Live Updates
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰAC, TV ਤੇ ਫਰਿੱਜ ਖਰੀਦਣ ਵਾਲਿਆਂ ਲਈ ਝਟਕਾ, ਤਿਉਹਾਰੀ ਸੀਜ਼ਨ ਤੋਂ ਪਹਿਲਾਂ ਵਧੀਆਂ ਕੀਮਤਾਂਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡਾਂ ਸਮੇਤ ਮੁਲਜ਼ਮ ਗ੍ਰਿਫ਼ਤਾਰਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰAC, TV ਤੇ ਫਰਿੱਜ ਖਰੀਦਣ ਵਾਲਿਆਂ ਲਈ ਝਟਕਾ, ਤਿਉਹਾਰੀ ਸੀਜ਼ਨ ਤੋਂ ਪਹਿਲਾਂ ਵਧੀਆਂ ਕੀਮਤਾਂਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, AK-47 ਤੇ 2 ਹੈਂਡ ਗ੍ਰਨੇਡਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ
1 min read

ਚੋਣਾਂ ਨੇੜੇ ਆਉਂਦਿਆਂ ਹੀ ਪੰਜਾਬ ਵਿੱਚ ਈਡੀ ਦੇ ਛਾਪੇ ਹੋਏ ਤੇਜ਼, ਏਜੰਸੀ ਭਾਜਪਾ ਦੇ ਸਿਆਸੀ ਵਿੰਗ ਵਜੋਂ ਕਰ ਰਹੀ ਹੈ ਕੰਮ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਗ੍ਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ‘ਤੇ ਛਾਪੇਮਾਰੀ ਸਮੇਤ ਪੰਜਾਬ ਵਿੱਚ  ਈਡੀ ਦੀਆਂ ਹਾਲੀਆ ਸਰਗਰਮੀਆਂ ਕਾਫ਼ੀ ਅਹਿਮ ਹਨ, ਕਿਉਂਕਿ ਚੋਣਾਂ ਵਿੱਚ ਹੁਣ ਕੁਝ ਹੀ ਮਹੀਨੇ ਬਾਕੀ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਈਡੀ ਪਿਛਲੇ ਕੁਝ ਹਫ਼ਤਿਆਂ ਤੋਂ ਲਗਾਤਾਰ ਦੌਰੇ ਕਰ ਰਹੀ ਹੈ ਅਤੇ ਇਹ ਏਜੰਸੀ ਤੇਜ਼ੀ ਨਾਲ ਭਾਜਪਾ ਦਾ ਇੱਕ ਸਿਆਸੀ ਹਥਿਆਰ ਬਣ ਚੁੱਕੀ ਹੈ।

‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਕਿਹਾ, “ਚੋਣਾਂ ਵਿੱਚ ਕੁਝ ਮਹੀਨੇ ਬਾਕੀ ਹੋਣ ਕਾਰਨ ਪਿਛਲੇ ਕੁਝ ਹਫ਼ਤਿਆਂ ਤੋਂ ਈਡੀ ਦੇ ਫੇਰੇ ਲਗਾਤਾਰ ਜਾਰੀ ਹਨ। ਇਸ ਲਈ ਈਡੀ ਪੂਰੀ ਤਰ੍ਹਾਂ ਸਰਗਰਮ ਹੈ। ਇਸ ਦਾ ਮਤਲਬ ਹੈ ਕਿ ਚੋਣ ਪ੍ਰਕਿਰਿਆ ਠੀਕ-ਠਾਕ ਚੱਲ ਰਹੀ ਹੈ, ਕਿਉਂਕਿ ਅੱਜ-ਕੱਲ੍ਹ ਈਡੀ ਭਾਜਪਾ ਦਾ ਹੀ ਇੱਕ ਵਿੰਗ ਬਣ ਕੇ ਰਹਿ ਗਈ ਹੈ।”

ਬਲਤੇਜ ਸਿੰਘ ਪੰਨੂ ਨੇ ਅੱਗੇ ਕਿਹਾ ਕਿ ਈਡੀ ਦੀਆਂ ਇਹ ਗਤੀਵਿਧੀਆਂ ਆਉਣ ਵਾਲੀਆਂ ਚੋਣਾਂ ਦਾ ਸੰਕੇਤ ਬਣ ਚੁੱਕੀਆਂ ਹਨ। ਉਨ੍ਹਾਂ ਕਿਹਾ, “ਜਿੱਥੇ ਵੀ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ, ਈਡੀ ਸਭ ਤੋਂ ਪਹਿਲਾਂ ਉੱਥੇ ਪਹੁੰਚਦੀ ਹੈ। ਜਦੋਂ ਵੀ ਈਡੀ ਸਰਗਰਮ ਹੁੰਦੀ ਹੈ ਤਾਂ ਸਭ ਨੂੰ ਸਮਝ ਆ ਜਾਂਦਾ ਹੈ ਕਿ ਉੱਥੇ ਜਲਦੀ ਹੀ ਚੋਣਾਂ ਹੋਣ ਵਾਲੀਆਂ ਹਨ।”

Leave a Reply

Your email address will not be published. Required fields are marked *