਿਵਾਰ ਨੂੰ ਕਿਹਾ ਕਿ ਉਹ ਮੈਨੂੰ ਸੁਨੇਹਾ ਦੇਣ ਕਿ ਮੈਂ ‘ਆਪ‘ ਛੱਡ ਦੇਵਾਂ ਅਤੇ ਮੇਰਾ ਭਤੀਜਾ ਮੇਰਾ ਸਮਰਥਨ ਕਰਨਾ ਬੰਦ ਕਰ ਦੇਵੇ, ਕਿਉਂਕਿ ‘ਆਪ‘ ਇੱਕ ‘ਗਲਤ ਪਾਰਟੀ‘ ਹੈ। ਇਹ ਗੱਲ ਸਵਾਲ ਖੜ੍ਹੇ ਕਰਦੀ ਹੈ ਕਿ ਇਸ ਕਾਰਵਾਈ ਦਾ ਮਕਸਦ ਸਿਰਫ਼ ਜਾਂਚ ਕਰਨਾ ਹੈ ਜਾਂ ਰਾਜਨੀਤਿਕ ਦਬਾਅ ਬਣਾਉਣਾ ਹੈ।”

 

ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਇੱਕ ਛੋਟੀ ਬੱਚੀ ਘੰਟਿਆਂ ਬੱਧੀ ਭੁੱਖੀ ਰੋਂਦੀ ਰਹੀ ਅਤੇ ਇੱਕ ਮਹੀਨੇ ਦੇ ਨਵਜਾਤ ਬੱਚੇ ਨੂੰ ਦੁੱਧ ਤੱਕ ਨਹੀਂ ਪਿਆਉਣ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ”ਮੇਰੇ ਭਤੀਜੇ ਦੀ ਗਰਭਵਤੀ ਪਤਨੀ ਨੂੰ ਬਿਨਾਂ ਬੈਠਣ ਦਿੱਤੇ ਤਿੰਨ ਤੋਂ ਚਾਰ ਘੰਟੇ ਖੜ੍ਹਾ ਰੱਖਿਆ ਗਿਆ। ਜਦੋਂ ਅਧਿਕਾਰੀ ਜਾਣ ਲੱਗੇ ਤਾਂ ਪਰਿਵਾਰ ਨੇ ਘਰੋਂ ਬਰਾਮਦ ਹੋਈਆਂ ਚੀਜ਼ਾਂ ਦਾ ਲਿਖਤੀ ਰਿਕਾਰਡ ਮੰਗਿਆ। ਇਸ ‘ਤੇ ਅਧਿਕਾਰੀਆਂ ਨੇ ਇੱਕ ਦਸਤਾਵੇਜ਼ ਦਿੱਤਾ ਜਿਸ ਵਿੱਚ ਲਿਖਿਆ ਸੀ ਕਿ ਪੁਰਾਣੇ ਘਰੇਲੂ ਸਾਮਾਨ ਤੋਂ ਇਲਾਵਾ ਕੁਝ ਵੀ ਬਰਾਮਦ ਨਹੀਂ ਹੋਇਆ ਹੈ। ਜੇਕਰ ਕੁਝ ਬਰਾਮਦ ਹੀ ਨਹੀਂ ਹੋਇਆ ਤਾਂ ਪਰਿਵਾਰ ਨੂੰ ਤਿੰਨ-ਚਾਰ ਘੰਟੇ ਕਿਉਂ ਪਰੇਸ਼ਾਨ ਕੀਤਾ ਗਿਆ?”

 

ਭਾਜਪਾ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਮੰਤਰੀ ਨੇ ਕਿਹਾ ਕਿ ਭਾਜਪਾ ਆਪਣੀਆਂ ਰੈਲੀਆਂ ‘ਚ ਜਨਤਾ ਦਾ ਉਤਸ਼ਾਹ ਪੈਦਾ ਕਰਨ ‘ਚ ਨਾਕਾਮ ਰਹਿਣ ਤੋਂ ਬਾਅਦ ਹੁਣ ਡਰ ਦੇ ਸਿਰ ‘ਤੇ ਚੋਣਾਂ ਲੜਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬ ਅਜਿਹੀ ਜਗ੍ਹਾ ਨਹੀਂ ਹੈ ਜਿੱਥੇ ਲੋਕਾਂ ਨੂੰ ਈ.ਡੀ. ਦੇ ਛਾਪਿਆਂ ਜਾਂ ਧਮਕੀਆਂ ਨਾਲ ਡਰਾਇਆ ਜਾ ਸਕੇ। ਅਸੀਂ ਪੰਜਾਬੀ ਹਾਂ ਅਤੇ ਅਸੀਂ ਡਰਦੇ ਨਹੀਂ ਹਾਂ।”

