ਵਿਆਹ ਸਮਾਗਮ ‘ਚ AAP ਸਰਪੰਚ ਨੂੰ ਕਤਲ ਕਰਨ ਵਾਲਿਆਂ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਪੁਲਿਸ ਨੇ ਮਾਰੀ ਗੋਲੀ

ਆਮ ਆਦਮੀ ਪਾਰਟੀ ਦੇ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਇਸ ਕਤਲ ਨਾਲ ਜੁੜੇ ਦੋ ਮੁੱਖ ਮੁਲਜ਼ਮਾਂ ਨੂੰ ਪਿੰਡ ਜਲੋਕੇ ਦੇ ਹਥਾੜ ਇਲਾਕੇ ਵਿੱਚ ਇੱਕ ਮੁਕਾਬਲੇ ਦੇ ਦੌਰਾਨ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਪੁਲਿਸ ਨੇ ਮਲਜ਼ਮਾਂ ਨੂੰ ਘੇਰਿਆ ਤਾਂ ਉਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ। ਲਿਸ ਐਨਕਾਊਟਰ ਵਿਚ ਪੁਲਿਸ ਦੀ ਗੋਲੀ ਲੱਗਣ ਨਾਲ ਜਖਮੀ ਹੋ ਗਏ। ਜਖਮੀ ਦੋਸ਼ੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਐਨਕਾਊਂਟਰ ਪੱਟੀ ਦੇ ਜਾਲੋਕੇ ਦੇ ਕੋਲ ਹੋਈ, ਜਿਥੇ ਬਦਮਾਸ਼ਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ, ਜਿਸ ਦੇ ਜਵਾਬ ਵਿਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ।

18 ਫਰਵਰੀ ਦੀ ਦੁਪਹਿਰ ਨੂੰ ਪੱਟੀ ਹਲਕੇ ਦੇ ਪਿੰਡ ਸ਼ੇਰੋਂ ਵਿੱਚ ਇੱਕ ਵਿਆਹ ਸਮਾਗਮ ਦੌਰਾਨ ਸਰਪੰਚ ਹਰਬਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਮਾਮਲੇ ਦੀ ਜਾਂਚ ਜਾਰੀ ਰੱਖ ਰਹੀ ਹੈ।

 

ਇਸ ਤੋਂ ਪਹਿਲਾਂ 22 ਫਰਵਰੀ ਨੂੰ ਨੌਸ਼ਹਿਰਾ ਪੰਨੂ ਕਸਬੇ ਵਿੱਚ ਪੁਲਿਸ ਦਾ ਅਪਰਾਧੀਆਂ ਨਾਲ ਐਨਕਾਊਂਟਰ ਹੋਇਆ ਸੀ। ਉਸ ਐਨਕਾਊਂਟਰ ਦੌਰਾਨ, ਮੁੱਖ ਦੋਸ਼ੀ ਸ਼ਰਨਪ੍ਰੀਤ, ਜਿਸਨੂੰ ਸਰਪੰਚ ਹਰਬਿੰਦਰ ਸਿੰਘ ਦੇ ਕਤਲ ਵਿੱਚ ਨਾਮਜ਼ਦ ਕੀਤਾ ਗਿਆ ਸੀ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸ਼ਰਨਪ੍ਰੀਤ ਖਡੂਰ ਸਾਹਿਬ ਦੇ ਪਿੰਡ ਚੋਹਲਾ ਸਾਹਿਬ ਦਾ ਰਹਿਣ ਵਾਲਾ ਹੈ ਅਤੇ ਕਤਲ ਸਮੇਂ ਵਿਆਹ ਸਮਾਰੋਹ ਵਿੱਚ ਮੌਜੂਦ ਸੀ।

ਬੁੱਧਵਾਰ ਸਵੇਰੇ ਮੁਕਾਬਲੇ ਵਿੱਚ ਜ਼ਖਮੀ ਹੋਏ ਦੋਵੇਂ ਅਪਰਾਧੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਉਨ੍ਹਾਂ ਤੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ ਹੈ। ਫੋਰੈਂਸਿਕ ਟੀਮਾਂ ਘਟਨਾ ਸਥਾਨ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਕੇ ਹੋਰ ਪੁੱਛਗਿੱਛ ਕਰੇਗੀ, ਜਿਸ ਨਾਲ ਮਾਮਲੇ ਵਿੱਚ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *