Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਸਿਹਤ ਵਿਭਾਗ ’ਚ 251 ਨਵੇਂ ਅਹੁਦਿਆਂ ਨੂੰ ਮਨਜ਼ੂਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਸਬੰਧੀ ਕਈ ਅਹਿਮ ਫੈਸਲੇ ਲਏ ਗਏ। ਇਨ੍ਹਾਂ ਫੈਸਲਿਆਂ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ।

ਕੈਬਨਿਟ ਨੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਸੰਸਥਾਵਾਂ ਵਿੱਚ 251 ਨਵੇਂ ਅਹੁਦੇ ਸਿਰਜਣ ਨੂੰ ਮਨਜ਼ੂਰੀ ਦਿੱਤੀ ਹੈ। ਇਨ੍ਹਾਂ ਵਿੱਚ ਚਮਕੌਰ ਸਾਹਿਬ ਦੇ ਸਬ-ਡਿਵੀਜ਼ਨਲ ਹਸਪਤਾਲ ਲਈ 33, ਮਾਲੇਰਕੋਟਲਾ ਦੇ ਸਿਹਤ ਵਿਭਾਗ ਲਈ 19, ਮੈਡੀਕਲ ਅਤੇ ਡੈਂਟਲ ਅਫਸਰਾਂ ਲਈ 80 ਅਤੇ ਸਬ-ਡਿਵੀਜ਼ਨਲ ਹਸਪਤਾਲਾਂ ਤੇ ਨਵੇਂ ਮਦਰ ਐਂਡ ਚਾਈਲਡ ਹੈਲਥ ਸੈਂਟਰਾਂ ਲਈ 119 ਅਹੁਦੇ ਸ਼ਾਮਲ ਹਨ।

ਸਰਕਾਰ ਮੁਤਾਬਕ ਇਨ੍ਹਾਂ ਅਹੁਦਿਆਂ ਨਾਲ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਟਾਫ ਦੀ ਘਾਟ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲ ਸਕਣਗੀਆਂ।

ਚਮਕੌਰ ਸਾਹਿਬ ਦੇ ਹਸਪਤਾਲ ਵਿੱਚ 33 ਨਵੇਂ ਅਹੁਦੇ ਸਿਰਜੇ ਜਾਣ ਨਾਲ ਮੈਡੀਕਲ ਸਟਾਫ ਦੀ ਕਮੀ ਦੂਰ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਉੱਥੇ ਹੀ ਮਾਲੇਰਕੋਟਲਾ ਵਿੱਚ ਸਿਹਤ ਵਿਭਾਗ ਲਈ 19 ਅਹੁਦੇ ਮਨਜ਼ੂਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੁੱਖ ਮੈਡੀਕਲ ਅਫਸਰ, ਸਹਾਇਕ ਸਿਵਲ ਸਰਜਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਸਮੇਤ ਹੋਰ ਅਹੁਦੇ ਸ਼ਾਮਲ ਹਨ।

ਇਸ ਤੋਂ ਇਲਾਵਾ ਸੂਬੇ ਵਿੱਚ ਡਾਕਟਰਾਂ ਦੀ ਉਪਲਬਧਤਾ ਵਧਾਉਣ ਲਈ 80 ਮੈਡੀਕਲ ਅਤੇ ਡੈਂਟਲ ਅਫਸਰਾਂ ਦੇ ਅਹੁਦਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਨਵੇਂ ਮਦਰ ਐਂਡ ਚਾਈਲਡ ਹੈਲਥ ਸੈਂਟਰਾਂ ਅਤੇ ਸਬ-ਡਿਵੀਜ਼ਨਲ ਹਸਪਤਾਲਾਂ ਲਈ 119 ਅਹੁਦੇ ਸਿਰਜੇ ਜਾਣਗੇ।

ਕੈਬਨਿਟ ਵੱਲੋਂ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਗਰੁੱਪ-ਏ ਦੇ ਨਿਯਮਾਂ ਵਿੱਚ ਸੋਧ ਅਤੇ ਨਵੇਂ ਅਹੁਦੇ ਸਿਰਜਣ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ।

Leave a Reply

Your email address will not be published. Required fields are marked *