 

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ‘ਆਪ‘ ਈਮਾਨਦਾਰੀ ਦੀ ਪ੍ਰਤੀਕ ਹੈ ਅਤੇ ‘ਆਪ‘ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਕੱਟੜ ਈਮਾਨਦਾਰ‘ ਆਗੂ ਹਨ। ਉਨ੍ਹਾਂ ਕਿਹਾ, “ਜੇਕਰ ਅਸੀਂ ਜਨਤਾ ਦਾ ਇੱਕ ਰੁਪਿਆ ਵੀ ਲਈਏ ਤਾਂ ਉਹ ਸਾਡੇ ਲਈ ਜ਼ਹਿਰ ਵਰਗਾ ਹੋਵੇਗਾ। ਅਸੀਂ ਪੂਰੀ ਈਮਾਨਦਾਰੀ ਨਾਲ ਪੰਜਾਬ ਦੀ ਸੇਵਾ ਕਰ ਰਹੇ ਹਾਂ।”

 

‘ਆਪ‘ ਆਗੂਆਂ ਨਾਲ ਜੁੜੇ ਪਿਛਲੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਤਿੰਦਰ ਜੈਨ ਅਤੇ ਮਨੀਸ਼ ਸਿਸੋਦੀਆ ਸਮੇਤ ਹੋਰ ਆਗੂਆਂ ਨੂੰ ਕੇਂਦਰੀ ਏਜੰਸੀਆਂ ਦੀ ਲੰਬੀ ਕਾਰਵਾਈ ਦਾ ਸਾਹਮਣਾ ਕਰਨਾ ਪਿਆ ਸੀ ਅਤੇ ਬਾਅਦ ਵਿੱਚ ਅਦਾਲਤੀ ਕਾਰਵਾਈ ਵਿੱਚ ਕੀ ਨਿਕਲਿਆ, ਸਭ ਦੇ ਸਾਹਮਣੇ ਹੈ। ਉਨ੍ਹਾਂ ਅੱਗੇ ਕਿਹਾ, “ਭਾਜਪਾ ਨੇ ਦਿੱਲੀ ਚੋਣਾਂ ਤੋਂ ਪਹਿਲਾਂ ਦਿੱਲੀ ਦੀ ‘ਆਪ‘ ਲੀਡਰਸ਼ਿਪ ਨੂੰ ਨਿਸ਼ਾਨਾ ਬਣਾਇਆ ਸੀ ਅਤੇ ਹੁਣ ਪੰਜਾਬ ਵਿੱਚ ਵੀ ਉਹੀ ਹਥਕੰਡੇ ਅਪਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।”

 

ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਭਾਜਪਾ ਨੂੰ ਸਿਆਸੀ ਤੌਰ ‘ਤੇ ਨਕਾਰ ਚੁੱਕੇ ਹਨ ਅਤੇ ਹੁਣ ਇਹ ਪਾਰਟੀ ਆਉਣ ਵਾਲੀਆਂ ਚੋਣਾਂ ਦੇ ਡਰੋਂ ਆਪਣੀਆਂ ਏਜੰਸੀਆਂ ਦਾ ਸਹਾਰਾ ਲੈ ਰਹੀ ਹੈ। ਉਨ੍ਹਾਂ ਕਿਹਾ, “ਭਾਜਪਾ ਜਿੰਨੀਆਂ ਮਰਜ਼ੀ ਏਜੰਸੀਆਂ ਅਤੇ ਧਮਕੀਆਂ ਦੀ ਵਰਤੋਂ ਕਰ ਲਵੇ, ਪਰ ‘ਆਪ‘ ਡਰਨ ਵਾਲੀ ਨਹੀਂ ਹੈ ਅਤੇ ਨਾ ਹੀ ਆਪਣੇ ਅਸੂਲਾਂ ਤੋਂ ਪਿੱਛੇ ਹਟੇਗੀ।”

Leave a Reply

Your email address will not be published. Required fields are marked *