Live Updates
ਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਸੰਗਰੂਰ ਦੇ ਤੂਰ ਬੰਜਾਰਾ ‘ਚੋਂ ਭਾਜਪਾ ਆਗੂਆਂ ਨੂੰ ਭਜਾਇਆ, ਆਪ ਦੇ ਬਲਤੇਜ ਪੰਨੂ ਨੇ ਕਿਹਾ- ਧਰਮ ਅਤੇ ਜਾਤ ‘ਤੇ ਆਧਾਰਿਤ ਵੋਟ ਰਾਜਨੀਤੀ ਹੋਰ ਥਾਵਾਂ ‘ਤੇ ਚੱਲ ਸਕਦੀ ਹੈ, ਪੰਜਾਬ ‘ਚ ਨਹੀਂ
1 min read

ਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀ

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੂਮੈਨਸ ਏਸ਼ੀਆ ਕੱਪ ਦੇ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਦੁਬਈ ਵਿੱਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੁਕਾਬਲੇ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 40 ਦੌੜਾਂ ਨਾਲ ਮਾਤ ਦਿੱਤੀ। ਇਸ ਜਿੱਤ ਦੇ ਨਾਲ ਭਾਰਤ 10ਵੀਂ ਵਾਰ ਏਸ਼ੀਆ ਕੱਪ ਦੇ ਫਾਈਨਲ ਵਿੱਚ ਪਹੁੰਚਿਆ ਹੈ।

ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 6 ਵਿਕਟਾਂ ਦੇ ਨੁਕਸਾਨ ’ਤੇ 149 ਦੌੜਾਂ ਬਣਾਈਆਂ। ਸ਼ੇਫਾਲੀ ਵਰਮਾ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ 40 ਗੇਂਦਾਂ ’ਤੇ 64 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਦੀ ਪਾਰੀ ਵਿੱਚ 7 ਚੌਕੇ ਅਤੇ ਛੱਕੇ ਸ਼ਾਮਲ ਰਹੇ। ਕਪਤਾਨ ਹਰਮਨਪ੍ਰੀਤ ਕੌਰ ਨੇ ਨਾਬਾਦ 24 ਦੌੜਾਂ ਬਣਾਈਆਂ, ਜਦਕਿ ਰਿਚਾ ਘੋਸ਼ ਨੇ 21 ਦੌੜਾਂ ਦਾ ਯੋਗਦਾਨ ਪਾਇਆ।

150 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ ਭਾਰਤੀ ਗੇਂਦਬਾਜ਼ਾਂ ਅੱਗੇ ਜ਼ਿਆਦਾ ਦੇਰ ਟਿਕ ਨਹੀਂ ਸਕੀ। ਬੰਗਲਾਦੇਸ਼ ਨੇ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ ਸਿਰਫ਼ 109 ਦੌੜਾਂ ਬਣਾਈਆਂ ਅਤੇ ਭਾਰਤ ਨੇ ਮੁਕਾਬਲਾ 40 ਦੌੜਾਂ ਨਾਲ ਆਪਣੇ ਨਾਮ ਕਰ ਲਿਆ।

ਭਾਰਤ ਵੱਲੋਂ ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ 4 ਓਵਰਾਂ ਵਿੱਚ 26 ਦੌੜਾਂ ਦੇ ਕੇ 3 ਵਿਕਟਾਂ ਹਾਸਲ ਕੀਤੀਆਂ। ਨੰਦਨੀ ਸ਼ਰਮਾ ਨੇ ਵੀ ਆਖਰੀ ਓਵਰ ਵਿੱਚ 2 ਵਿਕਟਾਂ ਲੈ ਕੇ ਬੰਗਲਾਦੇਸ਼ ਦੀ ਪਾਰੀ ਨੂੰ ਸਮੇਟਣ ਵਿੱਚ ਅਹਿਮ ਭੂਮਿਕਾ ਨਿਭਾਈ।

ਇਹ ਭਾਰਤ ਦਾ ਵੂਮੈਨਸ ਏਸ਼ੀਆ ਕੱਪ ਵਿੱਚ 10ਵਾਂ ਫਾਈਨਲ ਹੋਵੇਗਾ। ਟੀਮ ਹੁਣ ਤੱਕ 4 ਵਾਰ ਵਨਡੇ ਅਤੇ 6 ਵਾਰ ਟੀ-20 ਫਾਰਮੈਟ ਦੇ ਫਾਈਨਲ ਵਿੱਚ ਪਹੁੰਚ ਚੁੱਕੀ ਹੈ। ਵਨਡੇ ਦੇ ਚਾਰੋਂ ਫਾਈਨਲ ਭਾਰਤ ਨੇ ਜਿੱਤੇ ਹਨ। ਟੀ-20 ਵਿੱਚ ਭਾਰਤ 2012, 2016 ਅਤੇ 2022 ਵਿੱਚ ਚੈਂਪੀਅਨ ਬਣਿਆ, ਜਦਕਿ 2018 ਅਤੇ 2024 ਵਿੱਚ ਟੀਮ ਨੂੰ ਰਨਰ-ਅੱਪ ਨਾਲ ਸਬਰ ਕਰਨਾ ਪਿਆ ਸੀ।

ਹੁਣ ਫਾਈਨਲ ਵਿੱਚ ਭਾਰਤ ਦਾ ਮੁਕਾਬਲਾ ਦੂਜੇ ਸੈਮੀਫਾਈਨਲ ਦੀ ਜੇਤੂ ਟੀਮ ਨਾਲ ਹੋਵੇਗਾ। ਦੂਜੇ ਸੈਮੀਫਾਈਨਲ ਵਿੱਚ 11 ਸਤੰਬਰ ਨੂੰ ਸ਼੍ਰੀਲੰਕਾ ਅਤੇ ਪਾਕਿਸਤਾਨ ਆਹਮੋ-ਸਾਹਮਣੇ ਹੋਣਗੇ। ਟੂਰਨਾਮੈਂਟ ਦਾ ਫਾਈਨਲ 13 ਸਤੰਬਰ ਨੂੰ ਰਾਤ 8 ਵਜੇ ਦੁਬਈ ਵਿੱਚ ਖੇਡਿਆ ਜਾਵੇਗਾ।

Leave a Reply

Your email address will not be published. Required fields are marked *