ਮਾਰਚ ਮਹੀਨੇ ਵਿੱਚ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਮਿਲਣ ਜਾ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ 21 ਮਾਰਚ (ਸ਼ਨੀਵਾਰ) ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਇਸ ਤੋਂ ਬਾਅਦ 22 ਮਾਰਚ (ਐਤਵਾਰ) ਨੂੰ ਹਫਤਾਵਾਰੀ ਛੁੱਟੀ ਰਹੇਗੀ। ਜਦਕਿ 23 ਮਾਰਚ (ਸੋਮਵਾਰ) ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਐਲਾਨੀ ਗਈ ਹੈ।

ਇਸ ਤਰ੍ਹਾਂ ਪੰਜਾਬ ਵਿੱਚ ਲਗਾਤਾਰ ਤਿੰਨ ਦਿਨ ਸਰਕਾਰੀ ਛੁੱਟੀਆਂ ਰਹਿਣਗੀਆਂ, ਜਿਸ ਨਾਲ ਵਿਦਿਆਰਥੀਆਂ, ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਲਗਾਤਾਰ ਛੁੱਟੀਆਂ ਕਾਰਨ ਲੋਕ ਆਪਣੇ ਪਰਿਵਾਰਕ ਪ੍ਰੋਗਰਾਮਾਂ ਅਤੇ ਯਾਤਰਾਵਾਂ ਦੀ ਯੋਜਨਾ ਵੀ ਬਣਾ ਸਕਣਗੇ।
