Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਯੋਗਤਾ ਦੇ ਆਧਾਰ ‘ਤੇ ਮਿਲ ਰਹੀਆਂ ਸਰਕਾਰੀ ਨੌਕਰੀਆਂ, CM ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹੁਣ ਸਿਫ਼ਾਰਸ਼ਾਂ ਨਹੀਂ, ਸਗੋਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਇਹ ਦਾਅਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਸੈਕਟਰ-62 ਸਥਿਤ ਵਿਕਾਸ ਭਵਨ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਉਨ੍ਹਾਂ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਦੀਆਂ ਸੇਵਾਵਾਂ ਨਿਯਮਤ (ਰੈਗੂਲਰ) ਕੀਤੀਆਂ ਗਈਆਂ ਹਨ।

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਭਰਤੀਆਂ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਦਿੱਤੀ ਗਈ ਹਰ ਸਰਕਾਰੀ ਨੌਕਰੀ ਸਿਰਫ਼ ਯੋਗਤਾ ਦੇ ਆਧਾਰ ‘ਤੇ ਮਿਲੀ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼, ਰਿਸ਼ਵਤਖੋਰੀ ਜਾਂ ਰਾਜਨੀਤਿਕ ਦਖ਼ਲਅੰਦਾਜ਼ੀ ਲਈ ਕੋਈ ਥਾਂ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਸੂਬੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਅਤੇ ਸਰਕਾਰੀ ਭਰਤੀ ਪ੍ਰਕਿਰਿਆ ਵਿੱਚ ਲੋਕਾਂ ਦਾ ਭਰੋਸਾ ਹੋਰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਯੋਗਤਾ ਦੇ ਆਧਾਰ ‘ਤੇ ਮਿਲਣ ਵਾਲੀਆਂ ਨੌਕਰੀਆਂ ਹੀ ਨੌਜਵਾਨਾਂ ਦਾ ਭਵਿੱਖ ਸੁਰੱਖਿਅਤ ਕਰ ਸਕਦੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਨੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਨਿਯਮਤ ਕੀਤੇ ਗਏ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾ ਕਰਮਚਾਰੀਆਂ ਦੇ ਹੱਕਾਂ ਦੀ ਰਾਖੀ ਕਰੇਗੀ ਅਤੇ ਉਨ੍ਹਾਂ ਨੂੰ ਬਿਹਤਰ ਕਾਰਜ ਮਾਹੌਲ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਸਮਾਗਮ ਵਿੱਚ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਜੰਗਲਾਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।

 

Leave a Reply

Your email address will not be published. Required fields are marked *