Live Updates
ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂ
1 min read

ਅੰਮ੍ਰਿਤਸਰ ’ਚ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਬਾਹਰ ਫਾਇਰਿੰਗ

ਅੰਮ੍ਰਿਤਸਰ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦੀ ਘਟਨਾ ਸਾਹਮਣੇ ਆਈ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਘਰ ਦੇ ਬਾਹਰ ਖੜ੍ਹੀ ਇੱਕ ਕਾਰ ’ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ। ਮੌਕੇ ਤੋਂ ਇੱਕ ਗੋਲੀ ਦਾ ਖੋਲ ਵੀ ਬਰਾਮਦ ਹੋਇਆ ਹੈ।

ਜਾਣਕਾਰੀ ਮੁਤਾਬਕ ਘਟਨਾ ਨਾਲ ਸਬੰਧਤ ਸੀਸੀਟੀਵੀ ਫੁਟੇਜ ਵੀ ਪੁਲਿਸ ਵੱਲੋਂ ਆਪਣੇ ਕਬਜ਼ੇ ਵਿੱਚ ਲਈ ਗਈ ਹੈ। ਫੁਟੇਜ ਵਿੱਚ ਗੋਲੀ ਚੱਲਣ ਦੀ ਆਵਾਜ਼ ਰਿਕਾਰਡ ਹੋਣ ਦੀ ਗੱਲ ਸਾਹਮਣੇ ਆਈ ਹੈ, ਹਾਲਾਂਕਿ ਹਾਲੇ ਤੱਕ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਨਹੀਂ ਹੋ ਸਕੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ, ਤਾਂ ਜੋ ਫਾਇਰਿੰਗ ਕਰਨ ਵਾਲਿਆਂ ਬਾਰੇ ਕੋਈ ਸੁਰਾਗ ਮਿਲ ਸਕੇ।

ਜ਼ਿਕਰਯੋਗ ਹੈ ਕਿ ਗਿਆਨੀ ਰਘੁਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਜੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬੇਅਦਬੀ ਮਾਮਲੇ ਨਾਲ ਸਬੰਧਤ ਧਾਰਮਿਕ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਬੀਤੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਵੀ ਹਮਲਾ ਹੋਇਆ ਸੀ।

ਫਿਲਹਾਲ ਪੁਲਿਸ ਵੱਲੋਂ ਇਸ ਘਟਨਾ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚਣ ਲਈ ਜਾਂਚ ਜਾਰੀ ਹੈ।

Leave a Reply

Your email address will not be published. Required fields are marked *