Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

ਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸ

ਗਾਣੇ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੀ ਨੁਮਾਇਸ਼ ਹੁਣ ਪੰਜਾਬੀ ਗਾਇਕ ਆਰ ਨੇਟ ਅਤੇ ਮਾਡਲ-ਅਦਾਕਾਰਾ ਸ਼ਿਵਾ ਚੌਧਰੀ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਹੀ ਹੈ।

ਮਾਮਲਾ ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਕਲਾਇਤ ਇਲਾਕੇ ਦਾ ਹੈ, ਜਿੱਥੇ ਇੱਕ ਗੀਤ ਦੀ ਸ਼ੂਟਿੰਗ ਦੌਰਾਨ ਹਥਿਆਰਾਂ ਦੇ ਕਥਿਤ ਪ੍ਰਦਰਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਸਖ਼ਤ ਰੁਖ਼ ਅਪਣਾਇਆ ਹੈ।

ਜਾਣਕਾਰੀ ਮੁਤਾਬਕ, ਕੁਝ ਦਿਨ ਪਹਿਲਾਂ ਕਲਾਇਤ ਖੇਤਰ ਵਿੱਚ ਆਰ ਨੇਟ ਦੇ ਇੱਕ ਨਵੇਂ ਗੀਤ ਦੀ ਸ਼ੂਟਿੰਗ ਚੱਲ ਰਹੀ ਸੀ। ਇਸ ਦੌਰਾਨ ਸੈੱਟ ‘ਤੇ ਹਥਿਆਰਾਂ ਦੀ ਖੁੱਲ੍ਹੇਆਮ ਨੁਮਾਇਸ਼ ਕੀਤੀ ਗਈ। ਸ਼ੂਟਿੰਗ ਵਿੱਚ ਮਾਡਲ-ਅਦਾਕਾਰਾ ਸ਼ਿਵਾ ਚੌਧਰੀ ਵੀ ਮੌਜੂਦ ਸੀ।

ਸ਼ੂਟਿੰਗ ਨਾਲ ਸਬੰਧਤ ਫੋਟੋਆਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਪੁਲਿਸ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਆਰ ਨੇਟ ਅਤੇ ਸ਼ਿਵਾ ਚੌਧਰੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਹਥਿਆਰਾਂ ਦੀ ਨੁਮਾਇਸ਼ ਜਾਂ ਗਨ ਕਲਚਰ ਨੂੰ ਕਿਸੇ ਵੀ ਤਰ੍ਹਾਂ ਉਤਸ਼ਾਹਿਤ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡੀਐੱਸਪੀ ਮੁਤਾਬਕ, ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਲਾਗੂ ਨਿਯਮਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਸ਼ੂਟਿੰਗ ਦੇ ਪ੍ਰਬੰਧਕਾਂ ਅਤੇ ਕਲਾਕਾਰਾਂ ਤੋਂ ਜਵਾਬ ਮੰਗਿਆ ਗਿਆ ਹੈ ਅਤੇ ਜਵਾਬ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *