Live Updates
ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ
1 min read

ਲੁਧਿਆਣਾ ’ਚ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ, ਬਾਈਕ ਸਵਾਰ ਹਮਲਾਵਰ ਫਰਾਰ

ਲੁਧਿਆਣਾ ਦੇ ਲਾਡੋਵਾਲ ਇਲਾਕੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮਾਣੇਵਾਲ ਪਿੰਡ ਦੇ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਤੂ ਵਜੋਂ ਹੋਈ ਹੈ, ਜਿਨ੍ਹਾਂ ਦੀ ਉਮਰ ਕਰੀਬ 60 ਸਾਲ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਨਵਤੇਜ ਸਿੰਘ ਆਪਣੀ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਘਰ ਵਾਪਸ ਜਾ ਰਹੇ ਸਨ। ਜਿਵੇਂ ਹੀ ਉਹ ਲਾਡੋਵਾਲ ਬਾਈਪਾਸ ’ਤੇ ਸਾਊਥ ਸਿਟੀ ਰੋਡ ਨੇੜੇ ਪੁਲ ਕੋਲ ਪਹੁੰਚੇ ਤਾਂ ਬਾਈਕ ਸਵਾਰ ਦੋ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਘੇਰ ਲਿਆ।

ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਨਵਤੇਜ ਸਿੰਘ ਦੀ ਕਾਰ ’ਤੇ ਕਰੀਬ 10 ਗੋਲੀਆਂ ਚਲਾਈਆਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੋਲੀਆਂ ਲੱਗਣ ਕਾਰਨ ਨਵਤੇਜ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਘਟਨਾ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਨਾਲ ਜੁੜੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।

Editor
Rupinder Brar

Leave a Reply

Your email address will not be published. Required fields are marked *