Live Updates
ਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ
1 min read

ਪੰਜਾਬ ‘ਚ ਮੁੜ ਵਧੀ ਗਰਮੀ, ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਥਮਣ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਨੇ ਆਪਣੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 5.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ ਮੌਜੂਦਾ ਤਾਪਮਾਨ ਅਜੇ ਵੀ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ, ਪਰ ਗਰਮੀ ਦਾ ਅਸਰ ਲਗਾਤਾਰ ਵਧ ਰਿਹਾ ਹੈ।

ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਪਟਿਆਲਾ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 33.9 ਤੋਂ 38.1 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਅੱਜ ਲਈ ਕੁਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਅਤੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਵੀ ਹੋਣ ਦੀ ਸੰਭਾਵਨਾ ਹੈ।

ਜਿਨ੍ਹਾਂ ਜ਼ਿਲ੍ਹਿਆਂ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਰਨਾਲਾ, ਮਾਨਸਾ ਅਤੇ ਬਠਿੰਡਾ ਸ਼ਾਮਲ ਹਨ। ਮੌਸਮ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਮੀਂਹ ਪੂਰੇ ਖੇਤਰ ਵਿੱਚ ਨਹੀਂ, ਸਗੋਂ ਖਿੰਡੇ-ਪੁੰਡੇ ਇਲਾਕਿਆਂ ਵਿੱਚ ਹੀ ਪੈਣ ਦੀ ਸੰਭਾਵਨਾ ਹੈ।

ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਤੋਂ ਤਿੰਨ ਦਿਨਾਂ ਤੱਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਅਤੇ ਗਰਮ ਬਣਿਆ ਰਹੇਗਾ। ਇਸ ਦਾ ਮੁੱਖ ਕਾਰਨ ਇਹ ਹੈ ਕਿ ਇਸ ਸਮੇਂ ਕੋਈ ਵੱਡੀ ਮੌਸਮੀ ਪ੍ਰਣਾਲੀ ਸਰਗਰਮ ਨਹੀਂ ਹੈ ਅਤੇ ਪੱਛਮੀ ਗੜਬੜੀ ਵੀ ਕਮਜ਼ੋਰ ਹਾਲਤ ਵਿੱਚ ਹੈ।

ਹਾਲਾਂਕਿ ਇੱਕ ਚੱਕਰਵਾਤੀ ਸਰਕੂਲੇਸ਼ਨ ਅਤੇ ਟ੍ਰਫ਼ ਦੇ ਪ੍ਰਭਾਵ ਕਾਰਨ ਕੁਝ ਇਲਾਕਿਆਂ ਵਿੱਚ ਧੂੜ ਭਰੀ ਹਨੇਰੀ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਮਾਹਿਰਾਂ ਅਨੁਸਾਰ ਇਹ ਮੌਸਮੀ ਗਤੀਵਿਧੀਆਂ ਮੁੱਖ ਤੌਰ ‘ਤੇ ਦੁਪਹਿਰ, ਸ਼ਾਮ ਜਾਂ ਸਵੇਰ ਦੇ ਸਮੇਂ ਦੌਰਾਨ ਦੇਖਣ ਨੂੰ ਮਿਲ ਸਕਦੀਆਂ ਹਨ ਅਤੇ ਇਨ੍ਹਾਂ ਦਾ ਪ੍ਰਭਾਵ ਸੀਮਤ ਖੇਤਰਾਂ ਤੱਕ ਹੀ ਰਹੇਗਾ।

ਉੱਧਰ, ਵਧਦੀ ਗਰਮੀ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਤੇਜ਼ੀ ਨਾਲ ਵਧੀ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 11,470 ਮੈਗਾਵਾਟ ਤੱਕ ਪਹੁੰਚ ਗਈ ਹੈ। ਇਸ ਵਿੱਚੋਂ 3,736 ਮੈਗਾਵਾਟ ਬਿਜਲੀ ਸਥਾਨਕ ਪੱਧਰ ‘ਤੇ ਪੈਦਾ ਕੀਤੀ ਗਈ, ਜਦਕਿ 7,741 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਪ੍ਰਾਪਤ ਕੀਤੀ ਗਈ।

ਇਸ ਦੌਰਾਨ ਗਰਮੀ ਦਾ ਕਹਿਰ ਇੱਕ ਵਾਰ ਫਿਰ ਜਾਨਲੇਵਾ ਸਾਬਤ ਹੋਇਆ ਹੈ। ਬਠਿੰਡਾ ਵਿੱਚ ਫਲ ਅਤੇ ਸਬਜ਼ੀਆਂ ਵੇਚਣ ਵਾਲੇ ਇੱਕ ਨੌਜਵਾਨ ਦੀ ਗਰਮੀ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅੰਗਰੇਜ ਵਜੋਂ ਹੋਈ ਹੈ, ਜੋ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਉਹ ਭਿਆਨਕ ਗਰਮੀ ਕਾਰਨ ਬਿਮਾਰ ਹੋ ਗਿਆ ਸੀ, ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਤੇਜ਼ ਧੁੱਪ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਜ਼ਰੂਰ ਅਪਣਾਉਣ।

Leave a Reply

Your email address will not be published. Required fields are marked *