ਆਪ ਦੇ ਵਧਦੇ ਜਨ-ਸਮਰਥਨ ਦੇ ਡਰੋਂ ਵਿਰੋਧੀ ਧਿਰ ਝੂਠੀਆਂ ਅਫ਼ਵਾਹਾਂ ਫੈਲਾ ਰਹੀ ਹੈ: ਸਰਵਜੀਤ ਕੌਰ ਮਾਣੂੰਕੇ

ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਉਨ੍ਹਾਂ ਅਫ਼ਵਾਹਾਂ ਦਾ ਜ਼ੋਰਦਾਰ ਖੰਡਨ ਕੀਤਾ ਹੈ ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਪਤੀ ਨੇ ਵਾਰਡ ਨੰਬਰ 1 (ਜੋ ਕਿ ਐਸਸੀ ਮਹਿਲਾਵਾਂ ਲਈ ਰਾਖਵਾਂ ਹੈ) ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਉਨ੍ਹਾਂ ਨੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਤੇ ਸਿਆਸੀ ਨਿਰਾਸ਼ਾ ਦੇ ਚਲਦਿਆਂ ਝੂਠਾ ਪ੍ਰਚਾਰ ਕਰਨ ਦੇ ਦੋਸ਼ ਲਾਏ।

 

ਬੁੱਧਵਾਰ ਨੂੰ ਵਾਰਡ ਨੰਬਰ 1 ਤੋਂ ਆਪ‘ ਉਮੀਦਵਾਰ ਪਰਮਜੀਤ ਕੌਰ ਦੇ ਨਾਲ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮਾਣੂੰਕੇ ਨੇ ਕਿਹਾ ਕਿ ਵਿਰੋਧੀ ਧਿਰ ਕੋਲ ਉਨ੍ਹਾਂ ਜਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਨ ਲਈ ਕੋਈ ਅਸਲ ਮੁੱਦਾ ਨਹੀਂ ਹੈਇਸ ਲਈ ਉਹ ਮਨਘੜਤ ਕਹਾਣੀਆਂ ਅਤੇ ਗੁੰਮਰਾਹਕੁੰਨ ਅਫ਼ਵਾਹਾਂ ਫੈਲਾਉਣ ਦੇ ਪੱਧਰ ਤੇ ਉਤਰ ਆਏ ਹਨ।

 

ਮਾਣੂੰਕੇ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ‘ ਸਰਕਾਰ ਨੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਪ‘ ਵੱਲੋਂ ਕੀਤੇ ਵਾਅਦਿਆਂ ਨਾਲੋਂ ਵੱਧ ਕੰਮ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਨੇੜੇ ਆਉਣ ਕਾਰਨ ਵਿਰੋਧੀ ਧਿਰ ਸਰਕਾਰ ਦੀ ਵਧਦੀ ਲੋਕਪ੍ਰਿਯਤਾ ਅਤੇ ਬਿਹਤਰ ਕਾਰਗੁਜ਼ਾਰੀ ਤੋਂ ਬੌਖਲਾ ਗਈ ਹੈਜਿਸ ਕਾਰਨ ਉਹ ਅਜਿਹੀਆਂ ਚਾਲਾਂ ਚੱਲ ਰਹੀ ਹੈ।

 

ਵਿਵਾਦ ਬਾਰੇ ਸਪੱਸ਼ਟ ਕਰਦਿਆਂ ਮਾਣੂੰਕੇ ਨੇ ਦੱਸਿਆ ਕਿ ਕਿਸੇ ਹੋਰ ਵਿਅਕਤੀ ਨੇ ਉਨ੍ਹਾਂ ਦੇ ਪਤੀ ਦੇ ਨਾਂ ਦੀ ਦੁਰਵਰਤੋਂ ਕੀਤੀ ਅਤੇ ਭਰਮ ਪੈਦਾ ਕਰਨ ਤੇ ਝੂਠੀ ਜਾਣਕਾਰੀ ਫੈਲਾਉਣ ਦੇ ਮਕਸਦ ਨਾਲ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਤੋਂ ਰਸੀਦ ਹਾਸਲ ਕਰ ਲਈ। ਉਨ੍ਹਾਂ ਕਿਹਾ ਕਿ ਉਹ ਆਮ ਤੌਰ ਤੇ ਅਜਿਹੀਆਂ ਅਫ਼ਵਾਹਾਂ ਨੂੰ ਨਜ਼ਰਅੰਦਾਜ਼ ਕਰ ਦਿੰਦੇ ਹਨ ਕਿਉਂਕਿ ਵਿਰੋਧੀ ਧਿਰ ਉਨ੍ਹਾਂ ਵਿਰੁੱਧ ਲਗਾਤਾਰ ਝੂਠਾ ਪ੍ਰਚਾਰ ਕਰਦੀ ਰਹਿੰਦੀ ਹੈਪਰ ਇਸ ਵਾਰ ਉਨ੍ਹਾਂ ਨੂੰ ਜਵਾਬ ਦੇਣ ਲਈ ਮਜ਼ਬੂਰ ਹੋਣਾ ਪਿਆ ਕਿਉਂਕਿ ਕਈ ਮੀਡੀਆ ਅਦਾਰਿਆਂ ਨੇ ਉਨ੍ਹਾਂ ਦੀ ਤਸਵੀਰ ਦੀ ਵਰਤੋਂ ਕਰਦੇ ਹੋਏ ਇਸ ਝੂਠੀ ਖ਼ਬਰ ਨੂੰ ਨਸ਼ਰ ਕੀਤਾ।

 

ਵਿਧਾਇਕ ਨੇ ਅੱਗੇ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰਨ ਦੀਆਂ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨਜਿਸ ਵਿੱਚ ਇੱਕ ਐਨਆਰਆਈ ਦੇ ਘਰ ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਦੇ ਝੂਠੇ ਦੋਸ਼ ਸ਼ਾਮਲ ਸਨ। ਉਨ੍ਹਾਂ ਨੇ ਉਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਮਨਘੜਤ ਅਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ।

 

ਮਾਣੂੰਕੇ ਨੇ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਦਾ ਕੋਈ ਅਸਰ ਨਹੀਂ ਹੁੰਦਾ ਕਿਉਂਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਲਗਾਤਾਰ ਜੁੜੇ ਹੋਏ ਹਨਜੋ ਸੱਚਾਈ ਜਾਣਦੇ ਹਨ ਅਤੇ ਉਨ੍ਹਾਂ ਦੇ ਕੰਮ ਤੇ ਵਚਨਬੱਧਤਾ ਤੋਂ ਪੂਰੀ ਤਰ੍ਹਾਂ ਵਾਕਿਫ਼ ਹਨ।

 

ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਉਮੀਦਵਾਰ ਪਰਮਜੀਤ ਕੌਰ ਨੇ ਵੀ ਇਨ੍ਹਾਂ ਅਫ਼ਵਾਹਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸਰਵਜੀਤ ਕੌਰ ਮਾਣੂੰਕੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਦੇ ਨਾਲ ਸਨ ਅਤੇ ਉਨ੍ਹਾਂ ਨੇ ਕਦੇ ਵੀ ਵਾਰਡ ਨੰਬਰ 1 ਤੋਂ ਚੋਣ ਨਾ ਲੜਨ ਜਾਂ ਨਾਮਜ਼ਦਗੀ ਵਾਪਸ ਲੈਣ ਲਈ ਨਹੀਂ ਕਿਹਾ।

 

ਜਗਰਾਉਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਭਰੋਸਾ ਪ੍ਰਗਟਾਉਂਦੇ ਹੋਏ ਮਾਣੂੰਕੇ ਨੇ ਕਿਹਾ ਕਿ ਆਪ‘ ਵੱਡੀ ਜਿੱਤ ਦਰਜ ਕਰਨ ਜਾ ਰਹੀ ਹੈ ਕਿਉਂਕਿ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਦੇਖਿਆ ਹੈ ਅਤੇ ਹੁਣ ਉਹ ਆਪਣੇ ਸ਼ਹਿਰ ਵਿੱਚ ਵੀ ਅਜਿਹਾ ਹੀ ਵਿਕਾਸ ਚਾਹੁੰਦੇ ਹਨ।

 

ਉਨ੍ਹਾਂ ਅੱਗੇ ਕਿਹਾ ਕਿ ਚੋਣ ਮੁਹਿੰਮ ਦੌਰਾਨ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਕਿ ਕਈ ਇਲਾਕਾ ਨਿਵਾਸੀਆਂ ਨੇ ਆਪਣੇ ਪਿਛਲੇ ਕੌਂਸਲਰਾਂ ਨੂੰ ਕਦੇ ਦੇਖਿਆ ਤੱਕ ਨਹੀਂ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਲੋਕ ਉਨ੍ਹਾਂ ਆਗੂਆਂ ਅਤੇ ਪਾਰਟੀ ਨੂੰ ਵੋਟ ਪਾਉਣ ਲਈ ਦ੍ਰਿੜ ਹਨ ਜੋ ਜਨਤਾ ਵਿੱਚ ਸਰਗਰਮ ਰਹਿੰਦੇ ਹਨ ਅਤੇ ਜ਼ਮੀਨੀ ਪੱਧਰ ਤੇ ਕੰਮ ਕਰਦੇ ਹਨ।

Leave a Reply

Your email address will not be published. Required fields are marked *