Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਹਾਕੀ ਵਿਸ਼ਵ ਕੱਪ ‘ਚ ਅੱਜ ਭਾਰਤ-ਪਾਕਿਸਤਾਨ ਦੀ ਟੱਕਰ, ਅਗਲੇ ਪੜਾਅ ਲਈ ਮੁਕਾਬਲਾ ਬੇਹੱਦ ਅਹਿਮ

ਭਾਰਤ ਤੇ ਪਾਕਿਸਤਾਨ ਦੀ ਹਾਕੀ ਟੀਮ ਅੱਜ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣ ਜਾ ਰਹੀ ਹੈ। ਹਾਕੀ ਵਿਸ਼ਵ ਕੱਪ 2026 ਦੇ ਪੂਲ-ਡੀ ਦੇ ਇਸ ਮੁਕਾਬਲੇ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਨੀਦਰਲੈਂਡ ਦੇ ਐਮਸਟਲਵੀਨ ਸਥਿਤ ਵੈਗਨਰ ਸਟੇਡੀਅਮ ‘ਚ ਹੋਣ ਵਾਲਾ ਇਹ ਮੈਚ ਦੋਵਾਂ ਟੀਮਾਂ ਲਈ ਬੇਹੱਦ ਅਹਿਮ ਹੈ। ਭਾਰਤ ਨੇ ਟੂਰਨਾਮੈਂਟ ਦੀ ਸ਼ੁਰੂਆਤ ਵੇਲਜ਼ ਨੂੰ 3-1 ਨਾਲ ਹਰਾ ਕੇ ਕੀਤੀ ਸੀ, ਪਰ ਦੂਜੇ ਮੈਚ ‘ਚ ਇੰਗਲੈਂਡ ਹੱਥੋਂ 2-4 ਨਾਲ ਹਾਰ ਮਿਲੀ।

ਦੋ ਮੈਚਾਂ ਤੋਂ ਬਾਅਦ ਭਾਰਤ ਦੇ 3 ਅੰਕ ਹਨ ਅਤੇ ਟੀਮ ਪੂਲ-ਡੀ ‘ਚ ਦੂਜੇ ਸਥਾਨ ‘ਤੇ ਹੈ। ਦੂਜੇ ਪਾਸੇ ਪਾਕਿਸਤਾਨ ਨੇ ਵੇਲਜ਼ ਨਾਲ ਡਰਾਅ ਖੇਡਿਆ ਅਤੇ ਇੰਗਲੈਂਡ ਤੋਂ ਹਾਰ ਦਾ ਸਾਹਮਣਾ ਕੀਤਾ। ਇਸ ਲਈ ਪਾਕਿਸਤਾਨ ਲਈ ਅੱਜ ਦਾ ਮੁਕਾਬਲਾ ਕਰੋ ਜਾਂ ਮਰੋ ਵਾਲੀ ਸਥਿਤੀ ਤੋਂ ਘੱਟ ਨਹੀਂ ਹੈ।

ਭਾਰਤ ਲਈ ਵੀ ਇਹ ਮੈਚ ਅਗਲੇ ਪੜਾਅ ‘ਚ ਪਹੁੰਚਣ ਦੇ ਲਿਹਾਜ਼ ਨਾਲ ਕਾਫੀ ਮਹੱਤਵਪੂਰਨ ਹੈ।

ਜੇਕਰ ਇਤਿਹਾਸ ਦੀ ਗੱਲ ਕਰੀਏ ਤਾਂ ਭਾਰਤ-ਪਾਕਿਸਤਾਨ ਦੀ ਹਾਕੀ ਰਾਈਵਲਰੀ ਕਾਫੀ ਪੁਰਾਣੀ ਅਤੇ ਰੋਮਾਂਚਕ ਰਹੀ ਹੈ। 1973 ਦੇ ਵਿਸ਼ਵ ਕੱਪ ਸੈਮੀਫਾਈਨਲ ‘ਚ ਭਾਰਤ ਨੇ ਇਸੇ ਐਮਸਟਲਵੀਨ ‘ਚ ਪਾਕਿਸਤਾਨ ਨੂੰ 1-0 ਨਾਲ ਹਰਾਇਆ ਸੀ। ਇਸ ਤੋਂ ਬਾਅਦ 1975 ਦੇ ਵਿਸ਼ਵ ਕੱਪ ਫਾਈਨਲ ‘ਚ ਵੀ ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾ ਕੇ ਆਪਣਾ ਇਕਲੌਤਾ ਪੁਰਸ਼ ਹਾਕੀ ਵਿਸ਼ਵ ਕੱਪ ਖਿਤਾਬ ਜਿੱਤਿਆ ਸੀ।

ਹੁਣ ਕਰੀਬ 53 ਸਾਲ ਬਾਅਦ ਦੋਵੇਂ ਟੀਮਾਂ ਮੁੜ ਉਸੇ ਸਥਾਨ ‘ਤੇ ਭਿੜਨ ਜਾ ਰਹੀਆਂ ਹਨ, ਜਿਸ ਕਾਰਨ ਅੱਜ ਦਾ ਮੁਕਾਬਲਾ ਹੋਰ ਵੀ ਖਾਸ ਬਣ ਗਿਆ ਹੈ।

ਭਾਰਤੀ ਟੀਮ ਦੀ ਕਪਤਾਨੀ ਹਰਮਨਪ੍ਰੀਤ ਸਿੰਘ ਦੇ ਹੱਥਾਂ ‘ਚ ਹੈ। ਟੀਮ ਨੂੰ ਉਸ ਤੋਂ ਪੈਨਲਟੀ ਕਾਰਨਰ ਰਾਹੀਂ ਗੋਲ ਕਰਨ ਦੀ ਉਮੀਦ ਹੋਵੇਗੀ। ਇਸ ਤੋਂ ਇਲਾਵਾ ਅਭਿਸ਼ੇਕ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ, ਜੁਗਰਾਜ ਸਿੰਘ ਅਤੇ ਸੁਖਜੀਤ ਸਿੰਘ ਵਰਗੇ ਖਿਡਾਰੀਆਂ ‘ਤੇ ਵੀ ਸਭ ਦੀਆਂ ਨਜ਼ਰਾਂ ਰਹਿਣਗੀਆਂ।

ਹੁਣ ਦੇਖਣਾ ਹੋਵੇਗਾ ਕਿ ਅੱਜ ਦੇ ਇਸ ਹਾਈ-ਵੋਲਟੇਜ ਮੁਕਾਬਲੇ ‘ਚ ਕੌਣ ਮਾਰਦਾ ਹੈ ਬਾਜ਼ੀ—ਭਾਰਤ ਜਾਂ ਪਾਕਿਸਤਾਨ।

Leave a Reply

Your email address will not be published. Required fields are marked *