Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਸੁਖਬੀਰ ਬਾਦਲ ਦਾ ਹਾਲ ਜਾਣਨ ’ਤੇ ਹਰਸਿਮਰਤ ਨੇ PM ਮੋਦੀ ਤੇ ਅਮਿਤ ਸ਼ਾਹ ਦਾ ਕੀਤਾ ਧੰਨਵਾਦ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣਨ ਲਈ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਇਸ ਔਖੇ ਸਮੇਂ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕੀਤੀ ਗਈ ਚਿੰਤਾ, ਸਮਰਥਨ ਅਤੇ ਦਿੱਤੀਆਂ ਸ਼ੁਭਕਾਮਨਾਵਾਂ ਉਨ੍ਹਾਂ ਦੇ ਪਰਿਵਾਰ ਸਮੇਤ ਪੰਜਾਬ ਦੇ ਲੋਕਾਂ ਲਈ ਵੀ ਬਹੁਤ ਮਾਇਨੇ ਰੱਖਦੀਆਂ ਹਨ। ਉਨ੍ਹਾਂ ਨੇ ਘਟਨਾ ਦਾ ਤੁਰੰਤ ਨੋਟਿਸ ਲੈਣ ਅਤੇ ਕੇਂਦਰੀ ਜਾਂਚ ਏਜੰਸੀਆਂ ਨੂੰ ਮਹਾਰਾਸ਼ਟਰ ਪੁਲਿਸ ਨਾਲ ਮਿਲ ਕੇ ਜਾਂਚ ਕਰਨ ਦੇ ਨਿਰਦੇਸ਼ ਦੇਣ ਲਈ ਵੀ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ।

ਇਸ ਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੀ ਸੁਖਬੀਰ ਬਾਦਲ ਦਾ ਹਾਲ ਜਾਣਨ ਅਤੇ ਨਿੱਜੀ ਤੌਰ ’ਤੇ ਚਿੰਤਾ ਜ਼ਾਹਰ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਦਰਦਨਾਕ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਯਕੀਨੀ ਬਣਾਉਣ ਲਈ ਅਮਿਤ ਸ਼ਾਹ ਵੱਲੋਂ ਦਿੱਤਾ ਗਿਆ ਭਰੋਸਾ ਮਹੱਤਵਪੂਰਨ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀਂ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਸੀ। ਇਸ ਦੌਰਾਨ ਉਨ੍ਹਾਂ ਦੇ ਸੱਜੇ ਗੁੱਟ ’ਤੇ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਫਿਲਹਾਲ ਸੁਖਬੀਰ ਬਾਦਲ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। ਉਧਰ, ਉਨ੍ਹਾਂ ਦਾ ਪਰਿਵਾਰ ਵੀ ਨਾਂਦੇੜ ਵਿੱਚ ਇੱਕ ਹੋਟਲ ਵਿੱਚ ਠਹਿਰਿਆ ਹੋਇਆ ਹੈ, ਜਿੱਥੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *