Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਪੰਜਾਬ-ਚੰਡੀਗੜ੍ਹ ‘ਚ 4 ਦਿਨਾਂ ਤੱਕ ਮੀਂਹ ਦਾ ਅਲਰਟ, ਕਈ ਜ਼ਿਲ੍ਹਿਆਂ ਲਈ ਰੈੱਡ ਅਤੇ ਔਰੇਂਜ ਚੇਤਾਵਨੀ

ਪੰਜਾਬ ਅਤੇ ਚੰਡੀਗੜ੍ਹ ਵਿੱਚ 31 ਜੁਲਾਈ ਤੋਂ 3 ਅਗਸਤ ਤੱਕ ਭਾਰੀ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਐੱਸ.ਏ.ਐੱਸ. ਨਗਰ (ਮੋਹਾਲੀ) ਵਿੱਚ ਵੀ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਅਨੁਸਾਰ ਰਾਜ ਦਾ ਵੱਧ ਤੋਂ ਵੱਧ ਤਾਪਮਾਨ 0.3 ਡਿਗਰੀ ਸੈਲਸੀਅਸ ਘਟ ਕੇ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 37.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਅਤੇ ਵਿਦਰਭ ਉੱਤੇ ਬਣੇ ਘੱਟ ਦਬਾਅ ਵਾਲੇ ਖੇਤਰ ਦੇ ਪ੍ਰਭਾਵ ਕਾਰਨ ਮਹਾਰਾਸ਼ਟਰ, ਗੁਜਰਾਤ ਅਤੇ ਰਾਜਸਥਾਨ ਵਿੱਚ ਮੀਂਹ ਪੈ ਰਿਹਾ ਹੈ। ਇਸ ਦੇ ਪ੍ਰਭਾਵ ਨਾਲ ਮੌਨਸੂਨ ਟਰਫ਼ ਪੰਜਾਬ ਦੇ ਦੱਖਣੀ ਹਿੱਸੇ ਵੱਲ ਹੈ, ਜਦਕਿ ਪੰਜਾਬ ਉੱਤੇ ਸਰਗਰਮ ਪੱਛਮੀ ਗੜਬੜ ਉੱਤਰੀ ਹਰਿਆਣਾ ਵੱਲ ਖਿਸਕ ਗਈ ਹੈ। ਇਸ ਕਰਕੇ ਅਗਲੇ 24 ਘੰਟਿਆਂ ਦੌਰਾਨ ਬਹੁਤ ਜ਼ਿਆਦਾ ਭਾਰੀ ਮੀਂਹ ਦੀ ਸੰਭਾਵਨਾ ਘੱਟ ਦੱਸੀ ਗਈ ਹੈ।

31 ਜੁਲਾਈ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਰੁਕ-ਰੁਕ ਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਗਰਜ-ਚਮਕ ਦੀ ਸੰਭਾਵਨਾ ਹੈ। ਸਰਹੱਦੀ ਅਤੇ ਉੱਤਰੀ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ, ਜਦਕਿ ਮੋਹਾਲੀ, ਰੂਪਨਗਰ, ਜਲੰਧਰ, ਕਪੂਰਥਲਾ, ਤਰਨਤਾਰਨ ਅਤੇ ਨਵਾਂਸ਼ਹਿਰ ਵਿੱਚ ਵੀ ਵੱਖ-ਵੱਖ ਥਾਵਾਂ ‘ਤੇ ਤੇਜ਼ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਅਤੇ ਪੌਂਗ ਡੈਮ ਵਿੱਚ ਪਾਣੀ ਦੀ ਆਮਦ ਜਾਰੀ ਹੈ। ਭਾਖੜਾ ਡੈਮ ਦਾ ਜਲ ਪੱਧਰ 1,599.08 ਫੁੱਟ ਦਰਜ ਕੀਤਾ ਗਿਆ ਹੈ, ਜਦਕਿ ਡੈਮ ਵਿੱਚ 39,785 ਕਿਊਸਿਕ ਪਾਣੀ ਦੀ ਆਮਦ ਅਤੇ 24,495 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਡੈਮ ਦਾ ਖ਼ਤਰੇ ਦਾ ਨਿਸ਼ਾਨ 1,680 ਫੁੱਟ ਹੈ ਅਤੇ ਮੌਜੂਦਾ ਪਾਣੀ ਦਾ ਪੱਧਰ ਇਸ ਤੋਂ ਕਰੀਬ 81 ਫੁੱਟ ਹੇਠਾਂ ਹੈ।

ਉੱਥੇ ਹੀ ਪੌਂਗ ਡੈਮ ਦਾ ਜਲ ਪੱਧਰ 1,338.15 ਫੁੱਟ ਹੈ। ਡੈਮ ਵਿੱਚ 60,288 ਕਿਊਸਿਕ ਪਾਣੀ ਆ ਰਿਹਾ ਹੈ ਅਤੇ 9,991 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਇਸ ਦਾ ਖ਼ਤਰੇ ਦਾ ਨਿਸ਼ਾਨ 1,390 ਫੁੱਟ ਹੈ, ਜਿਸ ਤੋਂ ਮੌਜੂਦਾ ਪਾਣੀ ਦਾ ਪੱਧਰ ਕਰੀਬ 52 ਫੁੱਟ ਹੇਠਾਂ ਹੈ। ਇਸ ਸਮੇਂ ਦੋਵੇਂ ਡੈਮ ਸੁਰੱਖਿਅਤ ਪੱਧਰ ‘ਤੇ ਹਨ।

ਬਾਰਿਸ਼ ਦੇ ਬਾਵਜੂਦ ਸੂਬੇ ਵਿੱਚ ਨਮੀ ਕਾਰਨ ਲੋਕਾਂ ਨੂੰ ਗਰਮੀ ਮਹਿਸੂਸ ਹੋ ਰਹੀ ਹੈ, ਜਿਸ ਨਾਲ ਬਿਜਲੀ ਦੀ ਮੰਗ ਵੀ ਵਧ ਗਈ ਹੈ। ਵੀਰਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਮੰਗ 14,550 ਮੈਗਾਵਾਟ ਤੱਕ ਪਹੁੰਚ ਗਈ। ਇਸ ਵਿੱਚੋਂ 4,906 ਮੈਗਾਵਾਟ ਬਿਜਲੀ ਰਾਜ ਦੇ ਆਪਣੇ ਸਰੋਤਾਂ ਤੋਂ ਅਤੇ 9,687 ਮੈਗਾਵਾਟ ਕੇਂਦਰੀ ਪੂਲ ਤੋਂ ਪ੍ਰਾਪਤ ਕੀਤੀ ਗਈ। ਇਸ ਦੌਰਾਨ ਪਾਵਰ ਗਰਿੱਡ ਦੀ ਫ੍ਰੀਕੁਐਂਸੀ 50.02 ਹਰਟਜ਼ ਦਰਜ ਕੀਤੀ ਗਈ, ਜਿਸ ਨੂੰ ਆਮ ਮੰਨਿਆ ਜਾਂਦਾ ਹੈ।

Leave a Reply

Your email address will not be published. Required fields are marked *