Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਆਈਆਈਟੀ ਦਿੱਲੀ ਦੇ ਵਿਦਿਆਰਥੀ ਦਾ ਦਿਹਾਂਤ ਦੁਖਦਾਈ, ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ – ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਈਆਈਟੀ ਦਿੱਲੀ ਵਿੱਚ ਇੱਕ ਵਿਦਿਆਰਥੀ ਦੇ ਆਤਮਹੱਤਿਆ ਕਰਨ ‘ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦਾ ਦਿਹਾਂਤ ਬੇਹੱਦ ਦੁਖਦਾਈ ਹੈ। ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ, ਜੋ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਿੱਖਿਅਕ ਅਦਾਰਿਆਂ ਵਿੱਚ ਵਿਦਿਆਰਥੀਆਂ ਦੀ ਗੱਲ ਸੁਣਨ ਅਤੇ ਔਖੇ ਹਾਲਾਤਾਂ ਵਿੱਚ ਮਦਦ ਕਰਨਾ ਯਕੀਨੀ ਬਣਾਉਣਾ ਹੋਵੇਗਾ। ਇਸ ਲਈ ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਨਿਰਾਸ਼ ਨਹੀਂ ਕਰ ਸਕਦੇ।

ਮੰਗਲਵਾਰ ਨੂੰ ਐਕਸ ‘ਤੇ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਈਆਈਟੀ ਦਿੱਲੀ ਵਿੱਚ ਰਿਸ਼ੀਕੇਸ਼ ਦੇ ਦੁਖਦਾਈ ਦਿਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਇਸ ਮਾਮਲੇ ਦੀ ਇੱਕ ਨਿਰਪੱਖ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ ਅਤੇ ਵਿਦਿਆਰਥੀਆਂ ਦੀਆਂ ਸਾਰੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਣਾ ਚਾਹੀਦਾ ਹੈ। ਪਿਛਲੇ 5 ਸਾਲਾਂ ਵਿੱਚ 65 ਤੋਂ ਵੱਧ ਆਈਆਈਟੀ ਵਿਦਿਆਰਥੀਆਂ ਨੇ ਆਤਮਹੱਤਿਆ ਕੀਤੀ ਹੈ ਅਤੇ ਇਹ ਸਥਿਤੀ ਬੇਹੱਦ ਚਿੰਤਾਜਨਕ ਹੈ।

ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਅਸੀਂ ਆਪਣੇ ਆਈਆਈਟੀ ਅਦਾਰਿਆਂ ਦੀ ਵਿਦਿਅਕ ਉੱਤਮਤਾ ‘ਤੇ ਮਾਣ ਕਰਦੇ ਹਾਂ ਅਤੇ ਇਹ ਸਹੀ ਵੀ ਹੈ। ਪਰ ਸਾਡੀ ਉੱਤਮਤਾ ਦਾ ਪੈਮਾਨਾ ਸਿਰਫ਼ ਰੈਂਕ, ਗ੍ਰੇਡ ਅਤੇ ਪਲੇਸਮੈਂਟ ‘ਤੇ ਆ ਕੇ ਨਹੀਂ ਰੁਕ ਸਕਦਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਹਰ ਵਿਦਿਆਰਥੀ ਨੂੰ ਜ਼ਰੂਰੀ ਸਹਿਯੋਗ ਮਿਲੇ, ਕੋਈ ਉਨ੍ਹਾਂ ਦੀ ਗੱਲ ਸੁਣਨ ਵਾਲਾ ਹੋਵੇ ਅਤੇ ਔਖੇ ਹਾਲਾਤਾਂ ਵਿੱਚ ਮਦਦ ਮੰਗਣ ਲਈ ਉਨ੍ਹਾਂ ਕੋਲ ਇੱਕ ਸੁਰੱਖਿਅਤ ਮਾਹੌਲ ਹੋਵੇ। ਸਾਨੂੰ ਆਤਮ-ਨਿਰੀਖਣ ਅਤੇ ਇਸ ਪੂਰੇ ਸਿਸਟਮ ਨੂੰ ਠੀਕ ਕਰਨ ਦੀ ਲੋੜ ਹੈ। ਅਸੀਂ ਆਪਣੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਨਿਰਾਸ਼ ਨਹੀਂ ਕਰ ਸਕਦੇ।

Leave a Reply

Your email address will not be published. Required fields are marked *