Live Updates
ਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡਾ ਪ੍ਰਸ਼ਾਸਨਿਕ ਫ਼ੈਸਲਾ, NDPS ਐਕਟ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾਪੰਜਾਬ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਵੱਡਾ ਪ੍ਰਸ਼ਾਸਨਿਕ ਫ਼ੈਸਲਾ, NDPS ਐਕਟ ਤਹਿਤ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਮਿਲੇ ਵਿਸ਼ੇਸ਼ ਅਧਿਕਾਰਏਅਰਪੋਰਟ ’ਤੇ 2 ਘੰਟੇ ਰੋਕੇ ਜਾਣ ’ਤੇ ਭੜਕੇ CM ਮਾਨ, ਜਾਂਚ ਨੂੰ ਲੈ ਕੇ ਚੁੱਕੇ ਸਵਾਲਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਬਿਹਤਰ ਬਣਾਉਣ ਅਤੇ ਨਸ਼ਿਆਂ ਦੀ ਰੋਕਥਾਮ ਲਈ 40 ਕਾਲਜਾਂ ਵਿੱਚ ‘ਸੰਗਤ’ ਮਾਨਸਿਕ ਸਿਹਤ ਕਲੱਬਾਂ ਦੀ ਸ਼ੁਰੂਆਤਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲਰਾਜਾ ਵੜਿੰਗ ਦੇ ਬਿਆਨ ਨੇ ਕਾਂਗਰਸ ਦਾ 2027 ਲਈ ਲੋਕ ਵਿਰੋਧੀ’ ਏਜੰਡਾ ਕੀਤਾ ਜਨਤਕ, ਸੱਤਾ ‘ਚ ਆਏ ਤਾਂ ਮਾਨ ਸਰਕਾਰ ਵਲੋਂ ਦਿਤੀਆਂ ਜਾ ਰਹੀਆਂ ਮੁਫ਼ਤ ਸਹੂਲਤਾਂ ਕਰਨਗੇ ਬੰਦ: ਬਲਤੇਜ ਪੰਨੂਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ
1 min read

ਭਾਰਤੀ ਹਾਕੀ ਟੀਮ ਦੀ ਜਰਸੀ ਦਾ ਬਦਲਿਆ ਰੰਗ, ਹੁਣ ਕੇਸਰੀ ਰੰਗ ਦੀ ਜਰਸੀ ‘ਚ ਨਜ਼ਰ ਆਉਣਗੇ ਖਿਡਾਰੀ

ਹਾਕੀ ਵਿਸ਼ਵ ਕੱਪ 2026 ਦੀ ਸ਼ੁਰੂਆਤ 15 ਅਗਸਤ ਤੋਂ ਹੋਣ ਜਾ ਰਹੀ ਹੈ। ਬੈਲਜੀਅਮ ਅਤੇ ਨੀਦਰਲੈਂਡ ਦੀ ਸਾਂਝੀ ਮੇਜ਼ਬਾਨੀ ਹੇਠ ਹੋਣ ਵਾਲੇ ਇਸ ਟੂਰਨਾਮੈਂਟ ਵਿੱਚ ਭਾਰਤੀ ਟੀਮ ਖਿਤਾਬ ਜਿੱਤਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਇਸ ਤੋਂ ਪਹਿਲਾਂ ਹਾਕੀ ਇੰਡੀਆ ਨੇ ਟੂਰਨਾਮੈਂਟ ਲਈ ਟੀਮ ਦੀ ਨਵੀਂ ਜਰਸੀ ਜਾਰੀ ਕਰ ਦਿੱਤੀ ਹੈ, ਜਿਸ ਦਾ ਰੰਗ ਇਸ ਵਾਰ ਨਾਰੰਗੀ ਰੱਖਿਆ ਗਿਆ ਹੈ।

ਆਮ ਤੌਰ ‘ਤੇ ਕ੍ਰਿਕਟ, ਹਾਕੀ ਅਤੇ ਫੁੱਟਬਾਲ ਵਿੱਚ ਭਾਰਤੀ ਟੀਮ ਦੀ ਪਛਾਣ ਨੀਲੀ ਜਰਸੀ ਨਾਲ ਰਹੀ ਹੈ। ਅਜਿਹੇ ਵਿੱਚ ਹਾਕੀ ਵਿਸ਼ਵ ਕੱਪ ਲਈ ਜਰਸੀ ਦਾ ਰੰਗ ਬਦਲਣ ਦੇ ਫੈਸਲੇ ਨੇ ਚਰਚਾ ਛੇੜ ਦਿੱਤੀ ਹੈ।

ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਵਿਰੇਨ ਰਸਕਿਨਹਾ ਨੇ ਵੀ ਇਸ ਫੈਸਲੇ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਲਿਖਿਆ ਕਿ ਹਾਕੀ ਇੰਡੀਆ ਨੇ ਭਾਰਤੀ ਹਾਕੀ ਲਈ ਕਾਫ਼ੀ ਵਧੀਆ ਕੰਮ ਕੀਤਾ ਹੈ, ਪਰ ਜਰਸੀ ਦਾ ਰੰਗ ਬਦਲਣਾ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਨੀਲਾ ਰੰਗ ਭਾਰਤੀ ਹਾਕੀ ਦੀ ਪਛਾਣ ਅਤੇ ਵਿਰਾਸਤ ਰਿਹਾ ਹੈ, ਜਿਸ ਨੂੰ ਖਿਡਾਰੀਆਂ ਅਤੇ ਪ੍ਰਸ਼ੰਸਕਾਂ ਨਾਲ ਡੂੰਘਾ ਜੁੜਾਅ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਨਾਰੰਗੀ ਰੰਗ ਚੁਣਨ ਪਿੱਛੇ ਕੀ ਤਰਕ ਹੈ।

ਇਸ ਵਿਵਾਦ ਤੋਂ ਬਾਅਦ ਹਾਕੀ ਇੰਡੀਆ ਨੇ ਸਪੱਸ਼ਟੀਕਰਨ ਜਾਰੀ ਕੀਤਾ। ਸੰਸਥਾ ਨੇ ਦੱਸਿਆ ਕਿ ਜਰਸੀ ਦਾ ਰੰਗ ਬਦਲਣ ਦਾ ਫੈਸਲਾ ਕੋਚਿੰਗ ਸਟਾਫ ਅਤੇ ਖਿਡਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ।

ਹਾਕੀ ਇੰਡੀਆ ਮੁਤਾਬਕ ਇਸ ਦਾ ਮੁੱਖ ਕਾਰਨ ਤਕਨੀਕੀ ਸੀ। ਨੀਲੀ ਜਰਸੀ ਅੰਤਰਰਾਸ਼ਟਰੀ ਹਾਕੀ ਪਿੱਚਾਂ ‘ਤੇ ਵਰਤੀ ਜਾਂਦੀ ਨੀਲੀ ਸਿੰਥੈਟਿਕ ਸਤ੍ਹਾ ਨਾਲ ਰਲ ਜਾਂਦੀ ਸੀ, ਜਿਸ ਕਾਰਨ ਖਿਡਾਰੀਆਂ ਨੂੰ ਮੈਦਾਨ ‘ਤੇ ਆਪਣੇ ਸਾਥੀ ਖਿਡਾਰੀਆਂ ਨੂੰ ਸਪੱਸ਼ਟ ਤੌਰ ‘ਤੇ ਦੇਖਣ ਵਿੱਚ ਦਿੱਕਤ ਆਉਂਦੀ ਸੀ।

ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਚਾਂ ਅਤੇ ਖਿਡਾਰੀਆਂ ਨੇ ਪੀਲੇ ਅਤੇ ਨਾਰੰਗੀ ਵਰਗੇ ਰੰਗਾਂ ਦਾ ਸੁਝਾਅ ਦਿੱਤਾ। ਵਿਚਾਰ-ਵਟਾਂਦਰੇ ਤੋਂ ਬਾਅਦ ਨਾਰੰਗੀ ਰੰਗ ਨੂੰ ਅੰਤਿਮ ਰੂਪ ਦਿੱਤਾ ਗਿਆ। ਹਾਕੀ ਇੰਡੀਆ ਨੇ ਕਿਹਾ ਕਿ ਇਹ ਰੰਗ ਨਾ ਸਿਰਫ਼ ਤਕਨੀਕੀ ਲੋੜਾਂ ਨੂੰ ਪੂਰਾ ਕਰਦਾ ਹੈ, ਸਗੋਂ ਭਾਰਤ ਦੇ ਰਾਸ਼ਟਰੀ ਝੰਡੇ ਦੇ ਰੰਗਾਂ ਵਿੱਚੋਂ ਇੱਕ ਹੋਣ ਕਾਰਨ ਹਿੰਮਤ, ਕੁਰਬਾਨੀ ਅਤੇ ਰਾਸ਼ਟਰੀ ਮਾਣ ਦਾ ਵੀ ਪ੍ਰਤੀਕ ਹੈ।

Leave a Reply

Your email address will not be published. Required fields are marked *