ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਕਲਾਸਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ, ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ।
ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਹੋਵੇਗਾ। ਸਾਰੇ ਸਕੂਲਾਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਇਹ ਨਵੇਂ ਸਮੇਂ ਦੀ ਪਾਲਣਾ ਸਖ਼ਤੀ ਨਾਲ ਕਰਨ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਸਮੇਂ ਦੀ ਪਾਲਣਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਸਿੱਖਿਆ ਵਿਭਾਗ ਦੇ ਹੁਕਮਾਂ ਅਨੁਸਾਰ ਇਹ ਨਵਾਂ ਟਾਈਮ 1 ਮਾਰਚ ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ।
