Live Updates
ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲ
1 min read

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 5.557 ਕਿਲੋ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ 4 ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਨੂੰ ਨਸ਼ਾ ਅਤੇ ਹਥਿਆਰ ਤਸਕਰੀ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਅੰਤਰਰਾਸ਼ਟਰੀ ਨਸ਼ਾ ਅਤੇ ਹਥਿਆਰ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.557 ਕਿਲੋਗ੍ਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਬਰਾਮਦ ਕੀਤੀਆਂ ਹਨ।

ਪੰਜਾਬ ਦੇ ਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਬੈਠੇ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ। ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾ ਕੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਸਰਗਰਮ ਅਪਰਾਧਿਕ ਗਿਰੋਹਾਂ ਤੱਕ ਪਹੁੰਚਾਉਂਦਾ ਸੀ। ਸ਼ੁਰੂਆਤੀ ਜਾਂਚ ਵਿੱਚ ਇਸ ਨੈੱਟਵਰਕ ਦੇ ਅੰਤਰਰਾਸ਼ਟਰੀ ਤਸਕਰੀ ਗਿਰੋਹ ਨਾਲ ਜੁੜੇ ਹੋਣ ਦੇ ਸਬੂਤ ਮਿਲੇ ਹਨ।

ਇਸ ਮਾਮਲੇ ਵਿੱਚ ਥਾਣਾ ਇਸਲਾਮਾਬਾਦ ਅਤੇ ਥਾਣਾ ਛੇਹਰਟਾ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲਿਸ ਹੁਣ ਇਸ ਪੂਰੇ ਨੈੱਟਵਰਕ ਦੀਆਂ ਕੜੀਆਂ ਜੋੜਨ, ਵਿਦੇਸ਼ੀ ਸੰਪਰਕਾਂ ਦੀ ਪਛਾਣ ਕਰਨ ਅਤੇ ਇਸ ਰੈਕੇਟ ਨਾਲ ਜੁੜੇ ਹੋਰ ਤਸਕਰਾਂ ਤੱਕ ਪਹੁੰਚਣ ਲਈ ਜਾਂਚ ਅੱਗੇ ਵਧਾ ਰਹੀ ਹੈ।

ਪੁਲਿਸ ਮੁਤਾਬਕ ਬਰਾਮਦ ਹੋਈ ਹੈਰੋਇਨ ਅਤੇ ਹਥਿਆਰ ਇਹ ਸਾਬਤ ਕਰਦੇ ਹਨ ਕਿ ਮੁਲਜ਼ਮ ਪੰਜਾਬ ਵਿੱਚ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਕੇ ਕਾਨੂੰਨ-ਵਿਵਸਥਾ ਨੂੰ ਪ੍ਰਭਾਵਿਤ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਗ੍ਰਿਫ਼ਤਾਰ ਤਸਕਰਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਉਨ੍ਹਾਂ ਦੀ ਨਿਸ਼ਾਨਦੇਹੀ ‘ਤੇ ਕਈ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ।

ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਨੂੰ ਨਸ਼ਾ-ਮੁਕਤ ਅਤੇ ਸੁਰੱਖਿਅਤ ਬਣਾਉਣ ਲਈ ਸਰਹੱਦ ਪਾਰ ਚੱਲ ਰਹੇ ਤਸਕਰੀ ਨੈੱਟਵਰਕ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਇਸ ਰੈਕੇਟ ਨਾਲ ਜੁੜੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Leave a Reply

Your email address will not be published. Required fields are marked *